19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਯਤਨਾਂ ਸਦਕਾ ਨਿਊ ਮਾਡਲ ਟਾਊਨ ਕਾਲੋਨੀ ਘੁਮਾਣ ਦੀ ਸੜਕ ’ਤੇ ਲੁੱਕ ਪਈ

ਘੁਮਾਣ, 19 ਨਵੰਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਯਤਨਾਂ ਸਦਕਾ ਘੁਮਾਣ ਦਾ ਦਿਲ ਮੰਨੇ ਜਾਣ ਵਾਲੇ ਨਿਊ ਮਾਡਲ ਟਾਊਨ ਕਲੋਨੀ ਦੀ ਮੁੱਖ ਸੜਕ ’ਤੇ ਲੁੱਕ ਪਾਉਣ ਦਾ ਕੰਮ ਮੁਕੰਮਲ ਹੋ ਗਿਆ ਹੈ। ਲੁੱਕ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਘੁਮਾਣ ਪੁੱਜੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਘੁਮਾਣ ਵਾਸੀਆਂ ਵਲੋਂ ਭਰਵਾਂ ਸਵਾਗਤ ਤੇ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 20-11-2026
ਘੁਮਾਣ, 19 ਨਵੰਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਯਤਨਾਂ ਸਦਕਾ ਘੁਮਾਣ ਦਾ ਦਿਲ ਮੰਨੇ ਜਾਣ ਵਾਲੇ ਨਿਊ ਮਾਡਲ ਟਾਊਨ ਕਲੋਨੀ ਦੀ ਮੁੱਖ ਸੜਕ ’ਤੇ ਲੁੱਕ ਪਾਉਣ ਦਾ ਕੰਮ ਮੁਕੰਮਲ ਹੋ ਗਿਆ ਹੈ। ਲੁੱਕ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਘੁਮਾਣ ਪੁੱਜੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਘੁਮਾਣ ਵਾਸੀਆਂ ਵਲੋਂ ਭਰਵਾਂ ਸਵਾਗਤ ਤੇ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿੱਥੇ ਘੁਮਾਣ ਅਤੇ ਆਸ-ਪਾਸ ਦੀਆਂ ਲਿੰਕ ਸੜਕਾਂ ’ਤੇ ਲੁੱਕ ਪਾਈ ਜਾ ਰਹੀ ਹੈ, ਉੱਥੇ ਨਾਲ ਹੀ ਘੁਮਾਣ ਦੀ ਸਾਫ-ਸਫਾਈ ਕਰਨ ਲਈ ਵਿਸ਼ੇਸ਼ ਟੀਮਾਂ ਘੁਮਾਣ ਪੁੱਜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਵਲੋਂ ਸਫਾਈ ਕਰਮਚਾਰੀ ਭੇਜੇ ਜਾਣਗੇ ਤਾਂ ਜੋ ਭਗਤ ਨਾਮਦੇਵ ਜੀ ਦੇ ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਦੇ ਰੂਟ ਦੀ ਸਾਫ ਸਫਾਈ ਵਧੀਆ ਢੰਗ ਨਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਿਊ ਮਾਡਲ ਟਾਊਨ ਕਾਲੋਨੀ ਘੁਮਾਣ ਦੇ ਵਾਸੀਆਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਘੁਮਾਣ ਦੀ ਇਹ ਮੁੱਖ ਸੜਕ ਜੋ ਕਿ ਪਿਛਲੇ ਇਕ ਸਾਲ ਤੋਂ ਨਾ ਬਣਨ ਕਰ ਕੇ ਦੁਕਾਨਦਾਰਾਂ ਦਾ ਵੱਡਾ ਨੁਕਸਾਨ ਹੋ ਰਿਹਾ ਸੀ। ਉਨ੍ਹਾਂ ਕਿਹਾ ਕਿ ਘੁਮਾਣ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕਰ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇੱਕੋ-ਇਕ ਸੁਪਨਾ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਜਿੱਥੇ ਮੁਰੰਮਤ ਹੋਣ ਵਾਲੀਆਂ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ, ਉੱਥੇ ਨਵੀਆਂ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ। ਹਲਕੇ ਦੀਆਂ ਬਹੁਤ ਸਾਰੀਆਂ ਸੜਕਾਂ ਨੂੰ 18 ਫੁੱਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਇਹ ਕੰਮ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਮਿੱਠੂ ਭਰਥ, ਨੰਬਰਦਾਰ ਹੰਸਾ ਸਿੰਘ ਘੁਮਾਣ, ਨਸ਼ਾ ਮੁਕਤੀ ਮੋਰਚਾ ਦੇ ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਬਬਲੂ, ਪ੍ਰਧਾਨ ਲਖਬੀਰ ਸਿੰਘ ਕਲਸੀ, ਪ੍ਰਧਾਨ ਤਰਸੇਮ ਸਿੰਘ ਬਾਵਾ, ਹਰਦੀਪ ਸਿੰਘ ਬੇਦੀ, ਜੇ.ਈ. ਪ੍ਰਭਜੋਤ ਸਿੰਘ, ਡਾ. ਹਰਜਿੰਦਰ ਸਿੰਘ ਜੱਜ, ਅਮਨਪ੍ਰੀਤ ਸਿੰਘ ਬਾਵਾ, ਸੁਰਜੀਤ ਸਿੰਘ ਗਾਂਧੀ, ਦਲਬੀਰ ਸਿੰਘ ਬੰਮਰਾਹ, ਮਾਸਟਰ ਜੋਗਿੰਦਰ ਸਿੰਘ ਦਕੋਹਾ, ਰਜਿੰਦਰ ਸਿੰਘ ਰਾਜਾ ਘੁਮਾਣ, ਰਣਜੀਤ ਸਿੰਘ ਰਾਣਾ ਚੌਧਰੀ, ਬਲਰਾਮ ਸਿੰਘ ਸਾਬਕਾ ਸਰਪੰਚ ਘੁਮਾਣ, ਡਾਕਟਰ ਰਾਜੂ ਘੁਮਾਣ, ਸੁਖਵਿੰਦਰ ਸਿੰਘ ਸ਼ਾਲੂ ਘੁਮਾਣ, ਡਾ. ਜਸਪਾਲ ਸਿੰਘ ਘੁਮਾਣ, ਕਰਨ ਮਚਰਾਵਾਂ, ਸੁਖਦੇਵ ਸਿੰਘ ਸ਼ਕਤੀ ਘੁਮਾਣ, ਗੁਰਪ੍ਰੀਤ ਸਿੰਘ ਗੋਪੀ ਬਾਘੇ, ਹਰਪਾਲ ਸਿੰਘ ਪ੍ਰਾਪਰਟੀ ਸਲਾਹਕਾਰ, ਸਤਨਾਮ ਸਿੰਘ ਚੌਲਚੱਕ, ਮਾਸਟਰ ਸੂਬਾ ਸਿੰਘ, ਜਸਪਾਲ ਸਿੰਘ ਬਟਾਲਾ, ਨਵਜੋਤ ਸਿੰਘ ਪੀ.ਏ. ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਦੂਜੀ ਕਨਵੋਕੇਸ਼ਨ ਸ਼ਾਨੋ-ਸ਼ੌਕਤ ਨਾਲ ਕਰਵਾਈ ਰਾਜਪਾਲ ਪੰਜਾਬ ਗੁਲਾਬ ਚੰਦ ਕ... ਅਗਲੀ ਖ਼ਬਰ ਐਨ.ਸੀ.ਸੀ ਕਮਾਂਡਰ ਕੰਵਲਜੀਤ ਸਿੰਘ ਨੇ ਧੰਦੋਈ ਸਕੂਲ ਦੇ ਵਿਦਿਆਰਥੀਆਂ ਨਾਲ ਕੀਤੀ ਵਿਸ਼ੇਸ਼ ਮਿਲਣੀ
Ad Position 24