ਕੱਲ੍ਹ ਲੱਗੇਗੀ ਵਿਸ਼ੇਸ਼ ਲੋਕ ਅਦਾਲਤ
ਗੁਰਦਾਸਪੁਰ, 19 ਨਵੰਬਰ (ਅਸ਼ੋਕ ਸ਼ਰਮਾ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਤੇ ਹਰਬੰਸ ਸਿੰਘ ਲੇਖੀ ਜਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਹਰਪ੍ਰੀਤ ਸਿੰਘ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਸੈਸ਼ਨਜ਼ ਡਵੀਜ਼ਨ ਗੁਰਦਾਸਪੁਰ ਅਧੀਨ ਨਿਆਇਕ ਅਦਾਲਤਾਂ ਗੁਰਦਾਸਪੁਰ ਤੇ ਸਬ-ਡਵੀਜਨ ਬਟਾਲਾ ਦੀ ਸਪੈਸ਼ਲ ਕੋਰਟ ਵਲੋਂ ਵਿਸ਼ੇਸ਼ ਲੋਕ ਅਦਾਲਤ 21 ਨਵੰਬਰ 2026 ਨੂੰ ਲਗਾਈ ਜਾ ਰਹੀ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਹਰਬੰਸ ਸਿੰਘ ਲੇਖੀ ਨੇ ਲੋਕਾਂ, ਬੈਂਕ ਅਧਿਕਾਰੀਆਂ ਤੇ ਵਕੀਲ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ ਤੇ ਆਪਣੇ ਕੇਸਾਂ ਦਾ ਨਿਪਟਾਰਾ ਕਰਵਾ ਕੇ ਮਾਨਸਿਕ ਤਣਾਅ ਤੋਂ ਮੁਕਤੀ ਪਾਉਣ।
ਅਜੀਤ ਡੈਸਕ
20-11-2026