ਪਿੰਡ ਮੋਖੇ ਦੇ ਛੱਪੜ ਦੀ ਸਫਾਈ ਤੇ ਗੰਦੇ ਪਾਣੀ ਦੀ ਨਿਕਾਸੀ ਦਾ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਜਾਇਜ਼ਾ
ਦੀਨਾਨਗਰ, 16 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ ਸ਼ਮਸ਼ੇਰ ਸਿੰਘ ਨੇ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਮੋਖੇ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਛੱਪੜ ’ਤੇ ਚੱਲ ਰਹੇ ਸਫਾਈ ਕਾਰਜਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਤੇ ਅਧਿਕਾਰੀਆਂ ਤੇ ਪਿੰਡ ਵਾਸੀਆਂ ਤੋਂ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ।
ਦੀਨਾਨਗਰ, 16 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ ਸ਼ਮਸ਼ੇਰ ਸਿੰਘ ਨੇ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਮੋਖੇ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਛੱਪੜ ’ਤੇ ਚੱਲ ਰਹੇ ਸਫਾਈ ਕਾਰਜਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਤੇ ਅਧਿਕਾਰੀਆਂ ਤੇ ਪਿੰਡ ਵਾਸੀਆਂ ਤੋਂ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸ਼ਮਸ਼ੇਰ ਸਿੰਘ ਨੇ ਪਿੰਡ ਦੇ ਲੋਕਾਂ ਨਾਲ ਮਿਲ ਕੇ ਛੱਪੜ ਨੂੰ ਓਵਰਫਲੋ ਹੋਣ ਤੋਂ ਰੋਕਣ ਤੇ ਗੰਦੇ ਪਾਣੀ ਦੀ ਸਹੀ ਨਿਕਾਸੀ ਦੇ ਪੁਖਤਾ ਪ੍ਰਬੰਧ ਕਰਨ ਬਾਰੇ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਜਾਂ ਆਮ ਦਿਨਾਂ ਵਿਚ ਛੱਪੜ ਦੇ ਓਵਰਫਲੋ ਹੋਣ ਕਾਰਨ ਪਿੰਡ ਵਾਸੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡਾਂ ਵਿਚ ਸਾਫ ਸਫਾਈ ਅਤੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਸਫਾਈ ਦੇ ਕੰਮ ਨੂੰ ਜਲਦ ਅਤੇ ਮਿਆਰੀ ਢੰਗ ਨਾਲ ਮੁਕੰਮਲ ਕੀਤਾ ਜਾਵੇ । ਇਸ ਤੋਂ ਪਹਿਲਾਂ ਜਦੋਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਪਿੰਡ ਮੋਖੇ ਪਹੁੰਚੇ ਤਾਂ ਸਰਪੰਚ ਬਲਵਿੰਦਰ ਕੌਰ ਦੀ ਅਗਵਾਈ ਹੇਠ ਸਮੂਹ ਪਿੰਡ ਵਾਸੀਆਂ ਤੇ ਪਾਰਟੀ ਵਰਕਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕੰਵਲਪ੍ਰੀਤ ਸਿੰਘ, ਹਰਜਿੰਦਰ ਸਿੰਘ, ਲਖਵਿੰਦਰ ਸਿੰਘ, ਦਵਿੰਦਰ ਸਿੰਘ ਲੰਬੜਦਾਰ, ਬਲਾਕ ਪ੍ਰਧਾਨ ਐਡਵੋਕੇਟ ਅਜੇਪਾਲ ਸਿੰਘ, ਹਰਵਿੰਦਰ ਸਿੰਘ ਅਤੇ ਸੁਖਰਾਜ ਸਿੰਘ, ਕਵਲਜੀਤ ਸਿੰਘ, ਵਾਰਿਸ ਮਸੀਹ, ਸੁਰਜਨ ਕੁਮਾਰ, ਸੰਨੀ, ਤਰਲੋਕ ਕੁਮਾਰ ਵੀ ਮੌਜੂਦ ਸਨ।