ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਤਹਿਤ ਲੇਖ ਲਿਖਣ ਅਤੇ ਕੁਇਜ਼ ਮੁਕਾਬਲੇ ਕਰਵਾਏ
ਬਟਾਲਾ, 17 ਨਵੰਬਰ (ਸਤਿੰਦਰ ਸਿੰਘ)-ਭਾਰਤ ਦੇ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਸਵੀਪ ਮੁਹਿੰਮ ਤਹਿਤ ਅੱਜ ਪੀ. ਐਮ.
ਬਟਾਲਾ, 17 ਨਵੰਬਰ (ਸਤਿੰਦਰ ਸਿੰਘ)-ਭਾਰਤ ਦੇ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਸਵੀਪ ਮੁਹਿੰਮ ਤਹਿਤ ਅੱਜ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਧਾਨ ਸਭਾ ਹਲਕਾ 06 ਕਾਦੀਆਂ ਦੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਪ੍ਰਿੰਸੀਪਲ ਸ਼੍ਰੀਮਤੀ ਡਾ. ਸੁਨੀਤਾ ਕੌਸ਼ਲ (ਸਟੇਟ ਐਵਾਰਡੀ) ਦੀ ਯੋਗ ਅਗਵਾਈ ਹੇਠ ਬੜੇ ਉਤਸ਼ਾਹ ਤੇ ਸੁਚੱਜੇ ਪ੍ਰਬੰਧਾਂ ਨਾਲ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਧਾਨ ਸਭਾ ਹਲਕਾ ਕਾਦੀਆਂ ਦੇ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚੋਂ ਚੁਣੇ ਗਏ ਵਿਦਿਆਰਥੀ 18 ਨਵੰਬਰ ਨੂੰ ਦੀਨਾਨਗਰ ਵਿਖੇ ਐਸ.ਐਸ.ਐਮ. ਕਾਲਜ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਕਾਦੀਆਂ ਹਲਕੇ ਦੀ ਨੁਮਾਇੰਦਗੀ ਕਰਨਗੇ। ਇਨ੍ਹਾਂ ਮੁਕਾਬਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਵਿਚ ਸ਼੍ਰੀ ਪ੍ਰਦੀਪ ਕੁਮਾਰ, ਸ਼੍ਰੀ ਅਭਿਨਾਸ਼ ਕੁਮਾਰ, ਸ਼੍ਰੀਮਤੀ ਨੀਰੂ ਭੰਡਾਰੀ, ਗੁਰਟੇਕ ਸਿੰਘ ਅਤੇ ਅਮਨਦੀਪ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਸਮੂਹ ਅਧਿਆਪਕਾਂ ਵਲੋਂ ਮੁਕਾਬਲਿਆਂ ਦਾ ਸੰਚਾਲਨ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ। ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਨੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਤੋਂ ਪਹੁੰਚੇ ਵਿਦਿਆਰਥੀਆਂ, ਅਧਿਆਪਕਾਂ ਅਤੇ ਨੋਡਲ ਇੰਚਾਰਜਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਵੀਪ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਵਿਚ ਚੋਣ ਪ੍ਰਕਿਰਿਆ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।