16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬਾਲ ਦਿਵਸ ਮੌਕੇ ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਏ ਖੇਡ ਮੁਕਾਬਲੇ

ਧਾਰੀਵਾਲ, 16 ਨਵੰਬਰ (ਲਖਬੀਰ ਸਿੰਘ ਖੁੰਡਾ)-ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ ਵਿਖੇ ਬਾਲ ਦਿਵਸ ਮੌਕੇ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਨਰਸਰੀ ਤੋਂ ਲੈ ਕੇ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਗਤੀਵਿਧੀਆਂ ਵਿਚ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 17-11-2026
ਧਾਰੀਵਾਲ, 16 ਨਵੰਬਰ (ਲਖਬੀਰ ਸਿੰਘ ਖੁੰਡਾ)-ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ ਵਿਖੇ ਬਾਲ ਦਿਵਸ ਮੌਕੇ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਨਰਸਰੀ ਤੋਂ ਲੈ ਕੇ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਗਤੀਵਿਧੀਆਂ ਵਿਚ ਭਾਗ ਲਿਆ। ਇਸ ਸਬੰਧੀ ਪ੍ਰਿੰਸੀਪਲ ਸੀਮਾ ਰਾਠੌਰ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਦਾ ਮੁੱਖ ਉਦੇਸ਼ ਬੱਚਿਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸਰੀਰਕ ਤੰਦਰੁਸਤੀ, ਆਤਮ-ਵਿਸ਼ਵਾਸ ਅਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਸਕੂਲ ਦੇ ਚੇਅਰਮੈਨ ਸੁਰਜੀਤ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਐਡਵੋਕੇਟ ਪ੍ਰਿਤਪਾਲ ਸਿੰਘ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਅਤੇ ਜੀਵਨ ’ਚ ਅਨੁਸ਼ਾਸਨ, ਮਿਹਨਤ ਤੇ ਲਗਨ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਮੁਕਾਬਲਿਆਂ ਦੇ ਅੰਤ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਤਮਗੇ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਨੂੰ ਸਫ਼ਲ ਬਣਾਉਣ ਵਿਚ ਨਰਸਰੀ ਵਿੰਗ ਦੀ ਕੋਆਰਡੀਨੇਟਰ ਅਰਵਿੰਦਰ ਕੌਰ ਅਤੇ ਅਧਿਆਪਕਾਂ ਰਣਜੀਤ ਕੌਰ, ਨਿਰਮਲ, ਸ਼ਿਵਾਨੀ, ਨਵਜੋਤ, ਗੁਰਜੀਤ, ਰੀਨਾ, ਸੁਖਰਾਜ ਕੌਰ, ਰਾਜਵਿੰਦਰ ਕੌਰ, ਰਜਨੀ, ਰਜਿੰਦਰ ਖੋਖਰ, ਗੁਰਪ੍ਰੀਤ ਕੌਰ, ਬਲਜੀਤ ਕੌਰ, ਨੀਤੂ, ਰੇਖਾ ਕਾਲੀਆ, ਰਜਨੀ ਬਾਲਾ, ਕਰਮਬੀਰ ਕੌਰ, ਕਿਰਨਪ੍ਰੀਤ ਕੌਰ, ਮਨਪ੍ਰੀਤ ਕੌਰ ਅਤੇ ਪ੍ਰਿਆ ਨੇ ਅਹਿਮ ਯੋਗਦਾਨ ਪਾਇਆ। ਇਸ ਤੋਂ ਇਲਾਵਾ ਸਪੋਰਟਸ ਅਧਿਆਪਕ ਲਵਦੀਪ ਸਿੰਘ ਅਤੇ ਨਿਸ਼ਾਨ ਸਿੰਘ ਨੇ ਵੀ ਵਿਸ਼ੇਸ਼ ਭੂਮਿਕਾ ਨਿਭਾਈ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਬਚਨ ਸਿੰਘ ਬੱਬੇਹਾਲੀ ਦੀ ਜਿੱਤ ਨੂੰ ਕੋਈ ਨਹੀਂ ਰੋਕ ਸਕਦ... ਅਗਲੀ ਖ਼ਬਰ ਪਿੰਡ ਕਰਾਲ ’ਚ ਰਿਕਾਰਡਤੋੜ ਵਿਕਾਸ ਕਰਵਾਏ-ਸਰਪੰਚ ਸ਼ਿੰਦੋ
Ad Position 24