18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪਿੰਡਾਂ ਦੀਆਂ ਸੜਕਾਂ ’ਤੇ ਬੁਲਟ ਮੋਟਰਸਾਈਕਲ ਚਾਲਕਾਂ ਵਲੋਂ ਪਟਾਕੇ ਮਾਰਨ ਦਾ ਰੁਝਾਨ ਵਧਿਆ, ਪੁਲਿਸ ਬੇਖ਼ਬਰ

ਗੁਰਦਾਸਪੁਰ, 18 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ ਦੇ ਦਿਹਾਤੀ ਖੇਤਰ ਅੰਦਰ ਸ਼ਾਮ 6 ਵਜੇ ਤੋਂ ਬਾਅਦ ਸੜਕਾਂ ’ਤੇ ਬੁਲਟ ਮੋਟਰਸਾਈਕਲ ਚਾਲਕਾਂ ਵਲੋਂ ਪਟਾਖੇ ਮਾਰਨ ਦਾ ਰੁਝਾਨ ਦਿਨੋਂ ਦਿਨ ਕਾਫੀ ਵੱਧ ਰਿਹਾ ਹੈ ਤੇ ਮਨਚਲੇ ਨੌਜਵਾਨ ਪੁਲਿਸ ਦੀ ਪ੍ਰਵਾਹ ਨਾ ਕਰਦੇ ਹੋਏ ਸੜਕਾਂ ’ਤੇ ਜਾਂਦੇ ਸਮੇਂ ਮੋਟਰਸਾਈਕਲਾਂ ֹ ਦੇ ਪਟਾਖੇ ਮਾਰਦੇ ਹਨ ਜਿਸ ਨਾਲ ਕਈ ਵਾਰ ਰਾਹਗੀਰਾਂ ਦੇ ਵਾਹਨ ਦਾ ਸੰਤੁਲਨ ਵਿਗੜਨ ਕਾਰਨ ਜਾਨੀ ਮਾਲੀ ਨੁਕਸਾਨ ਦਾ ਹਰ ਬਣ ਜਾਂਦਾ ਹੈ। ਪਿੰਡ ਚਾਵਾ ਦੇ ਵਸਨੀਕਾਂ ਤੇ ਪੁਰਾਣਾ ਸ਼ਾਲਾ ਦੇ ਲੋਕਾਂ ਨੇ ਦੱਸਿਆ ਕਿ ਸ਼ਾਮ ਹਨੇਰਾ ਹੋਣ ਸਮੇਂ ਬੁਲਟ ਮੋਟਰਸਾਈਕਲ ’ਤੇ ਪਟਾਕੇ ਮਾਰਨ ਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ ਤੇ ਕਈ ਵਾਰ ਸਿਆਣੇ ਲੋਕ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕਰਦੇ ਹਨ ਪਰ ਤੇਜ ਰਫਤਾਰ ਨਾਲ ਮੋਟਰਸਾਈਕਲ ਚਾਲਕ ਪਟਾਕੇ ਮਾਰ ਕੇ ਫਰਾਰ ਹੋ ਜਾਂਦੇ ਹਨ।

Ad Position 21
No active advertisement
ਅਜੀਤ ਡੈਸਕ 19-11-2026
ਗੁਰਦਾਸਪੁਰ, 18 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ ਦੇ ਦਿਹਾਤੀ ਖੇਤਰ ਅੰਦਰ ਸ਼ਾਮ 6 ਵਜੇ ਤੋਂ ਬਾਅਦ ਸੜਕਾਂ ’ਤੇ ਬੁਲਟ ਮੋਟਰਸਾਈਕਲ ਚਾਲਕਾਂ ਵਲੋਂ ਪਟਾਖੇ ਮਾਰਨ ਦਾ ਰੁਝਾਨ ਦਿਨੋਂ ਦਿਨ ਕਾਫੀ ਵੱਧ ਰਿਹਾ ਹੈ ਤੇ ਮਨਚਲੇ ਨੌਜਵਾਨ ਪੁਲਿਸ ਦੀ ਪ੍ਰਵਾਹ ਨਾ ਕਰਦੇ ਹੋਏ ਸੜਕਾਂ ’ਤੇ ਜਾਂਦੇ ਸਮੇਂ ਮੋਟਰਸਾਈਕਲਾਂ ֹ ਦੇ ਪਟਾਖੇ ਮਾਰਦੇ ਹਨ ਜਿਸ ਨਾਲ ਕਈ ਵਾਰ ਰਾਹਗੀਰਾਂ ਦੇ ਵਾਹਨ ਦਾ ਸੰਤੁਲਨ ਵਿਗੜਨ ਕਾਰਨ ਜਾਨੀ ਮਾਲੀ ਨੁਕਸਾਨ ਦਾ ਹਰ ਬਣ ਜਾਂਦਾ ਹੈ। ਪਿੰਡ ਚਾਵਾ ਦੇ ਵਸਨੀਕਾਂ ਤੇ ਪੁਰਾਣਾ ਸ਼ਾਲਾ ਦੇ ਲੋਕਾਂ ਨੇ ਦੱਸਿਆ ਕਿ ਸ਼ਾਮ ਹਨੇਰਾ ਹੋਣ ਸਮੇਂ ਬੁਲਟ ਮੋਟਰਸਾਈਕਲ ’ਤੇ ਪਟਾਕੇ ਮਾਰਨ ਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ ਤੇ ਕਈ ਵਾਰ ਸਿਆਣੇ ਲੋਕ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕਰਦੇ ਹਨ ਪਰ ਤੇਜ ਰਫਤਾਰ ਨਾਲ ਮੋਟਰਸਾਈਕਲ ਚਾਲਕ ਪਟਾਕੇ ਮਾਰ ਕੇ ਫਰਾਰ ਹੋ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸ਼ਾਮ ਵੇਲੇ ਸੜਕ ਸੁਰੱਖਿਆ ਫੋਰਸ ਤੇ 112 ਨੰਬਰ ਗੱਡੀਆਂ ਵੀ ਘੁੰਮਦੀਆਂ ਹਨ, ਉਹ ਵੀ ਇਸ ਪਾਸੇ ਧਿਆਨ ਨਹੀਂ ਦਿੰਦੇ, ਜਿਸ ਨਾਲ ਇਲਾਕੇ ਦੇ ਲੋਕਾਂ ਦਾ ਪੁਲਿਸ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ ਬੁਲਟ ਮੋਟਰਸਾਈਕਲ ਦੇ ਪਟਾਕਿਆਂ ਨਾਲ ਆਮ ਜਨਤਾ ਡਰ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪੁਲਿਸ ਦੇ ਧਿਆਨ ਹਿਤ ਹੋਣ ਦੇ ਬਾਵਜੂਦ ਵੀ ਨੌਜਵਾਨ ਬੁਲਟ ਦੇ ਪਟਾਕੇ ਮਾਰਨ ਤੋਂ ਬਾਜ ਨਹੀਂ ਆ ਰਹੇ। ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਪਾਸੋਂ ਮੰਗ ਕੀਤੀ ਕਿ ਦਿਹਾਤੀ ਪੁਲਿਸ ਨੂੰ ਸਖਤ ਹਦਾਇਤਾਂ ਕਰਕੇ ਬੁਲਟ ਮੋਟਰਸਾਈਕਲ ਦੇ ਪਟਾਕੇ ਮਾਰਨ ਵਾਲੇ ਨੌਜਵਾਨਾਂ ਖਿਲਾਫ ਕਾਰਵਾਈ ਕੀਤੀ ਜਾਵੇ, ਜਿਸ ਨਾਲ ਅਗਾਂਹ ਤੋਂ ਨੌਜਵਾਨ ਅਜਿਹਾ ਨਾ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਸੁਦੇਸ਼ ਵਰਮਾ ਨੂੰ ਭਾਜਪਾ ਪੰਜਾਬ ਦੇ ਪ੍ਰਚਾਰ ਵਿਭਾਗ ਦਾ ਸਹਿ-ਮੁਖੀ ਬਣਾਇਆ ਅਗਲੀ ਖ਼ਬਰ ਸਟੇਟ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਗੁਰਦਾਸਪੁਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ
Ad Position 24