19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਰੋਜ਼ੀ ਰੋਟੀ ਕਮਾਉਣ ਲਈ ਦੁਬਈ ਗਏ ਵਿਅਕਤੀ ਦੀ ਲਾਸ਼ ਪਿੰਡ ਪਹੁੰਚਣ ’ਤੇ ਮਾਹੌਲ ਗ਼ਮਗੀਨ ਹੋਇਆ

ਫਤਿਹਗੜ੍ਹ ਚੂੜੀਆਂ 19 ਨਵੰਬਰ (ਅਵਤਾਰ ਸਿੰਘ ਰੰਧਾਵਾ, ਐਮ. ਐਸ.

Ad Position 21
No active advertisement
ਅਜੀਤ ਡੈਸਕ 20-11-2026
ਫਤਿਹਗੜ੍ਹ ਚੂੜੀਆਂ 19 ਨਵੰਬਰ (ਅਵਤਾਰ ਸਿੰਘ ਰੰਧਾਵਾ, ਐਮ.ਐਸ.ਫੁੱਲ)- ਰੋਜ਼ੀ ਰੋਟੀ ਕਮਾਉਣ ਲਈ ਦੁਬਈ ਗਏੇ ਪਿੰਡ ਕਾਲਾ ਅਫਗਾਨਾ ਦੇ ਵਿਅਕਤੀ ਦਾ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ ਜਿਸਦੀ ਲਾਸ਼ ਅੱਜ ਪਿੰਡ ਕਾਲਾ ਅਫਗਾਨਾ ਵਿਖੇ ਪਹੁੰਚਣ ’ਤੇ ਸਾਰਾ ਪਿੰਡ ਗਮਗੀਨ ਮਾਹੌਲ ਵਿਚ ਡੁੱਬ ਗਿਆ। ਮ੍ਰਿਤਕ ਆਪਣੇ ਪਿੱਛੇ ਦੋ ਛੋਟੀਆਂ ਬੇਟੀਆਂ ਛੱਡ ਗਿਆ ਹੈ। ਮ੍ਰਿਤਕ ਦੀ ਭਰਜਾਈ ਬਲਜੀਤ ਕੌਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਬਲਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਪਿੰਡ ਕਾਲਾ ਅਫਗਾਨਾ ਜੋ ਪਿਛਲੇ ਕੁਝ ਸਾਲਾਂ ਤੋਂ ਦੁਬਈ ਵਿਖੇ ਕੰਮ ਕਰ ਰਿਹਾ ਸੀ। ਉਕਤ ਮ੍ਰਿਤਕ ਬਲਜੀਤ ਸਿੰਘ ਦੀ ਪਤਨੀ ਕੁਝ ਸਮਾਂ ਪਹਿਲਾਂ ਆਪਣੀਆਂ ਦੋ ਛੋਟੀਆਂ ਬੇਟੀਆਂ ਮਨਵੀਰ ਕੌਰ 7 ਸਾਲਾ ਅਤੇ ਸੁਖਪ੍ਰੀਤ ਕੌਰ 12 ਸਾਲਾਂ ਨੂੰ ਛੱਡ ਕੇ ਜਾ ਚੁੱਕੀ ਸੀ ਜੋ ਵਾਪਸ ਨਹੀਂ ਆਈ। ਉਪਰੰਤ ਮ੍ਰਿਤਕ ਦੀ ਭਰਜਾਈ ਬਲਜੀਤ ਕੌਰ ਜਿਸ ਦੇ ਆਪਣੇ ਪਤੀ ਦੀ ਵੀ ਕਰੀਬ ਇੱਕ ਸਾਲ ਪਹਿਲਾਂ ਦਿਲ ਦਾ ਦੌਰਾ ਪੈ ਜਾਣ ਕਰਕੇ ਮੌਤ ਹੋ ਚੁੱਕੀ ਹੈ, ਵੱਲੋਂ ਗਰੀਬੀ ਦੇ ਹਾਲਾਤ ਵਿੱਚ ਉਕਤ ਛੋਟੀਆਂ ਬੇਟੀਆਂ ਦਾ ਪਾਲਣ ਪੋਸ਼ਣ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਬੀਤੇ ਕੁਝ ਦਿਨ ਪਹਿਲਾਂ ਦੁਬਈ ਤੋਂ ਫੋਨ ਆਉਣ ਤੇ ਪਤਾ ਲੱਗਾ ਕਿ ਉਨਾਂ ਦੇ ਪਰਿਵਾਰਕ ਮੈਂਬਰ ਬਲਜੀਤ ਸਿੰਘ ਦੀ ਦੁਬਈ ਦੇ ਸ਼ਾਰਜਹਾਂ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਤੋਂ ਹਲਕਾ ਇੰਚਾਰਜ ਜਥੇਦਾਰ ਗੁਰਿੰਦਰ ਸਿੰਘ ਜੌਲੀ ਕਾਲਾ ਅਫਗਾਨਾ ਨੇ ਪਿੰਡ ਵਾਸੀਆਂ ਸਮੇਤ ਘਰ ਵਿੱਚ ਗਰੀਬੀ ਦੇ ਹਾਲਾਤ ਬਾਰੇ ਦੱਸਦਿਆਂ ਕਿਹਾ ਕਿ ਸਰਕਾਰ ਵੱਲੋਂ ਦੋਹਾਂ ਬੱਚੀਆਂ ਨੂੰ ਸਹਾਰਾ ਦੇਣ ਲਈ ਤਰਸ ਦੇ ਆਧਾਰ ’ਤੇ ਕਦਮ ਚੁੱਕਣ ਦੀ ਲੋੜ ਹੈ। ਮ੍ਰਿਤਕ ਬਲਜੀਤ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਕਾਲਾ ਅਫਗਾਨਾਂ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਕਰਮਚਾਰੀ ਵਿਨੋਦ ਕੁਮਾਰ ਦੀ ਮੌਤ ’ਤੇ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਸਾਬਕਾ ਵਿਧਾਇਕਾ ਬੀਬੀ ਬਾਜਵਾ ਵਲੋਂ ਪਿੰਡਾਂ ਦਾ ਦੌਰਾ
Ad Position 24