16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰਦਾਸਪੁਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਬਚਨ ਸਿੰਘ ਬੱਬੇਹਾਲੀ ਦੀ ਜਿੱਤ ਨੂੰ ਕੋਈ ਨਹੀਂ ਰੋਕ ਸਕਦਾ-ਗੁੰਝੀਆਂ/ਮਾਨ

ਗੁਰਦਾਸਪੁਰ, 16 ਨਵੰਬਰ (ਅਸ਼ੋਕ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਪੁਲਿਸ ਗੁਰਦਾਸਪੁਰ ਜਥੇਦਾਰ ਕ੍ਰਿਪਾਲ ਸਿੰਘ ਗੁੰਝੀਆਂ ਅਤੇ ਪਰਮਪ੍ਰੀਤ ਸਿੰਘ ਮਾਨ ਯੂਥ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਗੁਰਦਾਸਪੁਰ ਦੇ ਹਲਕਾ ਇੰਚਾਰਜ ਤੇ ਸਾਬਕਾ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਆਪਣੇ ਪਿੰਡ ਕਰਵਾਈ ਗਈ ਵਿਸ਼ਾਲ ਰੈਲੀ ’ਚ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਪਹੁੰਚੇ ਹੋਏ ਸਨ। ਉਨ੍ਹਾਂ ਲੋਕਾਂ ਦਾ ਭਾਰੀ ਇਕੱਠ ਦੇਖ ਕੇ ਜਿੱਥੇ ਖੁਸ਼ੀ ਜ਼ਾਹਿਰ ਕੀਤੀ, ਉੱਥੇ ਔਰਤਾਂ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਰਹੀਆਂ ਸਨ ਅਤੇ ਔਰਤਾਂ ਦੀ ਵਾਧੂ ਗਿਣਤੀ ਦੇਖ ਕੇ ਉਹ ਬਾਗੋ ਬਾਗ ਹੋ ਗਏ ਤੇ ਕਿਹਾ ਕਿ ਜਿੱਥੇ ਔਰਤਾਂ ਪਹੁੰਚ ਜਾਂਦੀਆਂ ਹਨ, ਉਹ ਲੀਡਰ ਆਸਾਨੀ ਨਾਲ ਬਣ ਜਾਂਦਾ ਹੈ।

Ad Position 21
No active advertisement
ਸੀਨੀਅਰ ਅਕਾਲੀ ਆਗੂ ਜਥੇਦਾਰ ਕ੍ਰਿਪਾਲ ਸਿੰਘ ਗੁੰਝੀਆਂ ਅਤੇ ਯੂਥ ਪ੍ਰਧਾਨ ਗੁਰਦਾਸਪੁਰ ਪਰਮਪ੍ਰੀਤ ਸਿੰਘ ਮਾਨ । 17-11-2026
ਗੁਰਦਾਸਪੁਰ, 16 ਨਵੰਬਰ (ਅਸ਼ੋਕ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਪੁਲਿਸ ਗੁਰਦਾਸਪੁਰ ਜਥੇਦਾਰ ਕ੍ਰਿਪਾਲ ਸਿੰਘ ਗੁੰਝੀਆਂ ਅਤੇ ਪਰਮਪ੍ਰੀਤ ਸਿੰਘ ਮਾਨ ਯੂਥ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਗੁਰਦਾਸਪੁਰ ਦੇ ਹਲਕਾ ਇੰਚਾਰਜ ਤੇ ਸਾਬਕਾ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਆਪਣੇ ਪਿੰਡ ਕਰਵਾਈ ਗਈ ਵਿਸ਼ਾਲ ਰੈਲੀ ’ਚ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਪਹੁੰਚੇ ਹੋਏ ਸਨ। ਉਨ੍ਹਾਂ ਲੋਕਾਂ ਦਾ ਭਾਰੀ ਇਕੱਠ ਦੇਖ ਕੇ ਜਿੱਥੇ ਖੁਸ਼ੀ ਜ਼ਾਹਿਰ ਕੀਤੀ, ਉੱਥੇ ਔਰਤਾਂ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਰਹੀਆਂ ਸਨ ਅਤੇ ਔਰਤਾਂ ਦੀ ਵਾਧੂ ਗਿਣਤੀ ਦੇਖ ਕੇ ਉਹ ਬਾਗੋ ਬਾਗ ਹੋ ਗਏ ਤੇ ਕਿਹਾ ਕਿ ਜਿੱਥੇ ਔਰਤਾਂ ਪਹੁੰਚ ਜਾਂਦੀਆਂ ਹਨ, ਉਹ ਲੀਡਰ ਆਸਾਨੀ ਨਾਲ ਬਣ ਜਾਂਦਾ ਹੈ। ਇਸ ਤੋਂ ਜ਼ਾਹਿਰ ਹੁੰਦਾ ਹੈ ਕਿ ਬੱਬੇਹਾਲੀ ਦੀ ਰੈਲੀ ਸਫਲ ਹੋਣ ਦੇ ਨਾਲ ਜਿੱਤ ਦਾ ਵੀ ਸੰਕੇਤ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰਬਚਨ ਸਿੰਘ ਬੱਬੇਹਾਲੀ ਗੁਰਦਾਸਪੁਰ ਤੋਂ ਸ਼ਾਨਦਾਰ ਜਿੱਤ ਹਾਸਲ ਕਰਨਗੇ । ਉਨ੍ਹਾਂ ਨੇ ਹਮੇਸ਼ਾਂ ਹੀ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸ਼ਹਿਰ ਗੁਰਦਾਸਪੁਰ ਦੇ ਬੁਨਿਆਦੀ ਢਾਂਚੇ ਕਾਫੀ ਮਜ਼ਬੂਤ ਕੀਤਾ ਸੀ । ਗੁੰਝੀਆਂ ਅਤੇ ਮਾਨ ਨੇ ਬੜੇ ਮਾਨ ਮੱਤੇ ਨਾਲ ਗੱਲ ਕਰਦਿਆਂ ਕਿਹਾ ਕਿ ਬੱਬੇਹਾਲੀ ਚੰਗੀ ਸੋਚ ਦੇ ਮਾਲਕ ਹਨ ਅਤੇ ਹਰੇਕ ਦੇ ਦੁੱਖ ਸੁੱਖ ਦੇ ਭਾਈਵਾਲ ਹਨ । ਲੋਕ ਉਨ੍ਹਾਂ ਨੂੰ ਦੁਬਾਰਾ ਵਿਧਾਇਕ ਦੇਖਣ ਦੀ ਚਾਹਤ ਵਿਚ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਲਾਅ ਐਂਡ ਆਰਡਰ ਬਿਲਕੁਲ ਪੰਜਾਬ ਅੰਦਰ ਨਾ ਹੋਣ ਕਰਕੇ ਦਿਨ-ਦਿਨ ਗੁੰਡਾਗਰਦੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਚੱਲ ਰਹੀਆਂ ਹਨ। ਜਿਸ ਕਾਰਨ ਲੋਕ ਪ੍ਰੇਸ਼ਾਨੀ ਦੇ ਆਲਮ ਵਿਚੋਂ ਲੰਘ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪਾਰਟੀ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ 2027 ਵਿਚ ਸਰਕਾਰ ਬਣਨ ਤੋਂ ਕੋਈ ਵੀ ਨਹੀਂ ਰੋਕ ਸਕਦਾ ਅਤੇ ਲੋਕ ਪਾਰਟੀ ਨਾਲ ਚਟਾਂਨ ਵਾਂਗ ਖੜੇ ਹੋ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਬਟਾਲਾ ’ਚ 19 ਨੂੰ ਆਰੰਭ ਹੋਵੇਗੀ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾ ‘69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨ... ਅਗਲੀ ਖ਼ਬਰ ਬਾਲ ਦਿਵਸ ਮੌਕੇ ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਏ ਖੇਡ ਮੁਕਾਬਲੇ
Ad Position 24