19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਅਕਾਲ ਅਕੈਡਮੀ ਮੂਲਿਆਂਵਾਲ ਵਿਖੇ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ

ਨੌਸ਼ਹਿਰਾ ਮੱਝਾ ਸਿੰਘ, 18 ਨਵੰਬਰ (ਰਵੀ ਭਗਤ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮੂਲਿਆਂਵਾਲ ਵਿਖੇ ਬੜੀ ਸ਼ਰਧਾ, ਸਤਿਕਾਰ ਤੇ ਅਧਿਆਤਮਿਕ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਆਰੰਭਤਾ ਅਖੰਡ ਪਾਠ ਅਤੇ ਸਹਿਜ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ।

Ad Position 21
No active advertisement
ਅਜੀਤ ਡੈਸਕ 19-11-2026
ਨੌਸ਼ਹਿਰਾ ਮੱਝਾ ਸਿੰਘ, 18 ਨਵੰਬਰ (ਰਵੀ ਭਗਤ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮੂਲਿਆਂਵਾਲ ਵਿਖੇ ਬੜੀ ਸ਼ਰਧਾ, ਸਤਿਕਾਰ ਤੇ ਅਧਿਆਤਮਿਕ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਆਰੰਭਤਾ ਅਖੰਡ ਪਾਠ ਅਤੇ ਸਹਿਜ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ। ਉਪਰੰਤ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਡਾ. ਬਾਬਾ ਸ਼ਿਵ ਸਿੰਘ ਨੇ ਵਿਦਿਆਰਥੀਆਂ ਵਲੋਂ ਕੀਤੇ ਕੀਰਤਨ ਨੂੰ ਬੜੇ ਪਿਆਰ ਤੇ ਸ਼ਰਧਾ ਨਾਲ ਸਰਵਣ ਕੀਤਾ। ਸੇਵਾਦਾਰ ਹਰਜੀਤ ਸਿੰਘ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਸਮਾਗਮ ਵਿੱਚ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਅਕੈਡਮੀ ਵੱਲੋਂ ਸਿੱਖਿਆ ਦੇ ਨਾਲ-ਨਾਲ ਬੱਚਿਆਂ ਨੂੰ ਗੁਰਮਤਿ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅਕੈਡਮੀ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਵੀ ਦਿਵਾਇਆ। ਕਲੱਸਟਰ ਹੈੱਡ ਗੁਰਵਿੰਦਰ ਕੌਰ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੀ ਵਿਸ਼ੇਸ਼ ਖਿੱਚ ਵਿਦਿਆਰਥੀਆਂ ਵੱਲੋਂ ਵੱਖ-ਵੱਖ ਵਿਸ਼ਿਆਂ ’ਤੇ ਤਿਆਰ ਕੀਤੇ ਪ੍ਰੋਜੈਕਟਾਂ ਦੀ ਪ੍ਰਦਰਸ਼ਨੀ ਰਹੀ।
Ad Position 22
No active advertisement
ਪਿਛਲੀ ਖ਼ਬਰ ਅੰਤਰ-ਸਕੂਲ ਖੇਡ ਮੁਕਾਬਲਿਆਂ ’ਚ ਗੁਰੂ ਰਾਮਦਾਸ ਅਕੈਡਮੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਸਾਈਂ ਇੰਸਟੀਚਿਊਟ ਵਿਖੇ ਪੰਜਾਬ ਹੁਨਰ ਵਿਕਾਸ ਤਹਿਤ ਸ਼ੁਰੂ ਕੀਤੇ ਜਾਣਗੇ 3 ਕੋਰਸ
Ad Position 24