17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਘਰ ਅੰਦਰ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲਿਆਂ ਖਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 17 ਨਵੰਬਰ (ਅਸ਼ੋਕ ਸਰਮਾ)- ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਖਿੱਚੀਆਂ ਵਿਖੇ ਦੋ ਧਿਰਾਂ ਦੀ ਆਪਸੀ ਰੰਜਿਸ਼ ਨੂੰ ਲੈ ਕੇ ਹੋਈ ਤਕਰਾਰ ਵਿਚ ਕੁਝ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕੁਲਵਿੰਦਰ ਕੌਰ ਪਤਨੀ ਵਰਦੇਵ ਸਿੰਘ ਵਾਸੀ ਖਿੱਚੀਆਂ ਨੇ ਦੱਸਿਆ ਕਿ ਮਿਤੀ 11 ਨਵੰਬਰ ਨੂੰ ਦੁਪਹਿਰ 2.

Ad Position 21
No active advertisement
ਅਜੀਤ ਡੈਸਕ 18-11-2026
ਗੁਰਦਾਸਪੁਰ, 17 ਨਵੰਬਰ (ਅਸ਼ੋਕ ਸਰਮਾ)- ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਖਿੱਚੀਆਂ ਵਿਖੇ ਦੋ ਧਿਰਾਂ ਦੀ ਆਪਸੀ ਰੰਜਿਸ਼ ਨੂੰ ਲੈ ਕੇ ਹੋਈ ਤਕਰਾਰ ਵਿਚ ਕੁਝ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕੁਲਵਿੰਦਰ ਕੌਰ ਪਤਨੀ ਵਰਦੇਵ ਸਿੰਘ ਵਾਸੀ ਖਿੱਚੀਆਂ ਨੇ ਦੱਸਿਆ ਕਿ ਮਿਤੀ 11 ਨਵੰਬਰ ਨੂੰ ਦੁਪਹਿਰ 2.30 ਦੇ ਕਰੀਬ ਉਹ ਆਪਣੇ ਪਤੀ ਅਤੇ ਲੜਕੇ ਜਸਨਪ੍ਰੀਤ ਸਿੰਘ ਸਮੇਤ ਆਪਣੇ ਘਰ ਮੌਜੂਦ ਸੀ ਕਿ ਰਜਿੰਦਰ ਸਿੰਘ, ਕੁਲਦੀਪ ਸਿੰਘ ਪੁੱਤਰਾਂਨ ਲਖਬੀਰ ਸਿੰਘ, ਗੁਰਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ, ਗੁਰਨੂਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਖਿੱਚੀਆਂ, ਨਵਦੀਪ ਸਿੰਘ ਪੁੱਤਰ ਮਾਸ਼ਾ ਸਿੰਘ ਵਾਸੀ ਲਖਣਪਾਲ ਨੇ ਸਾਡੇ ਘਰ ਦਾਖਲ ਹੋ ਕੇ ਉਸ ਦੇ ਲੜਕੇ ਜਸ਼ਨਪ੍ਰੀਤ ਸਿੰਘ ਨੂੰ ਦਸਤੀ ਹਥਿਆਰ ਨਾਲ ਸੱਟਾਂ ਮਾਰ ਕੇ ਜਖਮੀ ਕਰ ਦਿੱਤਾ। ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਪੀੜਤਾਂ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਉਪ ਚੇਅਰਮੈਨ ਡਾ. ਕਮਲਜੀਤ ਸਿੰਘ ਕੇ.ਜੇ. ਵਲੋਂ ਘੁਮਾਣ ਵਿਖੇ ਪੇਡਾ ਦੀ ਵਿਸ਼ੇਸ਼ ਮੀਟਿੰਗ ਅੱਜ ਅਗਲੀ ਖ਼ਬਰ ਸਾਬਾ ਭੱਟੀ ਨੇ ਘੱਟ ਗਿਣਤੀ ਕਮਿਸ਼ਨ ਦੇ ਬਤੌਰ ਮੈਂਬਰ ਚਾਰਜ ਸੰਭਾਲਿਆ
Ad Position 24