19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਬਾਦਲ ਦਲ ਦਾ ਕਬਜ਼ਾ ਕੇਂਦਰ ਦੀ ਸ਼ਹਿ ਨਾਲ ਹੀ ਬਣਿਆ : ਕਰਨੈਲ ਸਿੰਘ ਪੀਰ ਮੁਹੰਮਦ

ਬਟਾਲਾ, 18 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਸ: ਕਰਨੈਲ ਸਿੰਘ ਪੀਰ ਮੁਹੰਮਦ ਨੇ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਵਿਚ ਹੋ ਰਹੀ ਬੇਲੋੜੀ ਦੇਰੀ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਬਾਦਲ ਦਲ ਦਾ ਕਬਜ਼ਾ ਕੇਂਦਰ ਸਰਕਾਰ ਦੀ ਸ਼ਹਿ ਨਾਲ ਹੀ ਬਣਿਆ ਹੋਇਆ ਹੈ ਜਿਸ ਕਾਰਨ ਪਿਛਲੇ ਲਗਪਗ 15 ਸਾਲਾਂ ਤੋਂ ਇਸ ਸਿਰਮੌਰ ਸਿੱਖ ਸੰਸਥਾ ਦੀਆਂ ਆਮ ਚੋਣਾਂ ਜਾਣਬੁੱਝ ਕੇ ਲਮਕਾਈਆਂ ਜਾ ਰਹੀਆਂ ਹਨ।

Ad Position 21
No active advertisement
ਭਾਈ ਕਰਨੈਲ ਸਿੰਘ ਪੀਰਮੁਹੰਮਦ 19-11-2026
ਬਟਾਲਾ, 18 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਸ: ਕਰਨੈਲ ਸਿੰਘ ਪੀਰ ਮੁਹੰਮਦ ਨੇ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਵਿਚ ਹੋ ਰਹੀ ਬੇਲੋੜੀ ਦੇਰੀ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਬਾਦਲ ਦਲ ਦਾ ਕਬਜ਼ਾ ਕੇਂਦਰ ਸਰਕਾਰ ਦੀ ਸ਼ਹਿ ਨਾਲ ਹੀ ਬਣਿਆ ਹੋਇਆ ਹੈ ਜਿਸ ਕਾਰਨ ਪਿਛਲੇ ਲਗਪਗ 15 ਸਾਲਾਂ ਤੋਂ ਇਸ ਸਿਰਮੌਰ ਸਿੱਖ ਸੰਸਥਾ ਦੀਆਂ ਆਮ ਚੋਣਾਂ ਜਾਣਬੁੱਝ ਕੇ ਲਮਕਾਈਆਂ ਜਾ ਰਹੀਆਂ ਹਨ। ਸ: ਪੀਰ ਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਹੈ ਪਰ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਛਿੱਕੇ ਟੰਗ ਕੇ ਸੰਗਤ ਨੂੰ ਆਪਣੇ ਨੁਮਾਇੰਦੇ ਚੁਣਨ ਦੇ ਸੰਵਿਧਾਨਕ ਹੱਕ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਵੱਖ-ਵੱਖ ਮਾਧਿਅਮਾਂ ਰਾਹੀਂ ਕੇਂਦਰ ਸਰਕਾਰ ਨੂੰ ਵਾਰ-ਵਾਰ ਅਪੀਲਾਂ ਕੀਤੀਆਂ ਜਾ ਚੁੱਕੀਆਂ ਹਨ ਕਿ ਚੋਣ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾਵੇ ਪਰ ਸਰਕਾਰ ਵਲੋਂ ਇਸ ਗੰਭੀਰ ਮਸਲੇ ਵੱਲ ਕੋਈ ਠੋਸ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਗੰਭੀਰ ਮਸਲੇ ਦੇ ਹੱਲ ਅਤੇ ਕੇਂਦਰ ਸਰਕਾਰ ਤੱਕ ਸਿੱਖ ਸੰਗਤ ਦੀ ਆਵਾਜ਼ ਬੁਲੰਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ 20 ਨਵੰਬਰ ਨੂੰ ਦਿੱਲੀ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਹੈ। 20 ਨਵੰਬਰ ਨੂੰ ਸਵੇਰੇ ਠੀਕ 11:00 ਵਜੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰ, ਪਾਰਟੀ ਦੇ ਸੀਨੀਅਰ ਆਗੂ, ਜ਼ਿਲ੍ਹਾ ਪ੍ਰਧਾਨ ਅਤੇ ਸੰਗਤਾਂ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਨਵੀਂ ਦਿੱਲੀ ਵਿਖੇ ਇਕੱਤਰ ਹੋਣਗੀਆਂ। ਗੁਰੂ ਚਰਨਾਂ ਵਿਚ ਅਰਦਾਸ ਕਰਨ ਉਪਰੰਤ ਸਮੂਹ ਕਾਫ਼ਲਾ ਪੂਰਨ ਅਨੁਸ਼ਾਸਨ ਤੇ ਸ਼ਾਂਤਮਈ ਢੰਗ ਨਾਲ ਸੰਸਦ ਭਵਨ ਵੱਲ ਮਾਰਚ ਕਰੇਗਾ, ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂਅ ਇਕ ਮੰਗ ਪੱਤਰ ਸੌਂਪਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੀ.ਐੱਚ.ਸੀ. ਕਾਹਨੂੰਵਾਨ ਵਿਖੇ ‘ਨਵਜੰਮੇ ਬੱਚਿਆਂ ਦੀ ਸੰਭਾਲ ਹਫ਼ਤਾ’ ਮਨਾਇਆ ਅਗਲੀ ਖ਼ਬਰ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੇ ਪਿੰਡ ਜਾਦਪੁਰ ਸੇਖਵਾਂ ਵਿਚ ਕੀਤੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦ...
Ad Position 24