17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੇ ਲਗਾਏ ਕਥਿਤ ਦੋਸ਼

ਕਾਦੀਆਂ, 17 ਨਵੰਬਰ (ਕੁਲਵਿੰਦਰ ਸਿੰਘ)- ਕਾਦੀਆਂ ਦੇ ਨਜ਼ਦੀਕੀ ਪਿੰਡ ਡੱਲਾ ਮੋੜ ਵਿਖੇ ਨਿਹੰਗ ਜਥੇਬੰਦੀਆਂ ਵਾਲਾ ਗੁਰਦੁਆਰਾ ਬਾਬਾ ਜੀਵਨ ਸਿੰਘ ਦੇ ਨਿਸ਼ਾਨ ਸਾਹਿਬ ਦੀ ਬੇਅਦਬੀ ਦੇ ਦੋਸ਼ਾਂ ਨੂੰ ਲੈ ਕੇ ਸਿਆਸੀ ਅਤੇ ਧਾਰਮਿਕ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਵਿੱਚ ਇੱਕ ਮੌਜੂਦਾ ਐਮ.

Ad Position 21
No active advertisement
ਅਜੀਤ ਡੈਸਕ 18-11-2026
ਕਾਦੀਆਂ, 17 ਨਵੰਬਰ (ਕੁਲਵਿੰਦਰ ਸਿੰਘ)- ਕਾਦੀਆਂ ਦੇ ਨਜ਼ਦੀਕੀ ਪਿੰਡ ਡੱਲਾ ਮੋੜ ਵਿਖੇ ਨਿਹੰਗ ਜਥੇਬੰਦੀਆਂ ਵਾਲਾ ਗੁਰਦੁਆਰਾ ਬਾਬਾ ਜੀਵਨ ਸਿੰਘ ਦੇ ਨਿਸ਼ਾਨ ਸਾਹਿਬ ਦੀ ਬੇਅਦਬੀ ਦੇ ਦੋਸ਼ਾਂ ਨੂੰ ਲੈ ਕੇ ਸਿਆਸੀ ਅਤੇ ਧਾਰਮਿਕ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਵਿੱਚ ਇੱਕ ਮੌਜੂਦਾ ਐਮ.ਸੀ. ਅਤੇ ਸਾਬਕਾ ਐਮ.ਸੀ. ਉੱਤੇ ਨਿਸ਼ਾਨ ਸਾਹਿਬ ਨੂੰ ਜੇ.ਸੀ.ਬੀ. ਮਸ਼ੀਨ ਨਾਲ ਢਾਹੁਣ ਕਥਿਤ ਤੌਰ ਤੇ ਦੋਸ਼ ਲਗਾਏ ਗਏ ਹਨ। ਇਸ ਸੰਬੰਧੀ ਮੰਗਲ ਸਿੰਘ ਵਾਸੀ ਪਿੰਡ ਡੱਲਾ ਨੇ ਥਾਣਾ ਕਾਦੀਆਂ ਵਿਖੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਨ੍ਹਾਂ ਵੱਲੋਂ ਆਪਣੀ ਕੁਝ ਜ਼ਮੀਨ ਗੁਰਦੁਆਰਾ ਸਾਹਿਬ ਲਈ ਭੇਟ ਕੀਤੀ ਗਈ ਸੀ, ਜਿਸ ਵਿਚ ਨਿਸ਼ਾਨ ਸਾਹਿਬ ਸਥਾਪਿਤ ਕੀਤਾ ਹੋਇਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਬੀਤੀ ਰਾਤ ਮੌਜੂਦਾ ਅਤੇ ਸਾਬਕਾ ਐਮ.ਸੀ. ਵੱਲੋਂ ਜੇ.ਸੀ.ਬੀ. ਮਸ਼ੀਨ ਦੀ ਮਦਦ ਨਾਲ ਨਿਸ਼ਾਨ ਸਾਹਿਬ ਨੂੰ ਢਾਹ ਦਿੱਤਾ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦੇ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਬੇਅਦਬੀ ਦਾ ਮਾਮਲਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ, ਜਦੋਂ ਇਸ ਸੰਬੰਧੀ ਮੌਜੂਦਾ ਐਮ.ਸੀ.ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਜਿਸ ਜਗ੍ਹਾ ਸੰਬੰਧੀ ਮੰਗਲ ਸਿੰਘ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ, ਉਸ ਜਗ?ਹਾ ਦੀ ਰਜਿਸਟਰੀ ਉਨ੍ਹਾਂ ਦੀ ਮਾਤਾ ਦੇ ਨਾਮ ’ਤੇ ਹੈ। ਇਸ ਮਾਮਲੇ ਨੂੰ ਲੈ ਕੇ ਦੋਵੇਂ ਧਿਰਾਂ ਦੇ ਵੱਖ-ਵੱਖ ਦਾਅਵੇ ਸਾਹਮਣੇ ਆ ਰਹੇ ਹਨ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਜਾਂਚ ਦੌਰਾਨ ਕੀ ਤੱਥ ਸਾਹਮਣੇ ਆਉਂਦੇ ਹਨ ਅਤੇ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਕੀ ਕਾਰਵਾਈ ਕੀਤੀ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਚੇਤਨ ਕੁਮਾਰ ਨੂੰ ਐਸ.ਓ.ਆਈ. ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਧਾਰੀਵਾਲ ਵਿਖੇ ਕੀਤਾ ਸਨਮਾਨਿਤ ਅਗਲੀ ਖ਼ਬਰ ਸੰਤ ਬਾਬਾ ਤੇਜਾ ਸਿੰਘ ਨਕੌੜੇ ਵਾਲਿਆਂ ਦੇ ਬਰਸੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
Ad Position 24