18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼ਹੀਦ ਮੱਖਣ ਸਿੰਘ ਸਕੂਲ ਵਿਖੇ ਅੰਤਰਰਾਸ਼ਟਰੀ ਹਿੰਦੀ ਉਲੰਪੀਅਡ ਕਰਵਾਇਆ

ਪਠਾਨਕੋਟ, 18 ਨਵੰਬਰ (ਸੰਧੂ)-ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਹਿੰਦੀ ਵਿਕਾਸ ਮੰਚ ਨਵੀਂ ਦਿੱਲੀ ਵਲੋਂ ਅੰਤਰਰਾਸ਼ਟਰੀ ਹਿੰਦੀ ਓਲੰਪੀਅਡ ਕਰਵਾਇਆ ਗਿਆ । ਸਕੂਲ ਦੀ ਪ੍ਰਿੰਸੀਪਲ ਮੀਨਮ ਸ਼ਿਖਾ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਮੁਕਾਬਲੇ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ ।

Ad Position 21
No active advertisement
ਅਜੀਤ ਡੈਸਕ 19-11-2026
ਪਠਾਨਕੋਟ, 18 ਨਵੰਬਰ (ਸੰਧੂ)-ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਹਿੰਦੀ ਵਿਕਾਸ ਮੰਚ ਨਵੀਂ ਦਿੱਲੀ ਵਲੋਂ ਅੰਤਰਰਾਸ਼ਟਰੀ ਹਿੰਦੀ ਓਲੰਪੀਅਡ ਕਰਵਾਇਆ ਗਿਆ । ਸਕੂਲ ਦੀ ਪ੍ਰਿੰਸੀਪਲ ਮੀਨਮ ਸ਼ਿਖਾ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਮੁਕਾਬਲੇ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ । ਇਸ ਮੌਕੇ ਪ੍ਰਿੰਸੀਪਲ ਮੀਨਮ ਸ਼ਿਖਾ ਨੇ ਕਿਹਾ ਕਿ ਭਾਸ਼ਾਵਾਂ ਸਾਡੀ ਸੱਭਿਆਚਾਰਕ ਵਿਰਾਸਤ ਤੇ ਪਹਿਚਾਣ ਦਾ ਅਹਿਮ ਹਿੱਸਾ ਹਨ । ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਭਾਸ਼ਾਈ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਅੰਦਰ ਆਤਮਵਿਸ਼ਵਾਸ ਅਤੇ ਸਿਰਜਣਾਤਮਿਕਤਾ ਨੂੰ ਵੀ ਉਤਸ਼ਾਹਿਤ ਕਰਦੇ ਹਨ । ਇਸ ਮੌਕੇ ਅਧਿਆਪਕਾ ਪਰਮਜੀਤ ਕੌਰ, ਅਨੁਰਾਧਾ, ਹਰੀਸ਼ ਸ਼ਰਮਾ ਅਤੇ ਸੰਦੀਪ ਵੀ ਮੌਜੂਦ ਸਨ। ਉਨ੍ਹਾਂ ਨੇ ਵਿਦਿਆਰਥਣਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਹਿੰਦੀ ਭਾਸ਼ਾ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ । ਅੰਤ ਵਿਚ ਪ੍ਰਿੰਸੀਪਲ ਮੀਨਮ ਸ਼ਿਖਾ ਨੇ ਮੁਕਾਬਲੇ ਵਿਚ ਭਾਗ ਲੈਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਰੋਬਿਨਪ੍ਰੀਤ ਕੌਰ ਨੇ ਸੰਭਾਲਿਆ ਆਰ.ਟੀ.ਓ. ਪਠਾਨਕੋਟ ਦਾ ਅਹੁਦਾ ਅਗਲੀ ਖ਼ਬਰ ਮਾਮਲਾ ਸਾਬਕਾ ਸਰਪੰਚ ਵਲੋਂ ਪੰਚਾਇਤੀ ਫੰਡਾਂ ’ਚ ਕੀਤੇ ਗਬਨ ਦਾ- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਬੀ.ਡੀ.ਪੀ.ਓ. ਦੋਰ...
Ad Position 24