16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਸੰਬੰਧੀ ਇਕੱਤਰਤਾ

ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ 322ਵਾਂ ਸ਼ਹੀਦੀ ਦਿਹਾੜਾ ਚਮਕੌਰ ਸਾਹਿਬ ਵਿਖੇ 22 ਨਵੰਬਰ ਨੂੰ ਮਨਾਉਣ ਸਬੰਧੀ ਅੱਜ ਰਾਇਲ ਹਾਕੀ ਅਕੈਡਮੀ ਦੇ ਨਜ਼ਦੀਕ ਹਵੇਲੀ ਭਗਤਾਂ ਵਿਖੇ ਸਮਾਜ ਸੇਵੀ ਭਾਈ ਤਰਸੇਮ ਸਿੰਘ ਫੁੱਲਕੇ ਤੇ ਪ੍ਰਧਾਨ ਸੰਤੋਖ ਸਿੰਘ ਕਾਜਮਪੁਰਾ ਦੀ ਪ੍ਰਧਾਨਗੀ ਹੇਠ ਸੰਗਤਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਵਿਚ ਵੱਧ ਤੋਂ ਵੱਧ ਸੰਗਤਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਤੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
22 ਨਵੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਤੋਂ 10 ਬੱਸਾਂ ਦਾ ਕਾਫ਼ਲਾ ਹੋਵੇਗਾ ਰਵਾਨਾ : ਪ੍ਰਧਾਨ ਸੰਤੋਖ ਸਿੰਘ ਕਾਜਮਪੁਰਾ 17-11-2026
ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ 322ਵਾਂ ਸ਼ਹੀਦੀ ਦਿਹਾੜਾ ਚਮਕੌਰ ਸਾਹਿਬ ਵਿਖੇ 22 ਨਵੰਬਰ ਨੂੰ ਮਨਾਉਣ ਸਬੰਧੀ ਅੱਜ ਰਾਇਲ ਹਾਕੀ ਅਕੈਡਮੀ ਦੇ ਨਜ਼ਦੀਕ ਹਵੇਲੀ ਭਗਤਾਂ ਵਿਖੇ ਸਮਾਜ ਸੇਵੀ ਭਾਈ ਤਰਸੇਮ ਸਿੰਘ ਫੁੱਲਕੇ ਤੇ ਪ੍ਰਧਾਨ ਸੰਤੋਖ ਸਿੰਘ ਕਾਜਮਪੁਰਾ ਦੀ ਪ੍ਰਧਾਨਗੀ ਹੇਠ ਸੰਗਤਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਵਿਚ ਵੱਧ ਤੋਂ ਵੱਧ ਸੰਗਤਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਤੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਵਿਚ ਬੇਮਿਸਾਲ ਕੁਰਬਾਨੀ, ਸੇਵਾ, ਸਿਦਕ ਤੇ ਧਰਮ ਪ੍ਰਤੀ ਸਮਰਪਣ ਦੀ ਮਹਾਨ ਮਿਸਾਲ ਹੈ। ਅਜਿਹੇ ਸ਼ਹੀਦੀ ਦਿਹਾੜੇ ਨਵੀਂ ਪੀੜ੍ਹੀ ਨੂੰ ਆਪਣੇ ਗੌਰਵਮਈ ਇਤਿਹਾਸ ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ 22 ਨਵੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਤੋਂ 10 ਬੱਸਾਂ ਦਾ ਕਾਫਲਾ ਰਵਾਨਾ ਹੋਵੇਗਾ। ਇਸ ਮੌਕੇ ਪ੍ਰਧਾਨ ਸੰਤੋਖ ਸਿੰਘ ਕਾਜਮਪੁਰਾ, ਸਮਾਜ ਸੇਵੀ ਭਾਈ ਤਰਸੇਮ ਸਿੰਘ ਫੁੱਲਕੇ, ਕੈਪਟਨ ਕਸ਼ਮੀਰ ਸਿੰਘ, ਗਰੀਬ ਸਿੰਘ ਹਸਨਪੁਰੀ, ਪੂਰਨ ਸਿੰਘ ਰਿਖੀਆ, ਖਜਾਨ ਸਿੰਘ ਕੰਡੀਲਾ, ਧਰਮ ਸਿੰਘ ਕੰਡੀਲਾ, ਆਕਾਸ਼ਦੀਪ ਸਿੰਘ, ਰਣਜੀਤ ਸਿੰਘ, ਹਰਜੀਤ ਸਿੰਘ ਬਟਾਲਾ, ਅਮਰੀਕ ਸਿੰਘ ਉਦੋਕੇ, ਸੁਰਜੀਤ ਸਿੰਘ, ਬਲਕਾਰ ਸਿੰਘ ਉਦੋਕੇ, ਚਰਨ ਸਿੰਘ, ਸਤਨਾਮ ਸਿੰਘ ਉਮਰਪੁਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਕੱਲ੍ਹ ਨੂੰ ਪਿੰਡ ਮਸਤਕੋਟ ਵਿਖੇ ਪਹੁੰਚਣਗੇ ਅਗਲੀ ਖ਼ਬਰ ਸਮੇਂ ਦੀਆਂ ਸਰਕਾਰਾਂ ਵਲੋਂ ਗੰਨੇ ਦਾ ਯੋਗ ਭਾਅ ਨਾ-ਮਿਲਣ ਕਾਰਨ ਗੰਨਾ ਕਾਸ਼ਤਕਾਰਾਂ ’ਚ ਭਾਰੀ ਰੋਸ : ਭੀਖੋਵਾਲੀ
Ad Position 24