ਚੇਤਨ ਕੁਮਾਰ ਨੂੰ ਐਸ.ਓ.ਆਈ. ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਧਾਰੀਵਾਲ ਵਿਖੇ ਕੀਤਾ ਸਨਮਾਨਿਤ
ਧਾਰੀਵਾਲ, 17 ਨਵੰਬਰ (ਲਖਬੀਰ ਸਿੰਘ ਖੁੰਡਾ)- ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐਸ. ਓ.
ਧਾਰੀਵਾਲ, 17 ਨਵੰਬਰ (ਲਖਬੀਰ ਸਿੰਘ ਖੁੰਡਾ)- ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐਸ.ਓ.ਆਈ.) ਵੱਲੋਂ ਚੇਤਨ ਕੁਮਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਉਨ੍ਹਾਂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਚੇਤਨ ਕੁਮਾਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ, ਐੱਸ.ਓ.ਆਈ. ਪੰਜਾਬ ਦੇ ਪ੍ਰਧਾਨ ਰਣਬੀਰ ਸਿੰਘ ਢਿੱਲੋਂ, ਐਸ.ਓ.ਆਈ. ਮਾਝਾ ਦੇ ਪ੍ਰਧਾਨ ਹਰਕਮਲ ਸਿੰਘ, ਯੂਥ ਕੌਮੀ ਜਨਰਲ ਸਕੱਤਰ ਸਾਹਿਬ ਸਿੰਘ ਦੀਨਾਨਗਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਧਾਰੀਵਾਲ ਪਹੁੰਚਣ ’ਤੇ ਜਥੇਦਾਰ ਸੁੱਚਾ ਸਿੰਘ ਲੰਗਾਹ ਵੱਲੋਂ ਚੇਤਨ ਕੁਮਾਰ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਚੇਤਨ ਕੁਮਾਰ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਪ੍ਰਗਟਾਏ ਗਏ ਭਰੋਸੇ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਕੌਮੀ ਜਨਰਲ ਸਕੱਤਰ ਯੂਥ ਸਾਹਿਬ ਸਿੰਘ ਸਾਬੀ ਦੀਨਾ ਨਗਰ, ਵੀਰੰਨ ਸਾਰੰਗਲ, ਰਿੰਕੂ ਠਾਕੁਰ, ਸਾਰਥਕ ਮਹਾਜਨ, ਸਾਹਿਬ ਸਿੰਘ, ਧੰਨ ਸਿੰਘ, ਅਮਨਦੀਪ ਸਿੰਘ ਖਾਲਸਾ, ਗੁਰਬਚਨ ਸਿੰਘ ਹੈਪੀ, ਕਮਲਦੀਪ ਸਿੰਘ, ਬੁਗਦੂ ਸਿੰਘ,ਰਣਬੀਰ ਸਿੰਘ, ਬੌਬੀ ਮਾਨ, ਪੰਨੂ ਠਾਕੁਰ ਆਦਿ ਹਾਜ਼ਰ ਸਨ।