ਨਵਦੀਪ ਸਿੰਘ ਪੰਨੂੰ ਨੇ ਬੱਸ ਅੱਡੇ ਦੀ ਜਾਣ ਵਾਲੀ ਨਵੀਂ ਸੜਕ ਦਾ ਕੀਤਾ ਉਦਘਾਟਨ
ਸ੍ਰੀ ਹਰਗੋਬਿੰਦਪੁਰ, 17 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਨਗਰ ਕੋਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂੰ ਵਲੋਂ ਆਪਣੇ ਸਾਥੀਆਂ ਸਮੇਤ ਸ੍ਰੀ ਹਰਗੋਬਿੰਦਪੁਰ ਵਿਖੇ ਬਣ ਰਹੇ ਨਵੰੇ ਬੱਸ ਅੱਡੇ ਨੂੰ ਜਾਣ ਵਾਲੀ ਸੜਕ ਨਵੀਂ ਸੜਕ ਬਣਾਉਣ ਦਾ ਉਦਘਾਟਨ ਰੀਬਨ ਕੱਟ ਕੇ ਕੀਤਾ ਗਿਆ ਹੈ। ਇਸ ਸਮੇਂ ਪ੍ਰਧਾਨ ਨਵਦੀਪ ਸਿੰਘ ਪੰਨੂੰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ਹਿਰਵਾਸੀਆਂ ਦੀ ਬੜੇ ਚਿਰ ਦੀ ਮੰਗ ਸੀ ਕਿ ਸ਼ਹਿਰ ਵਿਚ ਬੱਸ ਬਣਾਇਆ ਜਾਵੇ ਜਿਸਦਾ ਕੰਮ ਪਿਛਲੇ ਸਮੇਂ ਤੋਂ ਚਲ ਰਿਹਾ ਤੇ ਤਕਰੀਬਨ ਮੁਕੰਮਲ ਹੋ ਚੁਕਾ ਹੈ ਜਿਸਦਾ ਉਦਘਾਟਨ ਜਲਦੀ ਕੀਤਾ ਜਾਵੇਗਾ।
ਸ੍ਰੀ ਹਰਗੋਬਿੰਦਪੁਰ, 17 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਨਗਰ ਕੋਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂੰ ਵਲੋਂ ਆਪਣੇ ਸਾਥੀਆਂ ਸਮੇਤ ਸ੍ਰੀ ਹਰਗੋਬਿੰਦਪੁਰ ਵਿਖੇ ਬਣ ਰਹੇ ਨਵੰੇ ਬੱਸ ਅੱਡੇ ਨੂੰ ਜਾਣ ਵਾਲੀ ਸੜਕ ਨਵੀਂ ਸੜਕ ਬਣਾਉਣ ਦਾ ਉਦਘਾਟਨ ਰੀਬਨ ਕੱਟ ਕੇ ਕੀਤਾ ਗਿਆ ਹੈ। ਇਸ ਸਮੇਂ ਪ੍ਰਧਾਨ ਨਵਦੀਪ ਸਿੰਘ ਪੰਨੂੰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ਹਿਰਵਾਸੀਆਂ ਦੀ ਬੜੇ ਚਿਰ ਦੀ ਮੰਗ ਸੀ ਕਿ ਸ਼ਹਿਰ ਵਿਚ ਬੱਸ ਬਣਾਇਆ ਜਾਵੇ ਜਿਸਦਾ ਕੰਮ ਪਿਛਲੇ ਸਮੇਂ ਤੋਂ ਚਲ ਰਿਹਾ ਤੇ ਤਕਰੀਬਨ ਮੁਕੰਮਲ ਹੋ ਚੁਕਾ ਹੈ ਜਿਸਦਾ ਉਦਘਾਟਨ ਜਲਦੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੜਕ ਨੂੰ ਬਣਾਉਣ ਤੇ ਤਕਰੀਬਨ 19 ਲੱਖ ਦਾ ਖਰਚਾ ਆਵੇਗਾ। ਜਲਦੀ ਇਸ ਸੜਕ ਨੂੰ ਬਣਾ ਕੇ ਇਲਾਕਾ ਨਿਵਾਸੀਆਂ ਨੂੰ ਸਪੁਰਦ ਕੀਤੀ ਜਾਵੇਗੀਾ। ਇਸ ਸਮੇ ਉਨ੍ਹ੍ਰਾਂ ਨਾਲ ਕੋਂਸਲਰ ਗੁਰਪ੍ਰੀਤ ਸਿੰਘ ਸੈਣੀ, ਗੁਰਮੁੱਖ ਸਿੰਘ, ਰਤਨ ਸਿੋਂਘ, ਗੁਰਪ੍ਰੀਤ ਸਿੰਘ ਵਾਲੀਆ, ਸਚਿਨ ਕਾਲੀਆ, ਹਰਦੀਪ ਸਿੰਘ ਸੈਣੀ, ਗੁਰਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਲੋਕ ਹਾਜ਼ਰ ਸਨ।