ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੀਆਂ ਪੰਜ ਵਿਦਿਆਰਥਣਾਂ ਦੀ ਸਟੇਟ ਪੱਧਰੀ ਨੈੱਟਬਾਲ ਮੁਕਾਬਲੇ ਲਈ ਹੋਈ ਚੋਣ
ਗੁਰਦਾਸਪੁਰ, 19 ਨਵੰਬਰ (ਚੱਕਰਾਜਾ)- ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਲਈ ਬੜੇ ਮਾਣ ਤੇ ਖੁਸ਼ੀ ਵਾਲੀ ਗੱਲ ਹੈ ਕਿ ਸਕੂਲ ਦੀਆਂ ਪੰਜ ਵਿਦਿਆਰਥਣਾਂ ਦੀ ਸਟੇਟ ਪੱਧਰੀ ਨੈਟਬਾਲ ਮੁਕਾਬਲੇ ਲਈ ਚੋਣ ਹੋਈ ਹੈ। ਇਹ ਮੁਕਾਬਲਾ ਬਰਨਾਲਾ ਵਿਖੇ ਕਰਵਾਇਆ ਗਿਆ।
ਗੁਰਦਾਸਪੁਰ, 19 ਨਵੰਬਰ (ਚੱਕਰਾਜਾ)- ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਲਈ ਬੜੇ ਮਾਣ ਤੇ ਖੁਸ਼ੀ ਵਾਲੀ ਗੱਲ ਹੈ ਕਿ ਸਕੂਲ ਦੀਆਂ ਪੰਜ ਵਿਦਿਆਰਥਣਾਂ ਦੀ ਸਟੇਟ ਪੱਧਰੀ ਨੈਟਬਾਲ ਮੁਕਾਬਲੇ ਲਈ ਚੋਣ ਹੋਈ ਹੈ। ਇਹ ਮੁਕਾਬਲਾ ਬਰਨਾਲਾ ਵਿਖੇ ਕਰਵਾਇਆ ਗਿਆ। ਚੁਣੀਆਂ ਗਈਆਂ ਵਿਦਿਆਰਥਣਾਂ ਵਿਚ ਸੱਤਵੀਂ ਜਮਾਤ ਦੀ ਮਾਨਿਆ, ਮਨਸੀਰਤ ਕੌਰ ਤੇ ਗਰੇਸ ਤੇ ਨੌਵੀਂ ਜਮਾਤ ਦੀ ਸੁਖਮਨਪ੍ਰੀਤ ਕੌਰ ਤੇ ਈਵਾ ਮੈਰੀ ਸ਼ਾਮਿਲ ਹਨ। ਇਨ੍ਹਾਂ ਵਿਦਿਆਰਥਣਾਂ ਦੀ ਚੋਣ ਸਕੂਲ ਲਈ ਇਕ ਮਾਣਮੱਤੀ ਪ੍ਰਾਪਤੀ ਹੈ ਜੋ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਬਣੇਗੀ। ਸਕੂਲ ਚੇਅਰਮੈਨ ਸਰਵਨ ਸਿੰਘ ਛੀਨਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਵਲੋਂ ਵੀ ਚੁਣੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਇਹ ਸਾਰਾ ਪ੍ਰੋਗਰਾਮ ਸਕੂਲ ਦੀ ਡੀ.ਪੀ. ਅਧਿਆਪਕਾ ਸਾਵਲੀ ਮੈਡਮ ਦੀ ਰਹਿਨੁਮਾਈ ਹੇਠ ਹੋਇਆ।