19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੁਲਿਸ ਅਸੁਰੱਖਿਅਤ ਹੋਣ ਨਾਲ ਲੋਕਾਂ ਦਾ ਸਰਕਾਰ ਤੋਂ ਵਿਸ਼ਵਾਸ ਉਠਿਆ - ਲਾਡੀ

ਗੁਰਦਾਸਪੁਰ, 19 ਨਵੰਬਰ (ਅਸ਼ੋਕ ਸ਼ਰਮਾ)- ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਮਾੜੀ ਹੋਣ ਕਰਕੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕ੍ਰਿਸ਼ਨਾ ਨਗਰ ਦੇ ਹੈਡ ਕਾਂਸਟੇਬਲ ਵਿਨੋਦ ਕੁਮਾਰ ਦਾ ਬੀਤੀ ਦਿਨੀਂ ਘਰ ਵਾਪਸ ਆਉਂਦੇ ਸਮੇਂ ਗੋਲੀ ਮਾਰ ਕੇ ਕਤਲ ਕਰ ਦੇਣਾ ਬਹੁਤ ਮੰਦਭਾਗੀ ਘਟਨਾ ਹੈ, ਜਿਸ ਨਾਲ ਪੰਜਾਬ ਪੁਲਿਸ ਦੀ ਸਿੱਧੇ ਤੌਰ ’ਤੇ ਨਲਾਇਕੀ ਸਾਹਮਣੇ ਆਈ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਵੀਰ ਸਿੰਘ ਲਾਡੀ ਨੇ ਕੀਤਾ।

Ad Position 21
No active advertisement
ਪਰਮਵੀਰ ਸਿੰਘ ਲਾਡੀ 20-11-2026
ਗੁਰਦਾਸਪੁਰ, 19 ਨਵੰਬਰ (ਅਸ਼ੋਕ ਸ਼ਰਮਾ)- ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਮਾੜੀ ਹੋਣ ਕਰਕੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕ੍ਰਿਸ਼ਨਾ ਨਗਰ ਦੇ ਹੈਡ ਕਾਂਸਟੇਬਲ ਵਿਨੋਦ ਕੁਮਾਰ ਦਾ ਬੀਤੀ ਦਿਨੀਂ ਘਰ ਵਾਪਸ ਆਉਂਦੇ ਸਮੇਂ ਗੋਲੀ ਮਾਰ ਕੇ ਕਤਲ ਕਰ ਦੇਣਾ ਬਹੁਤ ਮੰਦਭਾਗੀ ਘਟਨਾ ਹੈ, ਜਿਸ ਨਾਲ ਪੰਜਾਬ ਪੁਲਿਸ ਦੀ ਸਿੱਧੇ ਤੌਰ ’ਤੇ ਨਲਾਇਕੀ ਸਾਹਮਣੇ ਆਈ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਵੀਰ ਸਿੰਘ ਲਾਡੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪੁਲਿਸ ਵੀ ਸੁਰੱਖਿਅਤ ਨਹੀਂ ਹੈ ਅਤੇ ਆਮ ਜਨਤਾ ਦਾ ਕੀ ਹਾਲ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ, ਘੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਪੰਜਾਬ ਅੰਦਰ ਦਿਨੋਂ ਦਿਨ ਹਾਲਾਤ ਬਦਤਰ ਬਣ ਰਹੇ ਹਨ। ਮੌਜੂਦਾ ਸਮੇਂ ਹਰ ਵਰਗ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੈ, ਲੋਕ ਮੌਜੂਦ ਸਰਕਾਰ ਤੋਂ ਬੇਹੱਦ ਖਫਾ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਮ੍ਰਿਤਕ ਹੈਡ ਕਾਂਸਟੇਬਲ ਵਿਨੋਦ ਕੁਮਾਰ ਦੇ ਪਰਿਵਾਰ ਨੂੰ ਬਣਦੇ ਹੱਕ ਫੌਰੀ ਦਿੱਤੇ ਜਾਣ ਅਤੇ ਪਰਿਵਾਰ ਦੀ ਆਰਥਿਕ ਮਦਦ ਲਈ ਪਹਿਲਕਦਮੀ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮਾਤਾ ਮਹਿੰਦਰ ਕੌਰ ਦੀ ਯਾਦ ’ ਚ ਲਗਾਇਆ ਅੱਖਾਂ ਦਾ ਮੁਫ਼ਤ ਕੈਂਪ ਅਗਲੀ ਖ਼ਬਰ ਪੁਲਿਸ ਕਰਮਚਾਰੀ ਵਿਨੋਦ ਕੁਮਾਰ ਨੂੰ ਮੂੰਹ ਬੰਨ੍ਹਣ ਵਾਲਿਆਂ ਤੋਂ ਲਿਫਟ ਲੈਣੀ ਪਈ ਮਹਿੰਗੀ
Ad Position 24