ਐੱਸ.ਐੱਸ. ਬਾਜਵਾ ਸਕੂਲ ਦੀ ਵਿਦਿਆਰਥਣ ਏਕਮਪ੍ਰੀਤ ਕੌਰ ‘ਮਾਰਵਲ ਆਫ਼ ਸਹੋਦਿਆ’ ਟਰਾਫ਼ੀ ਨਾਲ ਸਨਮਾਨਿਤ
ਬਟਾਲਾ, 17 ਨਵੰਬਰ (ਸਤਿੰਦਰ ਸਿੰਘ)-ਐੱਸ. ਐੱਸ.
ਬਟਾਲਾ, 17 ਨਵੰਬਰ (ਸਤਿੰਦਰ ਸਿੰਘ)-ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਦੀ 10ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਏਕਮਪ੍ਰੀਤ ਕੌਰ ਨੂੰ ਉਸ ਦੀ ਪ੍ਰਤਿਭਾ ਅਤੇ ਸ਼ਾਨਦਾਰ ਪ੍ਰਾਪਤੀ ਲਈ ‘ਮਾਰਵਲ ਆਫ਼ ਸਹੋਦਿਆ’ ਟਰਾਫ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਸਹੋਦਿਆ ਸਕੂਲ ਕੰਪਲੈਕਸ ਵਲੋਂ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਕਰਵਾਇਆ ਗਿਆ। ਇਹ ਸਮਾਗਮ ਸਕੂਲ ਦੇ ਪ੍ਰਿੰਸੀਪਲ ਗੁਰਮੀਤ ਸਿੰਘ ਦੀ ਦੇਖ-ਰੇਖ ਹੇਠ ਕੀਤਾ ਗਿਆ, ਜਿਸ ਵਿਚ ਸੀ.ਬੀ.ਐੱਸ.ਈ. ਨਾਲ ਸਬੰਧਤ 21 ਸਕੂਲਾਂ ਦੇ ਵਿਦਿਆਰਥੀਆਂ ਅਤੇ ਪ ੍ਰਿੰਸੀਪਲਾਂ ਨੇ ਭਾਗ ਲਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਸ.ਐੱਸ. ਬਾਜਵਾ ਸਕੂਲ ਦੇ ਡਾਇਰੈਕਟਰ ਐੱਮ.ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਜੇਤੂ) ਨੇ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਹਰ ਸੰਭਵ ਮੌਕਾ ਪ੍ਰਦਾਨ ਕੀਤਾ ਜਾਂਦਾ ਹੈ। ਸਕੂਲ ਦੇ ਚੇਅਰਮੈਨ ਡਾ. ਰਾਜੇਸ਼ ਸ਼ ਰਮਾ ਅਤੇ ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ ਨੇ ਏਕਮਪ੍ਰੀਤ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਪ੍ਰਿੰਸੀਪਲ ਅਮਿਤ ਸਿੰਘ ਨੋਗਾ ਅਤੇ ਉਪ ਪ੍ਰਿੰਸੀਪਲ ਕਪਿਲ ਸ਼ਰਮਾ ਨੇ ਵੀ ਵਿਦਿਆਰਥਣ ਦੀ ਸਫ਼ਲਤਾ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਸ ਦੀ ਸਫ਼ਲਤਾ ਇਹ ਸਾਬਤ ਕਰਦੀ ਹੈ ਕਿ ਮਿਹਨਤ, ਲਗਨ ਅਤੇ ਸਮਰਪਣ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਸਕੂਲ ਪ੍ਰਬੰਧਕਾਂ ਵਲੋਂ ਏਕਮਪ੍ਰੀਤ ਕੌਰ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ ਛੂਹਣ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।