17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੁਖਬੀਰ ਸਿੰਘ ਬਾਦਲ ਨਾਲ ਜ਼ਿਲ੍ਹਾ ਪ੍ਰਧਾਨ ਘੁੰਮਣ ਅਤੇ ਸਾਬਕਾ ਚੇਅਰਮੈਨ ਚੀਮਾ ਨੇ ਕੀਤੀ ਮੁਲਾਕਾਤ

ਬਟਾਲਾ, 17 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਅਤੇ ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ ਵਲੋਂ ਮੁਲਾਕਾਤ ਕੀਤੀ ਗਈ। ਇਸ ਮੌਕੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-11-2026
ਬਟਾਲਾ, 17 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਅਤੇ ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ ਵਲੋਂ ਮੁਲਾਕਾਤ ਕੀਤੀ ਗਈ। ਇਸ ਮੌਕੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਦੇ ਨਾਲ ਹੀ ਜ਼ਮੀਨੀ ਪੱਧਰ ’ਤੇ ਪਾਰਟੀ ਦੀ ਕਾਰਗੁਜ਼ਾਰੀ ਅਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਵਰਗੇ ਅਹਿਮ ਮੁੱਦਿਆਂ ’ਤੇ ਵੀ ਚਰਚਾ ਹੋਈ। ਇਸ ਮੌਕੇ ਆਗੂਆਂ ਨੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਆੳੇੁਣ ਵਾਲੀਆਂ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗਾ ਅਤੇ ਆਉਣ ਵਾਲੇ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਬਣਨਗੇ। ਅਕਾਲੀ ਦ ਲ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਨੂੰ ਫਿਰ ਹਰਿਆ-ਭਰਿਆ ਅਤੇ ਤਰੱਕੀ ਦੀਆਂ ਰਾਹਾਂ ’ਤੇ ਤੋਰਨ ਲਈ ਨੌਜਵਾਨਾਂ ਨੂੰ ਰੁਜਗਾਰ ਅਤੇ ਪੰਜਾਬ ਨੂੰ ਵੱਡੇ ਪੱਧਰ ’ਤੇ ਵਿਕਾਸ ਅਤੇ ਹਰ ਵਰਗ ਨੂੰ ਸੁੱਖ-ਸਹੂਲਤਾਂ ਤੇ ਪੰਜਾਬ ਨੂੰ ਭੈਅ ਮੁਕਤ ਸ਼ਾਂਤੀ ਵਾਲਾ ਰਾਜ ਦੇਣ ਲਈ ਗੈਂਗਸਟਰਵਾਦ ਤੇ ਨਸ਼ੇ ਦਾ ਖਾਤਮਾ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਵਿਚੋਂ ਜੰਗਲ ਰਾਜ ਦਾ ਖਾਤਮਾ ਹੋਵੇਗਾ ਅਤੇ ਪੰਜਾਬ ਮੁੜ ਤਰੱਕੀ ਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਆਵੇਗਾ।
Ad Position 22
No active advertisement
ਪਿਛਲੀ ਖ਼ਬਰ ਐਨ. ਐਚ. ਐਮ. ਮੁਲਾਜ਼ਮਾਂ ਵਲੋਂ ਸਿਵਲ ਸਰਜਨ ਦਫ਼ਤਰ ਦਾ ਘਿਰਾਓ ਅਗਲੀ ਖ਼ਬਰ ਜ਼ਿਲ੍ਹਾ ਬਣਾਉਣ ਦੀ ਮੰਗ ਨੂੂੰ ਲੈ ਕੇ ਬਟਾਲਾ ਦੇ ਵਕੀਲਾਂ ਕੀਤਾ ਹਾਈਵੇ ਜਾਮ
Ad Position 24