17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪਿੰਡ ਸੁਲਤਾਨੀ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਗੁਰਦਾਸਪੁਰ, 17 ਨਵੰਬਰ (ਚੱਕਰਾਜਾ)- ਪਿੰਡ ਸੁਲਤਾਨੀ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਆਗੂਆਂ ਨੇ 7 ਦਸੰਬਰ ਨੂੰ ਚੰਡੀਗੜ੍ਹ ਜਾਣ ਦੀਆਂ ਤਿਆਰੀਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਤੇ ਫੰਡਾਂ ਦਾ ਲੇਖਾ ਜੋਖਾ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜੋਨ ਪ੍ਰਧਾਨ ਅਨੋਖ ਸਿੰਘ ਸੁਲਤਾਨੀ ਨੇ ਦੱਸਿਆ ਕਿ ਪਿੰਡ ਸੁਲਤਾਨੀ ਵਿਖੇ ਸਾਬਕਾ ਸਰਪੰਚ ਵਲੋਂ ਪੰਚਾਇਤੀ ਫੰਡ ਵਿਚੋਂ 53 ਲੱਖ ਰੁਪਏ ਦਾ ਗਬਨ ਕੀਤਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 18-11-2026
ਗੁਰਦਾਸਪੁਰ, 17 ਨਵੰਬਰ (ਚੱਕਰਾਜਾ)- ਪਿੰਡ ਸੁਲਤਾਨੀ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਆਗੂਆਂ ਨੇ 7 ਦਸੰਬਰ ਨੂੰ ਚੰਡੀਗੜ੍ਹ ਜਾਣ ਦੀਆਂ ਤਿਆਰੀਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਤੇ ਫੰਡਾਂ ਦਾ ਲੇਖਾ ਜੋਖਾ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜੋਨ ਪ੍ਰਧਾਨ ਅਨੋਖ ਸਿੰਘ ਸੁਲਤਾਨੀ ਨੇ ਦੱਸਿਆ ਕਿ ਪਿੰਡ ਸੁਲਤਾਨੀ ਵਿਖੇ ਸਾਬਕਾ ਸਰਪੰਚ ਵਲੋਂ ਪੰਚਾਇਤੀ ਫੰਡ ਵਿਚੋਂ 53 ਲੱਖ ਰੁਪਏ ਦਾ ਗਬਨ ਕੀਤਾ ਗਿਆ ਸੀ। ਜਿਸ ਸਬੰਧੀ ਬੀ.ਡੀ.ਪੀ.ਓ ਦੋਰਾਂਗਲਾ ਨੂੰ ਪਹਿਲਾਂ ਵੀ ਕਈ ਵਾਰ ਬੇਨਤੀ ਕੀਤੀ ਗਈ ਸੀ, ਜਿਸ ’ਤੇ ਬੀ.ਡੀ.ਪੀ.ਓ. ਦੋਰਾਂਗਲਾ ਵਲੋਂ ਸਰਪੰਚ ਉਪਰ ਕਾਰਵਾਈ ਦਾ ਭਰੋਸਾ ਦਿਵਾਇਆ ਸੀ, ਪਰ ਮਹੀਨਿਆਂਬੱਧੀ ਸਮਾਂ ਬੀਤਣ ਦੇ ਬਾਵਜੂਦ ਬੀ.ਡੀ.ਪੀ.ਓ ਵਲੋਂ ਸਰਪੰਚ ਉਪਰ ਕੋਈ ਐਕਸ਼ਨ ਨਹੀਂ ਲਿਆ। ਜਿਸ ਕਰਕੇ 18 ਨਵੰਬਰ ਨੂੰ ਬੀ.ਡੀ.ਪੀ. ਓ ਦੋਰਾਂਗਲਾ ਦਫਤਰ ਅੱਗੇ ਅਣਮਿਥੇ ਸਮੇਂ ਲਈ ਧਰਨੇ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬੀ. ਡੀ. ਪੀ. ਓ. ਵਲੋਂ ਸਰਪੰਚ ਕੋਲੋਂ 53 ਲੱਖ ਦਾ ਹਿਸਾਬ ਨਹੀਂ ਲਿਆ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਇਸ ਮੌਕੇ ਅਨੋਖ ਸਿੰਘ ਤੋਂ ਇਲਾਵਾ ਸੁਖਦੇਵ ਸਿੰਘ ਅੱਲੜ ਪਿੰਡੀ, ਕੁਲਜੀਤ ਸਿੰਘ ਹਯਾਤ ਨਗਰ, ਜਤਿੰਦਰ ਸਿੰਘ ਵਰਿਆਂ, ਗੁਰਪ੍ਰੀਤ ਸਿੰਘ, ਸੋਹਣ ਸਿੰਘ ਕਾਲਾ ਨੰਗਲ, ਵੱਸਣ ਸਿੰਘ ਪੀਰਾਂਬਾਗ, ਅਮਰੀਕ ਸਿੰਘ ਹਯਾਤ ਨਗਰ, ਦਵਿੰਦਰ ਸਿੰਘ ਖੋਖਰ, ਕੁਲਵਿੰਦਰ ਸਿੰਘ ਢਾਖਲਾ ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੱਟ ਜੇ ਪੈਲੀ ਨੂੰ ਅੱਗ ਲਾਵੇ ਤਾਂ ਪਰਚੇ , ਨਾ ਲਾਵੇ ਤਾਂ ਵਾਧੂ ਖਰਚੇ ਅਗਲੀ ਖ਼ਬਰ ਲੋਕ ਉਤਸਵ ਗੁਰਦਾਸਪੁਰ 2026 ਦਾ ਸ਼ਾਨਦਾਰ ਆਗਾਜ਼ ਦੇਸ਼ ਦੇ ਅੱਠ ਸੂਬਿਆਂ ਦੇ ਲੋਕਾਂ ਤੇ ਕਬਾਇਲੀ ਕਲਾਕਾਰਾਂ ਨੇ ਲਿਆ ਹਿੱਸ...
Ad Position 24