17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪ੍ਰਧਾਨ ਮੰਤਰੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲਿਆਂ ’ ਤੇ ਹੋਵੇ ਇਕੋ ਜਿਹੀ ਕਾਨੂੰਨੀ ਕਾਰਵਾਈ - ਮਨੂ ਰਾਣੀ

ਘਰੋਟਾ, 17 ਨਵੰਬਰ (ਸੰਜੀਵ ਗੁਪਤਾ)- ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਮਹਿਲਾ ਆਗੂ ਮਨੂ ਰਾਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਕਾਂਗਰਸ ਦੇ ਕੁਝ ਆਗੂਆਂ ਵਲੋਂ ਕੀਤੀਆਂ ਇਤਰਾਜ਼ਯੋਗ ਤੇ ਅਪਮਾਨਜਨਕ ਟਿੱਪਣੀਆਂ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਉਸੇ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਜਿਸ ਤਰ੍ਹਾਂ ਹੋਰ ਸਿਆਸੀ ਆਗੂਆਂ ਦੇ ਬਿਆਨਾਂ ਨੂੰ ਲੈ ਕੇ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦੇ ਸੰਵਿਧਾਨਕ ਅਹੁਦੇ ’ਤੇ ਬਿਰਾਜਮਾਨ ਹਨ।

Ad Position 21
No active advertisement
ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨੂ ਰਾਣੀ 18-11-2026
ਘਰੋਟਾ, 17 ਨਵੰਬਰ (ਸੰਜੀਵ ਗੁਪਤਾ)- ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਮਹਿਲਾ ਆਗੂ ਮਨੂ ਰਾਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਕਾਂਗਰਸ ਦੇ ਕੁਝ ਆਗੂਆਂ ਵਲੋਂ ਕੀਤੀਆਂ ਇਤਰਾਜ਼ਯੋਗ ਤੇ ਅਪਮਾਨਜਨਕ ਟਿੱਪਣੀਆਂ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਉਸੇ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਜਿਸ ਤਰ੍ਹਾਂ ਹੋਰ ਸਿਆਸੀ ਆਗੂਆਂ ਦੇ ਬਿਆਨਾਂ ਨੂੰ ਲੈ ਕੇ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦੇ ਸੰਵਿਧਾਨਕ ਅਹੁਦੇ ’ਤੇ ਬਿਰਾਜਮਾਨ ਹਨ। ਅਜਿਹੇ ਵਿਚ ਸਿਆਸੀ ਵਿਰੋਧ ਦੇ ਨਾਂ ’ਤੇ ਉਨ੍ਹਾਂ ਪ੍ਰਤੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਜਾਇਜ਼ ਨਹੀਂ ਠਹਿਰਾਈ ਜਾ ਸਕਦੀ। ਕੰਗਨਾ ਰਣੌਤ ਨਾਲ ਜੁੜੇ ਮਾਮਲੇ ’ਤੇ ਮਨੂ ਰਾਣੀ ਨੇ ਕਿਹਾ ਕਿ ਉਨ੍ਹਾਂ ਨੇ ਵਿਦੇਸ਼ੀ ਮੂਲ ਦੀ ਇਕ ਮਹਿਲਾ ਨੂੰ ਲੈ ਕੇ ਕੁਝ ਸਵਾਲ ਤੇ ਖਦਸ਼ੇ ਪ੍ਰਗਟ ਕੀਤੇ ਸਨ। ਉਨ੍ਹਾਂ ਦੇ ਵਿਚਾਰਾਂ ਨਾਲ ਸਹਿਮਤ ਜਾਂ ਅਸਹਿਮਤ ਹੋਣਾ ਵੱਖਰਾ ਵਿਸ਼ਾ ਹੈ, ਪਰ ਸਿਰਫ਼ ਸਵਾਲ ਉਠਾਉਣ ਦੇ ਆਧਾਰ ’ਤੇ ਸਿੱਧੀ ਐੱਫ.ਆਈ. ਆਰ. ਦਰਜ ਹੋਣਾ ਵਿਚਾਰਨਯੋਗ ਮਾਮਲਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਕਿਸੇ ਨੂੰ ਵਿਚਾਰ ਪ੍ਰਗਟਾਉਣ ਦੀ ਆਜ਼ਾਦੀ ਪ੍ਰਾਪਤ ਹੈ, ਪਰ ਇਸ ਦੇ ਨਾਲ ਸਿਆਸੀ ਮਰਿਆਦਾ ਅਤੇ ਜ਼ਿੰਮੇਵਾਰੀ ਦਾ ਪਾਲਣ ਵੀ ਜ਼ਰੂਰੀ ਹੈ। ਜੇਕਰ ਸਿਆਸੀ ਬਿਆਨਬਾਜ਼ੀ ਅਤੇ ਟਿੱਪਣੀਆਂ ਨੂੰ ਲੈ ਕੇ ਕਾਨੂੰਨ ਦਾ ਸਹਾਰਾ ਲਿਆ ਜਾਂਦਾ ਹੈ ਤਾਂ ਇਹ ਨਿਯਮ ਸਾਰੀਆਂ ਸਿਆਸੀ ਪਾਰਟੀਆਂ ਅਤੇ ਆਗੂਆਂ ’ਤੇ ਬਰਾਬਰ ਲਾਗੂ ਹੋਣਾ ਚਾਹੀਦਾ ਹੈ।ਮਨੂ ਰਾਣੀ ਨੇ ਕਿਹਾ ਕਿ ਲੋਕਤੰਤਰ ’ਚ ਸਾਰੇ ਆਗੂਆਂ ਅਤੇ ਸਿਆਸੀ ਪਾਰਟੀਆਂ ਲਈ ਕਾਨੂੰਨ ਦਾ ਇੱਕੋ ਜਿਹਾ ਮਾਪਦੰਡ ਹੋਣਾ ਚਾਹੀਦਾ ਹੈ ਤਾਂ ਹੀ ਕਾਨੂੰਨ ਪ੍ਰਤੀ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ 23 ਨੂੰ ਗੁ . ਬਾਬਾ ਬੰਦਾ ਸਿੰਘ ਬਹਾਦਰ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ ਅਗਲੀ ਖ਼ਬਰ ਪਠਾਨਕੋਟ ਪਹੁੰਚੇ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ
Ad Position 24