ਸੀ.ਐੱਚ.ਸੀ. ਕਾਹਨੂੰਵਾਨ ਵਿਖੇ ‘ਨਵਜੰਮੇ ਬੱਚਿਆਂ ਦੀ ਸੰਭਾਲ ਹਫ਼ਤਾ’ ਮਨਾਇਆ
ਕਾਹਨੂੰਵਾਨ, 18 ਨਵੰਬਰ (ਨਿਸ਼ਾਨ ਸਿੰਘ ਚਾਹਲ)- ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੀ. ਐੱਚ.
ਕਾਹਨੂੰਵਾਨ, 18 ਨਵੰਬਰ (ਨਿਸ਼ਾਨ ਸਿੰਘ ਚਾਹਲ)- ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੀ.ਐੱਚ.ਸੀ. ਕਾਹਨੂੰਵਾਨ ਵਿਖੇ ‘ਨਵਜੰਮੇ ਬੱਚਿਆਂ ਦੀ ਸੰਭਾਲ’ ਹਫ਼ਤਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਹਸਪਤਾਲ ਦੇ ਬੱਚਿਆਂ ਦੇ ਮਾਹਿਰ ਡਾਕਟਰ ਸੰਦੀਪ ਵਲੋਂ ਨਵਜੰਮੇ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ ਗਈ ਤੇ ਮਾਵਾਂ ਨੂੰ ਬੱਚਿਆਂ ਦੀ ਸਹੀ ਦੇਖਭਾਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾਕਟਰਾਂ ਵਲੋਂ ਨਵਜੰਮੇ ਬੱਚਿਆਂ ਦਾ ਨਿਰੀਖਣ ਕਰਕੇ ਉਨ੍ਹਾਂ ਦੀ ਤੰਦਰੁਸਤੀ ਯਕੀਨੀ ਬਣਾਈ ਗਈ। ਜਨਮ ਤੋਂ ਤੁਰੰਤ ਬਾਅਦ ਤੇ ਪਹਿਲੇ 6 ਮਹੀਨਿਆਂ ਤੱਕ ਬੱਚੇ ਨੂੰ ਸਿਰਫ਼ ਮਾਂ ਦਾ ਦੁੱਧ ਪਿਲਾਉਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਸਫ਼ਾਈ ਤੇ ਨਿੱਘ ਨਵਜੰਮੇ ਬੱਚੇ ਨੂੰ ਠੰਢ ਤੋਂ ਬਚਾਉਣ, ਨਾੜੂ ਦੀ ਸਫ਼ਾਈ ਰੱਖਣ ਤੇ ਇਨਫੈਕਸ਼ਨ ਤੋਂ ਬਚਾਅ ਦੇ ਤਰੀਕੇ ਦੱਸੇ ਗਏ। ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸਮੇਂ ਸਿਰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਿਹਤ ਸਟਾਫ਼ ਤੋਂ ਇਲਾਵਾ ਬਲਾਕ ਐਜੂਕੇਟਰ ਨੀਲਮ ਵਲੋਂ ਮਾਵਾਂ ਨੂੰ ਅਪੀਲ ਕੀਤੀ ਗਈ ਕਿ ਬੱਚੇ ਵਿਚ ਕਿਸੇ ਵੀ ਤਰ੍ਹਾਂ ਦੇ ਖ਼ਤਰੇ ਦੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।