18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਡਿਵਾਈਨ ਪਬਲਿਕ ਸਕੂਲ ਮਾਲੇਵਾਲ ਦਾ ਵਿਦਿਆਰਥੀ ਇਸ਼ਮੀਤ ਸਿੰਘ ਬਣਿਆ ਸਰਬੋਤਮ ਵਿਦਿਆਰਥੀ

ਫ਼ਤਹਿਗੜ੍ਹ ਚੂੜੀਆਂ, 18 ਨਵੰਬਰ (ਅਵਤਾਰ ਸਿੰਘ ਰੰਧਾਵਾ)- ਇਲਾਕੇ ਦੀ ਸਿਰਮੌਰ ਸਿੱਖਿਆ ਸੰਸਥਾ ਵਜੋਂ ਜਾਣੇ ਜਾਂਦੇ ਡਿਵਾਈਨ ਪਬਲਿਕ ਸਕੂਲ ਮਾਲੇਵਾਲ ਦੇ ਹੋਣਹਾਰ ਵਿਦਿਆਰਥੀ ਇਸ਼ਮੀਤ ਸਿੰਘ ਨੂੰ ਉਸ ਦੀ ਸ਼ਾਨਦਾਰ ਕਾਰਗੁਜ਼ਾਰੀ, ਅਨੁਸ਼ਾਸਨ, ਮਿਹਨਤ ਤੇ ਬਹੁਪੱਖੀ ਪ੍ਰਤਿਭਾ ਨੂੰ ਦੇਖਦੇ ਹੋਏ ਬਟਾਲਾ ਸਹੋਦਿਆ ਸਕੂਲ ਕੰਪਲੈਕਸ ਵਲੋਂ ਸਰਵੋਤਮ ਵਿਦਿਆਰਥੀ ਚੁਣਿਆ ਗਿਆ ਹੈ। ਪ੍ਰਿੰਸੀਪਲ ਮੈਡਮ ਸੋਨੂ ਬਾਲਾ ਤੇ ਅਕਾਦਮਿਕ ਡਾਇਰੈਕਟਰ ਸ੍ਰੀ ਅਮਿਤ ਅਬਰੋਲ ਨੇ ਦੱਸਿਆ ਕਿ ਇਸ਼ਮੀਤ ਸਿੰਘ ਨੇ ਆਪਣੀ ਮਿਹਨਤ, ਲਗਾਤਾਰ ਯਤਨਾਂ ਤੇ ਸ਼ਲਾਘਾਯੋਗ ਵਿਵਹਾਰ ਸਦਕਾ ਇਹ ਉਪਲਬਧੀ ਹਾਸਲ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ।

Ad Position 21
No active advertisement
ਸਰਬੋਤਮ ਵਿਦਿਆਰਥੀ ਦਾ ਰੁਤਬਾ ਹਾਸਿਲ ਕਰਨ ਵਾਲੇ ਵਿਦਿਆਰਥੀ ਇਸ਼ਮੀਤ ਸਿੰਘ ਦਾ ਸਨਮਾਨ ਕਰਦੇ ਹੋਏ ਅਕਾਦਮਿਕ ਡਾਇਰੈਕਟਰ ਅਮਿਤ ਅਬਰੋਲ ਹੋਰਨਾਂ ਸਮੇਤ। ਤਸਵੀਰ : ਅਵਤਾਰ ਸਿੰਘ ਰੰਧਾਵਾ 19-11-2026
ਫ਼ਤਹਿਗੜ੍ਹ ਚੂੜੀਆਂ, 18 ਨਵੰਬਰ (ਅਵਤਾਰ ਸਿੰਘ ਰੰਧਾਵਾ)- ਇਲਾਕੇ ਦੀ ਸਿਰਮੌਰ ਸਿੱਖਿਆ ਸੰਸਥਾ ਵਜੋਂ ਜਾਣੇ ਜਾਂਦੇ ਡਿਵਾਈਨ ਪਬਲਿਕ ਸਕੂਲ ਮਾਲੇਵਾਲ ਦੇ ਹੋਣਹਾਰ ਵਿਦਿਆਰਥੀ ਇਸ਼ਮੀਤ ਸਿੰਘ ਨੂੰ ਉਸ ਦੀ ਸ਼ਾਨਦਾਰ ਕਾਰਗੁਜ਼ਾਰੀ, ਅਨੁਸ਼ਾਸਨ, ਮਿਹਨਤ ਤੇ ਬਹੁਪੱਖੀ ਪ੍ਰਤਿਭਾ ਨੂੰ ਦੇਖਦੇ ਹੋਏ ਬਟਾਲਾ ਸਹੋਦਿਆ ਸਕੂਲ ਕੰਪਲੈਕਸ ਵਲੋਂ ਸਰਵੋਤਮ ਵਿਦਿਆਰਥੀ ਚੁਣਿਆ ਗਿਆ ਹੈ। ਪ੍ਰਿੰਸੀਪਲ ਮੈਡਮ ਸੋਨੂ ਬਾਲਾ ਤੇ ਅਕਾਦਮਿਕ ਡਾਇਰੈਕਟਰ ਸ੍ਰੀ ਅਮਿਤ ਅਬਰੋਲ ਨੇ ਦੱਸਿਆ ਕਿ ਇਸ਼ਮੀਤ ਸਿੰਘ ਨੇ ਆਪਣੀ ਮਿਹਨਤ, ਲਗਾਤਾਰ ਯਤਨਾਂ ਤੇ ਸ਼ਲਾਘਾਯੋਗ ਵਿਵਹਾਰ ਸਦਕਾ ਇਹ ਉਪਲਬਧੀ ਹਾਸਲ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੌਕੇ ਸਮੂਹ ਸਟਾਫ਼ ਵਲੋਂ ਵਿਦਿਆਰਥੀ ਨੂੰ ਮੁਬਾਰਕਬਾਦ ਦਿੱਤੀ ਗਈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਦੀਆਂ ਹਨ। ਵਿਦਿਆਰਥੀ ਇਸ਼ਮੀਤ ਸਿੰਘ ਨੇ ਕਿਹਾ ਕਿ ਮੇਰੇ ਲਈ ਡਿਵਾਈਨ ਪਬਲਿਕ ਸਕੂਲ ਮਾਲੇਵਾਲ ਚਾਨਣ ਮੁਨਾਰਾ ਸਾਬਿਤ ਹੋਇਆ ਹੈ ਤੇ ਮੈਨੂੰ ਸਿੱਖਿਅਤ ਕਰਨ ਵਾਲੇ ਅਧਿਆਪਕਾਂ ਉੱਪਰ ਮੈਨੂੰ ਸਦਾ ਮਾਣ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਸਾਈਂ ਇੰਸਟੀਚਿਊਟ ਵਿਖੇ ਪੰਜਾਬ ਹੁਨਰ ਵਿਕਾਸ ਤਹਿਤ ਸ਼ੁਰੂ ਕੀਤੇ ਜਾਣਗੇ 3 ਕੋਰਸ ਅਗਲੀ ਖ਼ਬਰ ਐਨ.ਪੀ.ਐਸ. ਮੁਲਾਜ਼ਮਾਂ ਨੇ ਅਧੂਰੇ ਨੋਟੀਫਿਕੇਸ਼ਨ ਦੀਆਂ ਸਾੜੀਆਂ ਕਾਪੀਆਂ
Ad Position 24