18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਸੀਟ ਜਿੱਤ ਕੇ ਸਿਮਰਨਜੀਤ ਸਿੰਘ ਮਾਨ ਦੀ ਝੋਲੀ ਪਾਵਾਂਗੇ : ਜੌਲੀ ਕਾਲਾ ਅਫਗਾਨਾ

ਫ਼ਤਹਿਗੜ੍ਹ ਚੂੜੀਆਂ, 18 ਨਵੰਬਰ (ਅਵਤਾਰ ਸਿੰਘ ਰੰਧਾਵਾ)- ਆ ਰਹੀਆਂ 2027 ਦੀਆਂ ਚੋਣਾਂ ਵਿਚ ਜਿੱਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਉਥੇ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਸੀਟ ਜਿੱਤ ਕੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਝੋਲੀ ਵਿਚ ਪਾਵਾਂਗੇ, ਅਮਨ ਸ਼ਾਂਤੀ ਤੇ ਤਰੱਕੀ ਖੁਸ਼ਹਾਲੀ ਵਾਲਾ ਰਾਜ ਭਾਗ ਦੇਵਾਂਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਰਥਕਾਂ ਸਮੇਤ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਜੌਲੀ ਕਾਲਾ ਅਫਗਾਨਾ ਨੇ ਕੀਤਾ।

Ad Position 21
No active advertisement
ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਸੀਟ ਜਿੱਤ ਕੇ ਸਿਮਰਨਜੀਤ ਸਿੰਘ ਮਾਨ ਦੀ ਝੋਲੀ ਪਾਵਾਂਗੇ : ਜੌਲੀ ਕਾਲਾ ਅਫਗਾਨਾ 19-11-2026
ਫ਼ਤਹਿਗੜ੍ਹ ਚੂੜੀਆਂ, 18 ਨਵੰਬਰ (ਅਵਤਾਰ ਸਿੰਘ ਰੰਧਾਵਾ)- ਆ ਰਹੀਆਂ 2027 ਦੀਆਂ ਚੋਣਾਂ ਵਿਚ ਜਿੱਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਉਥੇ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਸੀਟ ਜਿੱਤ ਕੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਝੋਲੀ ਵਿਚ ਪਾਵਾਂਗੇ, ਅਮਨ ਸ਼ਾਂਤੀ ਤੇ ਤਰੱਕੀ ਖੁਸ਼ਹਾਲੀ ਵਾਲਾ ਰਾਜ ਭਾਗ ਦੇਵਾਂਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਰਥਕਾਂ ਸਮੇਤ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਜੌਲੀ ਕਾਲਾ ਅਫਗਾਨਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਰਿਵਾਇਤੀ ਪਾਰਟੀਆਂ ਵਲੋਂ ਕੀਤੀ ਗਈ ਲੁੱਟ-ਖਸੁੱਟ ਅਤੇ ਮੌਜੂਦਾ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਲਿਆਂਦੇ ਗਏ ਨਿਘਾਰ ਨੂੰ ਮੁੱਖ ਰੱਖਦੇ ਹੋਏ ਲੋਕ ਚੰਗੇ ਰਾਜ ਭਾਗ ਦੀ ਉਮੀਦ ਰੱਖਦੇ ਹਨ। ਉਨ੍ਹਾਂ ਨੇ ਹਲਕਾ ਵਾਸੀਆਂ ਅੱਗੇ ਅਪੀਲ ਕੀਤੀ ਕਿ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਪਾਰਟੀ ਦਾ ਸਾਥ ਦਿੱਤਾ ਜਾਵੇ। ਇਸ ਮੌਕੇ ਰਜਿੰਦਰ ਸਿੰਘ ਕਾਲਾ ਅਫਗਾਨਾ, ਧੀਰ ਸਿੰਘ ਲੋਹਾਰਾਂ ਵਾਲੀ, ਜਸਵਿੰਦਰ ਸਿੰਘ, ਦਿਲਬਾਗ ਸਿੰਘ, ਅਮਰੀਕ ਸਿੰਘ, ਚਾਂਦ ਮਸੀਹ, ਗੁਰਬਚਨ ਸਿੰਘ ਚੀਮਾ, ਜਗਦੀਸ਼ ਸਿੰਘ, ਬਲਵਿੰਦਰ ਸਿੰਘ, ਕਸ਼ਮੀਰ ਮਸੀਹ ਮਲਕਵਾਲ, ਡੇਵਡ ਮਸੀਹ, ਸਤਨਾਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਨਦੀਪ ਸਿੰਘ ਰੰਗੜ ਨੰਗਲ ਵਲੋਂ ਪਿੰਡ ਭਰਥ ਵਿਖ਼ੇ 2027 ਦੀਆਂ ਚੋਣਾਂ ਸੰਬੰਧੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਨਗਿੰਦਰ ਸਿੰਘ ਸਿੱਧਵਾਂ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਨਿਯੁਕਤ
Ad Position 24