16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ’ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿਨੋ-ਦਿਨ ਹੋ ਰਿਹਾ ਹੈ ਮਜ਼ਬੂਤ : ਆਗੂ ਕਿਹਾ, 2027 ’ਚ ਬਣੇਗੀ ਅਕਾਲੀ ਦਲ ਦੀ ਸਰਕਾਰ

ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਸ: ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਹਲਕੇ ਵਿਚ ਪਾਰਟੀ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਲਗਾਤਾਰ ਲੋਕਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ। ਇਸ ਤਹਿਤ ਪਾਰਟੀ ਆਗੂਆਂ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 17-11-2026
ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਸ: ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਹਲਕੇ ਵਿਚ ਪਾਰਟੀ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਲਗਾਤਾਰ ਲੋਕਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ। ਇਸ ਤਹਿਤ ਪਾਰਟੀ ਆਗੂਆਂ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ, ਪੰਜਾਬ ਦੇ ਹੱਕਾਂ ਦੀ ਰਾਖੀ, ਕਿਸਾਨੀ, ਨੌਜਵਾਨਾਂ ਦੇ ਰੁਜ਼ਗਾਰ ਤੇ ਨਸ਼ਿਆਂ ਖਿਲਾਫ ਅਕਾਲੀ ਦਲ ਦੀ ਸਪੱਸ਼ਟ ਸੋਚ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਲੋਕਾਂ ਵਲੋਂ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਬਿੰਦਰਜੀਤ ਸਿੰਘ ਬੂੜੇਨੰਗਲ ਸਰਕਲ ਪ੍ਰਧਾਨ, ਹਰਜੀਤ ਸਿੰਘ ਪਰਮਾਰ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ, ਜਰਨੈਲ ਸਿੰਘ ਹਲਕਾ ਪ੍ਰਧਾਨ ਯੂਥ ਅਕਾਲੀ ਦਲ, ਕੁਲਵਿੰਦਰ ਸਿੰਘ ਊਧਨਵਾਲ ਹਲਕਾ ਪ੍ਰਧਾਨ ਐਸ.ਸੀ. ਵਿੰਗ ਤੇ ਗੁਰਨਿਸ਼ਾਨ ਸਿੰਘ ਸਰਕਲ ਪ੍ਰਧਾਨ ਨੇ ਲੋਕਾਂ ਨੂੰ ਮਿਲਣ ਦੌਰਾਨ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਪੰਜਾਬ ਨੂੰ ਮੁੜ ਪਟੜੀ ’ਤੇ ਲਿਆਉਣ ਲਈ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਵੱਲ ਵੇਖ ਰਹੇ ਹਨ। ਉਨ੍ਹਾਂ ਕਿਹਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣੇਗੀ ਤੇ ਪੰਜਾਬ ਫਿਰ ਤੋਂ ਖੁਸ਼ਹਾਲ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਦਰਗਾਬਾਦ ’ਚ ਵਾਲੀਬਾਲ ਲੀਗ ਦੇ ਫਾਈਨਲ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੇਵਾ ਕੇਂਦਰ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਮੰਗ ਪੱਤਰ ਸੌਂਪਿਆ
Ad Position 24