ਬਿਕਰਮਜੀਤ ਸਿੰਘ ਬੱਬਰੀ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਾਉਣ ’ਤੇ ਭਰਵਾਂ ਸਵਾਗਤ
ਤਿੱਬੜ, 16 ਨਵੰਬਰ (ਸੋਹਨ ਮਲਿਕ)- ਆਮ ਆਦਮੀ ਪਾਰਟੀ ਵਲੋਂ ਸਟੂਡੈਂਟ ਵਿੰਗ (ਏ. ਐਸ.
ਤਿੱਬੜ, 16 ਨਵੰਬਰ (ਸੋਹਨ ਮਲਿਕ)- ਆਮ ਆਦਮੀ ਪਾਰਟੀ ਵਲੋਂ ਸਟੂਡੈਂਟ ਵਿੰਗ (ਏ.ਐਸ.ਏ.ਪੀ) ਵਿਚ ਵੱਡਾ ਮਾਣ-ਸਨਮਾਨ ਦਿੰਦਿਆਂ ਬਿਕਰਮਜੀਤ ਸਿੰਘ ਨਵ ਬੱਬਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਉਪਰੰਤ ਬਟਾਲਾ ਤੋਂ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਿਕਰਮਜੀਤ ਸਿੰਘ ਨਵ ਬੱਬਰੀ ਨੂੰ ਸਿਰੋਪਾਉ ਪਾ ਕੇ ਭਰਵਾਂ ਸਵਾਗਤ ਕੀਤਾ। ਇਸ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਭਰ ਤੇ ਨੌਜਵਾਨਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਬਿਕਰਮਜੀਤ ਸਿੰਘ ਦੀ ਨਿਯੁਕਤੀ ਦਾ ਨਤੀਜਾ ਇਲਾਕੇ ਦੇ ਵਿਕਾਸ ਤੇ ਮਜ਼ਬੂਤੀ ਲਈ ਲਾਭਦਾਇਕ ਹੋਵੇਗਾ। ਇਸ ਮੌਕੇ ਬਿਕਰਮਜੀਤ ਸਿੰਘ ਨਵ ਬੱਬਰੀ ਨੇ ਪਾਰਟੀ ਦੀ ਉਚ ਲੀਡਰਸ਼ਿਪ, ਵਿਧਾਇਕ ਸ਼ੈਰੀ ਕਲਸੀ ਤੇ ਸਮੂਹ ਸਾਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਦਿਨ-ਰਾਤ ਪਾਰਟੀ ਲਈ ਮਿਹਨਤ ਕਰਕੇ 2027 ਵਿਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੁੜ ਲਿਆਉਣ ਲਈ ਜਿੰਦ-ਜਾਨ ਲਗਾ ਦੇਣਗੇ।