ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਦੂਜੀ ਕਨਵੋਕੇਸ਼ਨ ਸ਼ਾਨੋ-ਸ਼ੌਕਤ ਨਾਲ ਕਰਵਾਈ
ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ
ਗੁਰਦਾਸਪੁਰ, 19 ਨਵੰਬਰ (ਪੰਕਜ ਸ਼ਰਮਾ)-ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਨੇ ਦੂਜੀ ਕਨਵੋਕੇਸ਼ਨ ਬੜੇ ਉਤਸ਼ਾਹ, ਅਕਾਦਮਿਕ ਜੋਸ਼ ਤੇ ਸ਼ਾਨੋ-ਸ਼ੌਕਤ ਨਾਲ ਮਨਾਈ। ਵਾਈਸ-ਚਾਂਸਲਰ ਡਾ: ਐੱਸ.
ਗੁਰਦਾਸਪੁਰ, 19 ਨਵੰਬਰ (ਪੰਕਜ ਸ਼ਰਮਾ)-ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਨੇ ਦੂਜੀ ਕਨਵੋਕੇਸ਼ਨ ਬੜੇ ਉਤਸ਼ਾਹ, ਅਕਾਦਮਿਕ ਜੋਸ਼ ਤੇ ਸ਼ਾਨੋ-ਸ਼ੌਕਤ ਨਾਲ ਮਨਾਈ। ਵਾਈਸ-ਚਾਂਸਲਰ ਡਾ: ਐੱਸ.ਕੇ. ਮਿਸ਼ਰਾ ਦੀ ਦੂਰਅੰਦੇਸ਼ੀ ਅਗਵਾਈ ਤੇ ਯੋਗ ਰਹਿਨੁਮਾਈ ਹੇਠ ਮਨਾਏ ਇਸ ਸਮਾਗਮ ਮੌਕੇ ਪੰਜਾਬ ਦੇ ਰਾਜਪਾਲ ਤੇ ਯੂਨੀਵਰਸਿਟੀ ਦੇ ਚਾਂਸਲਰ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਦੇ ਵਾਈਸ-ਚਾਂਸਲਰ ਡਾ: ਐੱਸ.ਕੇ. ਸ਼ਰਮਾ ਇਸ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸੰਬੋਧਨ ਕਰਦਿਆਂ ਰਾਜਪਾਲ ਪੰਜਾਬ ਨੇ ਵਿਦਿਆਰਥੀਆਂ ਨੂੰ ਆਪਣੇ ਗਿਆਨ, ਹੁਨਰ ਤੇ ਸਿੱਖਿਆ ਦੀ ਵਰਤੋਂ ਸਮਾਜ ਤੇ ਰਾਸ਼ਟਰ ਦੇ ਵੱਡੇ ਹਿੱਤਾਂ ਲਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਗ੍ਰੈਜੂਏਟ ਵਿਦਿਆਰਥੀਆਂ ਨੂੰ ਰਾਸ਼ਟਰ ਨਿਰਮਾਣ ਵਿਚ ਸਾਰਥਕ ਯੋਗਦਾਨ ਪਾਉਂਦੇ ਹੋਏ ਨੈਤਿਕ ਕਦਰਾਂ-ਕੀਮਤਾਂ, ਪੇਸ਼ੇਵਰ ਇਮਾਨਦਾਰੀ ਤੇ ਸੇਵਾ ਭਾਵਨਾ ਨੂੰ ਕਾਇਮ ਰੱਖਣ ਲਈ ਉਤਸ਼ਾਹਿਤ ਕੀਤਾ। ਕਨਵੋਕੇਸ਼ਨ ਦੌਰਾਨ ਐੱਮ.ਟੈੱਕ, ਐੱਮ.ਬੀ.ਏ, ਐੱਮ.ਸੀ.ਏ ਤੇ ਐੱਮ.ਐੱਸ.ਸੀ ਪ੍ਰੋਗਰਾਮਾਂ ਦੇ 50 ਪੋਸਟ-ਗ੍ਰੈਜੂਏਟ ਅਤੇ ਬੀ.ਟੈੱਕ, ਬੀ.ਬੀ.ਏ, ਬੀ.ਸੀ.ਏ, ਬੀ.ਵੋਕ ਅਤੇ ਬੀ.ਐੱਸ.ਸੀ ਪ੍ਰੋਗਰਾਮਾਂ ਦੇ 523 ਅੰਡਰ-ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਜਦੋਂ ਕਿ ਯੂਨੀਵਰਸਿਟੀ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ 18 ਸੋਨ ਤਗਮੇ ਪ੍ਰਦਾਨ ਕੀਤੇ। ਇਸ ਤੋਂ ਇਲਾਵਾ ਅਕਾਦਮਿਕ ਉੱਤਮਤਾ, ਸਹਿ-ਵਿੱਦਿਅਕ ਪ੍ਰਾਪਤੀਆਂ ਤੇ ਸਮੁੱਚੀ ਸ਼ਖ਼ਸੀਅਤ ਦੇ ਵਿਕਾਸ ਸਮੇਤ ਸ਼ਾਨਦਾਰ ਸਰਬਪੱਖੀ ਕਾਰਗੁਜ਼ਾਰੀ ਲਈ ਇਕ ਵਿਦਿਆਰਥੀ ਨੂੰ ਵੱਕਾਰੀ ਚਾਂਸਲਰ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੈਂਗਲੁਰੂ ਤੋਂ ਇਸਰੋ ਦੇ ਉੱਘੇ ਵਿਗਿਆਨੀ ਐੱਮ.ਪੀ. ਸਿੰਘ ਨੂੰ ਚੰਦਰਯਾਨ ਮਿਸ਼ਨ ਵਿਚ ਯੋਗਦਾਨ ਤੇ ਸਾਂਝ ਦੇ ਸਨਮਾਨ ਵਜੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਰਾਜਪਾਲ ਨੇ ਯੂਨੀਵਰਸਿਟੀ ਵਲੋਂ ਖੇਤੀਬਾੜੀ ਅਧਾਰਿਤ ਅਕਾਦਮਿਕ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਕਰਨ ਤੇ ਉਤਸ਼ਾਹਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਯੂਨੀਵਰਸਿਟੀ ਅਧਿਕਾਰੀਆਂ ਨੂੰ ਪੇਂਡੂ ਵਿਕਾਸ ਤੇ ਆਰਥਿਕ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਹੁਨਰਮੰਦ ਮਨੁੱਖੀ ਸਰੋਤ ਤਿਆਰ ਕਰਨ ਤੇ ਆਧੁਨਿਕ, ਤਕਨਾਲੋਜੀ ਅਧਾਰਿਤ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਰਾਜਪਾਲ ਪੰਜਾਬ ਨੇ ਨਸ਼ਾ-ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਯੋਗਦਾਨ ਪਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ । ਡਾ: ਐੱਸ. ਕੇ ਮਿਸ਼ਰਾ ਦੀ ਅਗਵਾਈ ਹੇਠ ਯੂਨੀਵਰਸਿਟੀ ਅਕਾਦਮਿਕ ਉੱਤਮਤਾ, ਬਹੁ-ਅਨੁਸ਼ਾਸਨੀ ਸਿੱਖਿਆ, ਮਿਆਰੀ ਅਧਿਆਪਨ, ਹੁਨਰ ਵਿਕਾਸ, ਖੋਜ ਤੇ ਨਵੀਨਤਾ, ਉੱਦਮਤਾ ਤੇ ਉਦਯੋਗ-ਅਕਾਦਮਿਕ ਸਹਿਯੋਗ ਪ੍ਰਤੀ ਕੇਂਦ੍ਰਿਤ ਵਚਨਬੱਧਤਾ ਨਾਲ ਆਪਣੇ ਅਕਾਦਮਿਕ ਅਤੇ ਸੰਸਥਾਗਤ ਵਿਕਾਸ ਦੇ ਏਜੰਡੇ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ। ਯੂਨੀਵਰਸਿਟੀ ਭਾਈਚਾਰੇ ਨੇ ਸਾਰੇ ਗ੍ਰੈਜੂਏਟ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।