18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਡੀ.ਡੀ.ਆਈ. ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ’ਚ ਭਾਗ ਲਿਆ

ਫ਼ਤਹਿਗੜ੍ਹ ਚੂੜੀਆਂ, 18 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 19-11-2026
ਫ਼ਤਹਿਗੜ੍ਹ ਚੂੜੀਆਂ, 18 ਨਵੰਬਰ (ਐੱਮ.ਐੱਸ. ਫੁੱਲ)- ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਡੀ.ਡੀ.ਆਈ. ਸਕੂਲ ਦੇ ਵਿਦਿਆਰਥੀਆਂ ਨੇ ਵੀ ਇਸ ਮੁਕਾਬਲੇ ਵਿਚ ਭਾਗ ਲਿਆ। ਐੱਮ.ਡੀ. ਇੰਦਰਜੀਤ ਸਿੰਘ ਭਾਟੀਆ ਤੇ ਪ੍ਰਿੰਸੀਪਲ ਸਲੀਮ ਭਾਟੀਆ ਨੇ ਦੱਸਿਅਸਾ ਕਿ ਇਸ ਦੌਰਾਨ ਕਵਿਤਾ ਗੁਰਬਾਣੀ ਕੰਠ, ਕੀਰਤਨ, ਦਸਤਾਰ, ਦਮਾਲਾ ਬੰਨ੍ਹਣ ਤੇ ਲੈਕਚਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਗੁਰਬਾਣੀ ਕੰਠ ਮੁਕਾਬਲੇ ਵਿਚ ਪ੍ਰਭਜੀਤ ਕੌਰ +1 ਨਾਨ ਮੈਡੀਕਲ ਦੀ ਵਿਦਿਆਰਥਣ ਦੂਜੇ ਸਥਾਨ ’ਤੇ ਰਹੀ। ਕੀਰਤਨ ਵਿਚ ਗੁਰਨਸੀਬ ਕੌਰ, ਨਿਮਰਤਪ੍ਰੀਤ ਕੌਰ, ਨਿਮਰਤਪ੍ਰੀਤ ਕੌਰ, ਪ੍ਰਭਜੋਤ ਕੌਰ, ਮਨਸੀਰਤ ਕੌਰ, ਜੰਨਤਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੈਕਚਰ ਮੁਕਾਬਲੇ ਵਿਚ ਨਿਮਰਤਪ੍ਰੀਤ ਕੌਰ 7ਵੀਂ ਕਲਾਸ ਦੀ ਵਿਦਿਆਰਥਣ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਵਿਦਿਆਰਥੀਆਂ ਦਾ ਸਕੂਲ ਪਹੁੰਚਣ ’ਤੇ ਸਕੂਲ ਦੇ ਐੱਮ.ਡੀ. ਇੰਦਰਜੀਤ ਸਿੰਘ ਭਾਟੀਆ ਅਤੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਤੇ ਧਾਰਮਿਕ ਪ੍ਰੀਖਿਆ ਦੇ ਅਧਿਆਪਕ ਸੁਖਵਿੰਦਰ ਕੌਰ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਸਮੇਸ਼ ਸਕੂਲ ਕਾਦੀਆਂ ਵਿਖੇ ਸਾਲਾਨਾ ਧਾਰਮਿਕ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਰਿਆੜ ਦੇ ਯੂਥ ਅਕਾਲੀ ਦਲ ਦਾ ਹਲਕਾ ਕਾਦੀਆਂ ਪ੍ਰਧਾਨ ਬਣਨ ’ਤੇ ਭਾਟੀਆ ਪਰਿਵਾਰ ਵਲੋਂ ਵਿਸ਼ੇਸ਼ ਸਨਮਾਨ
Ad Position 24