ਗਗਨ ਇੰਟਰਨੈਸ਼ਨਲ ਸਕੂਲ ਅਤੇ ਬੀ . ਐੱਡ . ਕਾਲਜ ਵਿਖੇ ਗੁਰਮਤਿ ਸਮਾਗਮ ਕਰਵਾਇਆ
ਬਟਾਲਾ, 17 ਨਵੰਬਰ (ਸਤਿੰਦਰ ਸਿੰਘ)-ਬੀ. ਐੱਮ.
ਬਟਾਲਾ, 17 ਨਵੰਬਰ (ਸਤਿੰਦਰ ਸਿੰਘ)-ਬੀ.ਐੱਮ.ਐੱਸ.ਐੱਮ. ਗਰੁੱਪ ਆਫ਼ ਇੰਸਟੀਚਿਊਟ ਦੇ ਕੈਂਪਸ ਗਗਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਵਿਖੇ ਗੁਰਮਤਿ ਸਮਾਗਮ ਬੜੀ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਹ ਸਮਾਗਮ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਦੀ ਸੁਚੱਜੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੀ ਮੈਨੇਜਿੰਗ ਡਾਇਰੈਕਟਰ ਸੁਰਿੰਦਰ ਕੌਰ, ਮੈਨੇਜਿੰਗ ਡਾਇਰੈਕਟਰ ਬਖਸ਼ੀਸ਼ ਸਿੰਘ ਅਤੇ ਪ੍ਰਿੰਸੀਪਲ ਸ੍ਰੀ ਲੋਕੇਸ਼ ਵਿਮਲ ਸ਼ੁਕਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਮਾਗਮ ਦੌਰਾਨ ਕੌਮ ਦੇ ਪ੍ਰਸਿੱਧ ਕੀਰਤਨੀਏ ਭਾਈ ਮਹਿਤਾਬ ਸਿੰਘ ਜਲੰਧਰ ਵਾਲੇ ਅਤੇ ਭਾਈ ਬਲਵਿੰਦਰ ਸਿੰਘ ਧਾਲੀਵਾਲ ਵਾਲਿਆਂ ਨੇ ਆਪਣੀ ਰਸਭਿੰਨੀ ਗੁਰਬਾਣੀ ਅਤੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਨੇ ਵੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸ਼ਬਦ ਕੀਰਤਨ ਵਿਚ ਭਾਗ ਲਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਵੀ ਸ਼ਬਦ ਕੀਰਤਨ ਰਾਹੀਂ ਗੁਰੂ ਚਰਨਾਂ ਵਿਚ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਸਮੁੱਚਾ ਕੈਂਪਸ ਗੁਰਬਾਣੀ ਦੇ ਰੂਹਾਨੀ ਰੰਗ ਵਿਚ ਰੰਗਿਆ ਗਿਆ। ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਤੇ ਅਧਿਆਤਮਿਕ ਸਮਾਗਮ ਵਿਦਿਆਰਥੀਆਂ ਨੂੰ ਗੁਰਬਾਣੀ, ਸਿੱਖੀ ਸਿਧਾਂਤਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਦੇ ਨਾਲ ਹੀ ਸਕੂਲ ਵਿਚ ਪਲੇਅਵੇ ਕਲਾਸਾਂ ਲਈ ਦਾਖਲੇ ਸ਼ੁਰੂ ਹਨ। ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਵਿਦਿਆਰਥਣਾਂ ਦੇ ਦਾਖਲਿਆਂ ’ਤੇ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ।