ਸ੍ਰੀ ਗੁਰੂ ਨਾਨਕ ਦੇਵ ਸਕੂਲ ਵਲੋਂ ਬੱਚਿਆਂ ਲਈ ਮਨੋਰੰਜਨ ਭਰਪੂਰ ਟੂਰ ਦਾ ਆਯੋਜਨ
ਗੁਰਦਾਸਪੁਰ, 17 ਨਵੰਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਬਾਲ ਦਿਵਸ ਮੌਕੇ ਵਿਦਿਆਰਥੀਆਂ ਲਈ ਮਨੋਰੰਜਨ ਭਰਪੂਰ ਟੂਰ ਦਾ ਆਯੋਜਨ ਕੀਤਾ ਗਿਆ। ਇਸ ਟੂਰ ਦੌਰਾਨ ਨਰਸਰੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਲੋਜਨ ਫਾਰਮ ਵਿਖੇ ਲਿਜਾਇਆ ਗਿਆ।
ਗੁਰਦਾਸਪੁਰ, 17 ਨਵੰਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਬਾਲ ਦਿਵਸ ਮੌਕੇ ਵਿਦਿਆਰਥੀਆਂ ਲਈ ਮਨੋਰੰਜਨ ਭਰਪੂਰ ਟੂਰ ਦਾ ਆਯੋਜਨ ਕੀਤਾ ਗਿਆ। ਇਸ ਟੂਰ ਦੌਰਾਨ ਨਰਸਰੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਲੋਜਨ ਫਾਰਮ ਵਿਖੇ ਲਿਜਾਇਆ ਗਿਆ। ਇਸ ਮੌਕੇ ਬੱਚਿਆਂ ਨੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਵਿਚ ਭਾਗ ਲੈ ਕੇ ਖੂਬ ਮਸਤੀ ਕੀਤੀ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਤੇ ਸਹਿਪਾਠੀਆਂ ਨਾਲ ਯਾਦਗਾਰੀ ਪਲ ਬਿਤਾਏ ਤੇ ਇਸ ਟੂਰ ਦਾ ਭਰਪੂਰ ਆਨੰਦ ਮਾਣਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਮਨੋਰੰਜਕ ਪ੍ਰੋਗਰਾਮਾਂ ਤੇ ਵਿੱਦਿਅਕ ਟੂਰਾਂ ਦਾ ਵੀ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਬੱਚਿਆਂ ਦੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਆਪਸੀ ਪਿਆਰ, ਸਹਿਯੋਗ ਅਤੇ ਮਿਲਵਰਤਣ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਸਕੂਲ ਦੀ ਹਮੇਸ਼ਾ ਕੋਸ਼ਿਸ਼ ਰਹਿੰਦੀ ਹੈ ਕਿ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਜ਼ਿੰਦਗੀ ਦੇ ਵਿਹਾਰਕ ਤਜਰਬੇ ਪ੍ਰਾਪਤ ਹੋਣ ਤਾਂ ਜੋ ਉਹ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿਚ ਰੁਚੀ ਲੈ ਕੇ ਪ੍ਰਤਿਭਾ ਨੂੰ ਨਿਖਾਰ ਸਕਣ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਲਿਆਉਣਾ ਅਤੇ ਉਨ੍ਹਾਂ ਨੂੰ ਖੁਸ਼ੀ ਭਰੇ ਮੌਕੇ ਪ੍ਰਦਾਨ ਕਰਨਾ ਸਾਡੀ ਮੁੱਖ ਤਰਜੀਹ ਹੈ। ਸਕੂਲ ਵਲੋਂ ਭਵਿੱਖ ਵਿਚ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ।