ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਪ੍ਰਿਯਾਂਕ ਕਾਨੂੰਨਗੋ
ਧਾਰੀਵਾਲ, 17 ਨਵੰਬਰ (ਲਖਬੀਰ ਸਿੰਘ ਖੁੰਡਾ)-ਮੈਂਬਰ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਭਾਰਤ ਸਰਕਾਰ ਸ੍ਰੀ ਪ੍ਰਿਯਾਂਕ ਕਾਨੂੰਨਗੋ ਧਾਰੀਵਾਲ ਦੇ ਹਿੰਦੂ ਕੰਨਿਆ ਮਹਾਂਵਿਦਿਆਲਾ ਵਿਖੇ ਕਰਵਾਏ ਗਏ ਸੈਮੀਨਾਰ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਵਿਦਿਆਰਥਣਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਸੰਵਿਧਾਨਕ ਤੇ ਬੁਨਿਆਦੀ ਹੱਕਾਂ ਪ੍ਰਤੀ ਜਾਗਰੂਕ ਕੀਤਾ।
ਧਾਰੀਵਾਲ, 17 ਨਵੰਬਰ (ਲਖਬੀਰ ਸਿੰਘ ਖੁੰਡਾ)-ਮੈਂਬਰ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਭਾਰਤ ਸਰਕਾਰ ਸ੍ਰੀ ਪ੍ਰਿਯਾਂਕ ਕਾਨੂੰਨਗੋ ਧਾਰੀਵਾਲ ਦੇ ਹਿੰਦੂ ਕੰਨਿਆ ਮਹਾਂਵਿਦਿਆਲਾ ਵਿਖੇ ਕਰਵਾਏ ਗਏ ਸੈਮੀਨਾਰ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਵਿਦਿਆਰਥਣਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਸੰਵਿਧਾਨਕ ਤੇ ਬੁਨਿਆਦੀ ਹੱਕਾਂ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਆਪਣੇ ਅਧਿਕਾਰਾਂ ਦੀ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਹੋਣ ’ਤੇ ਉਹ ਆਪਣੇ ਹੱਕਾਂ ਲਈ ਆਵਾਜ਼ ਉਠਾ ਸਕੇ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਜੇਕਰ ਕਿਸੇ ਵੀ ਵਿਅਕਤੀ ਨਾਲ ਕਿਤੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਤਾਂ ਉਹ ਇਸ ਸਬੰਧੀ ਲਿਖਤੀ ਸ਼ਿਕਾਇਤ ਸਬੰਧਤ ਅਧਿਕਾਰੀ ਜਾਂ ਕਮਿਸ਼ਨ ਕੋਲ ਦਰਜ ਕਰਵਾ ਸਕਦਾ ਹੈ, ਜਿਸ ’ਤੇ ਨਿਯਮਾਂ ਅਨੁਸਾਰ ਯੋਗ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜਵਾਬਦੇਹੀ ਅਤੇ ਮਨੁੱਖੀ ਦ੍ਰਿਸ਼ਟੀਕੋਣ ਨਾਲ ਕੰਮ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਐਸ.ਡੀ.ਐਮ. ਅਰਵਿੰਦਰਪਾਲ ਸਿੰਘ, ਤਹਿਸੀਲਦਾਰ ਮੁਨੀਸ਼ ਕੁਮਾਰ, ਨਾਇਬ ਤਹਿਸੀਲਦਾਰ ਰਣਦੀਪ ਸਿੰਘ, ਕਾਲਜ ਪ੍ਰਧਾਨ ਐਨ.ਡੀ. ਆਨੰਦ, ਪ੍ਰਿੰਸੀਪਲ ਰਾਜਵਿੰਦਰ ਕੌਰ, ਮੁੱਖ ਸਕੱਤਰ ਵਿਨੈ ਸ਼ਰਮਾ, ਰਾਜਨ ਗੋਇਲ, ਹਰਮਨਦੀਪ ਸਿੰਘ ਪੰਜਾਬ ਸਕੱਤਰ ਭਾਜਪਾ, ਹਰਸਿਮਰਨ ਸਿੰਘ ਹੀਰਾ ਵਾਲੀਆ, ਹਰਪ੍ਰੀਤ ਸਿੰਘ ਬੇਦੀ, ਬਲਜਿੰਦਰ ਸਿੰਘ, ਪੰਕਜ ਮਹਾਜਨ ਅਤੇ ਪਲਵਿੰਦਰ ਸਿੰਘ ਚੀਮਾ ਵੀ ਮੌਜੂਦ ਸਨ।