18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੇਮ ਨਹਿਰ ਤੋਂ ਗੁਰਦੁਆਰਾ ਘੱਲੂਘਾਰਾ ਸਾਹਿਬ ਨੂੰ ਜਾਂਦੀ ਸੜਕ ’ਤੇ ਮਰੇ ਹੋਏ ਮੁਰਗੇ ਸੁੱਟਣ ਨਾਲ ਵਾਤਾਵਰਨ ਹੋ ਰਿਹਾ ਦੂਸ਼ਿਤ

ਗੁਰਦਾਸਪੁਰ, 18 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ ਮੁਕੇਰੀਆਂ ਮੁੱਖ ਮਾਰਗ ’ਤੇ ਪੈਂਦੀ ਸੇਮ ਨਹਿਰ ਤੋਂ ਗੁਰਦੁਆਰਾ ਘੱਲੂਘਾਰਾ ਸਾਹਿਬ ਨੂੰ ਜਾਂਦੀ ਸੜਕ ’ਤੇ ਕੁਝ ਪੋਲਟਰੀ ਫਾਰਮ ਵਾਲੇ ਮਾਲਕ ਬੋਰੀਆਂ ਭਰ ਕੇ ਮਰੇ ਹੋਏ ਮੁਰਗੇ ਸੁੱਟ ਜਾਂਦੇ ਹਨ, ਇਸ ਨਾਲ ਨੇੜੇ ਤੇੜੇ ਵਾਤਾਵਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਨਾਲ ਰਾਹਗੀਰਾਂ ਤੇ ਸ਼ਰਧਾਲੂਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 19-11-2026
ਗੁਰਦਾਸਪੁਰ, 18 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ ਮੁਕੇਰੀਆਂ ਮੁੱਖ ਮਾਰਗ ’ਤੇ ਪੈਂਦੀ ਸੇਮ ਨਹਿਰ ਤੋਂ ਗੁਰਦੁਆਰਾ ਘੱਲੂਘਾਰਾ ਸਾਹਿਬ ਨੂੰ ਜਾਂਦੀ ਸੜਕ ’ਤੇ ਕੁਝ ਪੋਲਟਰੀ ਫਾਰਮ ਵਾਲੇ ਮਾਲਕ ਬੋਰੀਆਂ ਭਰ ਕੇ ਮਰੇ ਹੋਏ ਮੁਰਗੇ ਸੁੱਟ ਜਾਂਦੇ ਹਨ, ਇਸ ਨਾਲ ਨੇੜੇ ਤੇੜੇ ਵਾਤਾਵਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਨਾਲ ਰਾਹਗੀਰਾਂ ਤੇ ਸ਼ਰਧਾਲੂਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੰਬੰਧੀ ਸੜਕ ਕੰਢੇ ਸਥਿਤ ਜ਼ਮੀਨ ਦੇ ਮਾਲਕਾਂ ਨੇ ਦੱਸਿਆ ਕਿ ਇਸ ਸੜਕ ’ਤੇ ਕਾਫੀ ਪੋਲਟਰੀ ਫਾਰਮ ਹਨ ਜਿਨ੍ਹਾਂ ਵਲੋਂ ਜਦੋਂ ਕੋਈ ਮੁਰਗੇ ਬਿਮਾਰੀ ਨਾਲ ਮਰ ਜਾਂਦੇ ਹਨ ਤਾਂ ਉਨ੍ਹਾਂ ਨੂੰ ਬੋਰੀਆਂ ਵਿਚ ਪਾ ਕੇ ਨਹਿਰ ਕੰਢੇ ਸੁੱਟ ਜਾਂਦੇ ਹਨ ਜਿਸ ਕਰਕੇ ਇਲਾਕੇ ਅੰਦਰ ਬਦਬੂ ਆਉਣ ਨਾਲ ਰਾਹਗੀਰਾਂ ਦਾ ਲੰਘਣਾ ਮੁਸ਼ਕਿਲ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਰਾਹੀਂ ਨਿਤ ਹਜ਼ਾਰਾਂ ਸ਼ਰਧਾਲੂ ਗੁਰਦੁਆਰਾ ਸਾਹਿਬ ਜਾਂਦੇ ਹਨ, ਉਨ੍ਹਾਂ ਨੂੰ ਵੀ ਲੰਘਣ ਵੇਲੇ ਮੁਸ਼ਕਿਲ ਆਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਬੰਧਿਤ ਵਿਭਾਗ ਦੇ ਧਿਆਨ ਹਿਤ ਲਿਆਉਣ ਦੇ ਬਾਵਜੂਦ ਹੱਲ ਨਹੀਂ ਹੋਇਆ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਪਾਸੋਂ ਮੰਗ ਕੀਤੀ ਕਿ ਉਪਰੋਕਤ ਸੜਕ ’ਤੇ ਪੋਲਟਰੀ ਫਾਰਮਾਂ ਵਲੋਂ ਸੜਕ ਕੰਢੇ ਮਰੇ ਮੁਰਗੇ ਨਾ ਸੁੱਟਣ ਦੀਆਂ ਹਦਾਇਤਾਂ ਕੀਤੀਆਂ ਜਾਣ, ਜਿਸ ਨਾਲ ਵਾਤਾਵਰਨ ਦੂਸ਼ਿਤ ਹੋਣ ਤੋਂ ਬਚ ਸਕੇ।
Ad Position 22
No active advertisement
ਪਿਛਲੀ ਖ਼ਬਰ ਸਟੇਟ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਗੁਰਦਾਸਪੁਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਮੈਥੋਡਿਸਟ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ
Ad Position 24