ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਧੀਰਾ ’ਚ ਡਿਸਪੈਂਸਰੀ ਦੀ ਨਵੀਂ ਬਣੀ ਇਮਾਰਤ ਦਾ ਕੀਤਾ ਉਦਘਾਟਨ
ਊਧਨਵਾਲ, 17 ਨਵੰਬਰ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਬਲਾਕ ਕਾਦੀਆਂ ਦੇ ਪਿੰਡ ਧੀਰਾ ਦੇ ਨੌਜਵਾਨ ਆਗੂ ਰਣਜੀਤ ਸਿੰਘ ਕੈਨੇਡਾ ਅਤੇ ਸਰਪੰਚ ਦਵਿੰਦਰ ਸਿੰਘ ਦੀ ਦੇ ਯਤਨਾਂ ਸਦਕਾ ਡਿਸਪੈਂਸਰੀ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਹਲਕੇ ਦੀ ਪ੍ਰਤੀਨਿਧਤਾ ਕਰਦੇ ਆ ਰਹੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਰਪੰਚ ਅਤੇ ਮੁਹਤਬਰਾਂ ਦੀ ਹਾਜ਼ਰੀ ਵਿਚ ਕੀਤਾ। ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਕੋ ਸੁਪਨਾ ਹੈ, ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ।
ਊਧਨਵਾਲ, 17 ਨਵੰਬਰ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਬਲਾਕ ਕਾਦੀਆਂ ਦੇ ਪਿੰਡ ਧੀਰਾ ਦੇ ਨੌਜਵਾਨ ਆਗੂ ਰਣਜੀਤ ਸਿੰਘ ਕੈਨੇਡਾ ਅਤੇ ਸਰਪੰਚ ਦਵਿੰਦਰ ਸਿੰਘ ਦੀ ਦੇ ਯਤਨਾਂ ਸਦਕਾ ਡਿਸਪੈਂਸਰੀ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਹਲਕੇ ਦੀ ਪ੍ਰਤੀਨਿਧਤਾ ਕਰਦੇ ਆ ਰਹੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਰਪੰਚ ਅਤੇ ਮੁਹਤਬਰਾਂ ਦੀ ਹਾਜ਼ਰੀ ਵਿਚ ਕੀਤਾ। ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਕੋ ਸੁਪਨਾ ਹੈ, ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਆਖਿਆ ਕਿ ਇਸ ਮਿੰਨੀ ਹਸਪਤਾਲ ਵਿਚ ਸਾਰੀਆਂ ਸਹੂਲਤਾਂ ਮਿਲਿਆ ਕਰਨਗੀਆਂ। ਇਥੇ ਪੱਕੇ ਤੌਰ ’ਤੇ ਡਾਕਟਰ ਦੀ ਤਾਇਨਾਤੀ ਲਈ ਸਿਹਤ ਮੰਤਰੀ ਮਿਲ ਕੇ ਕਰਵਾਵਾਂਗਾ। ਉਨ੍ਹਾਂ ਸਰਪੰਚ ਦਵਿੰਦਰ ਸਿੰਘ ਅਤੇ ਰਣਜੀਤ ਸਿੰਘ ਕੈਨੇਡਾ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਦਵਿੰਦਰ ਸਿੰਘ, ਸਰਪੰਚ ਮਨਦੀਪ ਸਿੰਘ ਦਈਆ, ਸਰਪੰਚ ਲਖਬੀਰ ਸਿੰਘ ਧੰਦੋਈ, ਸਰਪੰਚ ਮਨਦੀਪ ਸਿੰਘ ਹਰਪੁਰਾ, ਗੁਰਮੰਗਤ ਸਿੰਘ ਮੱਲ੍ਹੀ, ਹੈਲਥ ਇੰਸਪੈਕਟਰ ਕੁਲਜੀਤ ਸਿੰਘ, ਗੁਪਿੰਦਰ ਸਿੰਘ, ਬਲਬੀਰ ਕੌਰ, ਮੈਡਮ ਸੀ.ਐਚ.ਓ. ਅਤੇ ਸਮੂਹ ਪਿੰਡ ਵਾਸੀ ਆਦਿ ਹਾਜ਼ਰ ਸਨ।