ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਅਖੰਡ ਪਾਠ ਆਰੰਭ
ਅੱਚਲ ਸਾਹਿਬ, 16 ਨਵੰਬਰ (ਗੁਰਚਰਨ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਨੌਵੀਂ ਦਸਵੀ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 18 ਤੋਂ 20 ਨਵੰਬਰ ਤੱਕ ਸ਼ਰਧਾ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਧਾਰਮਿਕ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਕੀਤਾ।
ਅੱਚਲ ਸਾਹਿਬ, 16 ਨਵੰਬਰ (ਗੁਰਚਰਨ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਨੌਵੀਂ ਦਸਵੀ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 18 ਤੋਂ 20 ਨਵੰਬਰ ਤੱਕ ਸ਼ਰਧਾ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਧਾਰਮਿਕ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਕੀਤਾ। ਸਾਲਾਨਾ ਜੋੜ ਮੇਲਾ ਨੌਵੀਂ ਦਸਵੀਂ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ ਜਿਸ ਦੀ ਸੰਪੂਰਨਤਾ 18 ਨਵੰਬਰ ਨੂੰ ਹੋਵੇਗੀ। ਅਖੰਡ ਪਾਠ ਦੀ ਆਰੰਭਤਾ ਮੌਕੇ ਭਾਈ ਕਰਮਜੀਤ ਸਿੰਘ ਗ੍ਰੰਥੀ ਨੇ ਪੰਥ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਅਖੰਡ ਪਾਠ ਦੀ ਆਰੰਭਤਾ ਮੌਕੇ ਉਚੇਚੇ ਤੌਰ ’ਤੇ ਹਾਜ਼ਰ ਹੋਏ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਸਾਲਾਨਾ ਜੋੜ ਮੇਲੇ ਨੂੰ ਲੈ ਕੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਦੱਸਿਆ ਕਿ ਜੋੜ ਮੇਲਾ ਨੌਵੀਂ ਦਸਵੀਂ ਨੂੰ ਲੈ ਕੇ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ ਪਦੀ ਸੁਚੱਜੀ ਤੇ ਯੋਗ ਅਗਵਾਈ ਹੇਠ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਸਭਾ ਸੁਸਾਇਟੀਆਂ, ਸੰਤਾਂ-ਮਹਾਪੁਰਸ਼ਾਂ ਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਲੰਗਰ, ਰਿਹਾਇਸ਼, ਟਰੈਫਿਕ ਦੇ ਯੋਗ ਪ੍ਰਬੰਧ ਕੀਤੇ ਗਏ ਹਨ।