17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਿੱਜੀ ਕੰਪਨੀ ਦੀ ਬੱਸ ਡਿਵਾਈਡਰ ਨਾਲ ਟਕਰਾਉਣ ਮਗਰੋਂ ਦੁਕਾਨ ਦੀ ਕੰਧ ’ਚ ਵੱਜੀ

ਦੀਨਾਨਗਰ, 17 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਗੁਰਦਾਸਪੁਰ ਤੋਂ ਪਠਾਨਕੋਟ ਨੂੰ ਜਾ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਬੇਕਾਬੂ ਹੋ ਕੇ ਪਹਿਲਾਂ ਡਿਵਾਈਡਰ ਅਤੇ ਫਿਰ ਇਕ ਦੁਕਾਨ ਵਿਚ ਜਾ ਵੱਜੀ। ਹਾਦਸੇ ਵਿਚ ਬੱਸ ਸਵਾਰ ਅੱਠ ਸਵਾਰੀਆਂ ਦੇ ਮਾਮੂਲੀ ਸੱਟਾਂ ਲੱਗਣ ਦੀ ਗੱਲ ਸਾਹਮਣੇ ਆਈ ਹੈ।

Ad Position 21
No active advertisement
ਅਜੀਤ ਡੈਸਕ 18-11-2026
ਦੀਨਾਨਗਰ, 17 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਗੁਰਦਾਸਪੁਰ ਤੋਂ ਪਠਾਨਕੋਟ ਨੂੰ ਜਾ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਬੇਕਾਬੂ ਹੋ ਕੇ ਪਹਿਲਾਂ ਡਿਵਾਈਡਰ ਅਤੇ ਫਿਰ ਇਕ ਦੁਕਾਨ ਵਿਚ ਜਾ ਵੱਜੀ। ਹਾਦਸੇ ਵਿਚ ਬੱਸ ਸਵਾਰ ਅੱਠ ਸਵਾਰੀਆਂ ਦੇ ਮਾਮੂਲੀ ਸੱਟਾਂ ਲੱਗਣ ਦੀ ਗੱਲ ਸਾਹਮਣੇ ਆਈ ਹੈ। ਬਚਾਅ ਇਸ ਗੱਲ ਦਾ ਰਿਹਾ ਸੀ ਰਾਤ ਦਾ ਸਮਾਂ ਹੋਣ ਕਾਰਨ ਦੁਕਾਨਾਂ ਬੰਦ ਹੋ ਚੁੱਕੀਆਂ ਸਨ ਅਤੇ ਸੜਕ ਤੇ ਆਵਾਜਾਈ ਘੱਟ ਸੀ, ਜਿਸ ਕਾਰਨ ਕੋਈ ਵੱਡਾ ਨੁਕਸਾਨ ਨਹੀਂ ਹੋਇਆ। ਜਾਣਕਾਰੀ ਦਿੰਦਿਆਂ ਬੱਸ ਵਿਚ ਸਵਾਰ ਪਠਾਨਕੋਟ ਵਾਸੀ ਅਕਸ਼ੇ ਮਹਾਜਨ ਨੇ ਦੱਸਿਆ ਕਿ ਉਹ ਰੋਜ਼ਾਨਾ ਗੁਰਦਾਸਪੁਰ ਤੋਂ ਪਠਾਨਕੋਟ ਤੱਕ ਦਾ ਸਫਰ ਕਰਦਾ ਹੈ। ਅੱਜ ਵੀ ਉਹ ਨਿੱਜੀ ਕੰਪਨੀ ਦੀ ਬੱਸ ਵਿਚ ਸਵਾਰ ਹੋ ਕੇ ਪਠਾਨਕੋਟ ਆਪਣੇ ਘਰ ਜਾ ਰਿਹਾ ਸੀ ਅਤੇ ਰਾਤ 9 ਵਜੇ ਦੇ ਕਰੀਬ ਬੱਸ ਜਦੋਂ ਦੀਨਾਨਗਰ ਬੱਸ ਸਟੈਂਡ ਤੋਂ ਪਠਾਨਕੋਟ ਲਈ ਨਿਕਲੀ ਤਾਂ ਥੋੜੀ ਅੱਗੇ ਜਾ ਕੇ ਪਹਿਲਾਂ ਸੜਕ ਵਿਚਕਾਰ ਬਣੇ ਡਿਵਾਈਡਰ ਨਾਲ ਟਕਰਾਈ ਅਤੇ ਫਿਰ ਸਾਹਮਣੇ ਹੀਰੋ ਮੋਟਰਸਾਈਕਲਾਂ ਦੀ ਏਜੰਸੀ ਦੀ ਦੀਵਾਰ ਨਾਲ ਜਾ ਟਕਰਾਈ। ਜਿਸ ਕਾਰਨ ਬੱਸ ਦੇ ਅੰਦਰ ਸਵਾਰ ਅੱਠ ਦੇ ਕਰੀਬ ਲੋਕ ਜਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਜਖਮੀਆਂ ਦੇ ਮਾਮੂਲੀ ਸੱਟਾਂ ਲੱਗੀਆਂ ਹੋਣ ਕਾਰਨ ਅਤੇ ਰਾਤ ਦਾ ਵੇਲਾ ਹੋਣ ਕਾਰਨ ਜਖਮੀ ਲੋਕ ਹਸਪਤਾਲਾਂ ਦਾ ਰੁਖ ਕਰਨ ਦੀ ਥਾਂ ਕਾਹਲੀ ਵਿਚ ਲੋਕ ਇੱਧਰੋਂ ਉੱਧਰੋਂ ਆਸਰਾ ਲੱਭ ਕੇ ਅਪਣੀ ਮੰਜਲ ਵੱਲ ਰਵਾਨਾ ਹੋ ਗਏ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦਾ ਮੋਟਰਸਾਈਕਲ ਹੋਇਆ ਚੋਰੀ ਅਗਲੀ ਖ਼ਬਰ ਉਪ ਚੇਅਰਮੈਨ ਡਾ. ਕਮਲਜੀਤ ਸਿੰਘ ਕੇ.ਜੇ. ਵਲੋਂ ਘੁਮਾਣ ਵਿਖੇ ਪੇਡਾ ਦੀ ਵਿਸ਼ੇਸ਼ ਮੀਟਿੰਗ ਅੱਜ
Ad Position 24