ਜੈਰਾਮ ਰਮੇਸ਼ ਨਾਲ ਮਿਲੇ ਕਾਂਗਰਸੀ ਆਗੂ ਕਪਿਲ ਮਲਹੋਤਰਾ, 2027 ਦੀਆਂ ਚੋਣਾਂ ਸੰਬੰਧੀ ਕੀਤੀ ਵਿਚਾਰ-ਚਰਚਾ
ਪਠਾਨਕੋਟ, 18 ਨਵੰਬਰ (ਸੰਧੂ)-ਕਾਂਗਰਸ ਦੇ ਸੀਨੀਅਰ ਆਗੂ ਕਪਿਲ ਮਲਹੋਤਰਾ ਨੇ ਸਾਬਕਾ ਕੇਂਦਰੀ ਮੰਤਰੀ ਤੇ ਰਾਜ ਸਭਾ ਮੈਂਬਰ ਜੈਰਾਮ ਰਮੇਸ਼ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ । ਇਸ ਦੌਰਾਨ ਉਨ੍ਹਾਂ ਜੈਰਾਮ ਰਮੇਸ਼ ਨੂੰ ਪੰਜਾਬ ਤੇ ਖ਼ਾਸ ਕਰਕੇ ਪਠਾਨਕੋਟ ਦੀ ਸਿਆਸੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਿਆ।
ਸਾਬਕਾ ਕੇਂਦਰੀ ਮੰਤਰੀ ਜੈਰਾਮ ਰਮੇਸ਼ ਨਾਲ ਮੁਲਾਕਾਤ ਦੌਰਾਨ ਕਾਂਗਰਸੀ ਆਗੂ ਕਪਿਲ ਮਲਹੋਤਰਾ। ਅਜੀਤ ਤਸਵੀਰ
19-11-2026