ਪੁਲਿਸ ਕਰਮਚਾਰੀ ਵਿਨੋਦ ਕੁਮਾਰ ਦੀ ਮੌਤ ’ਤੇ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਗੁਰਦਾਸਪੁਰ, 19 ਨਵੰਬਰ (ਅਸ਼ੋਕ ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪੈਂਦੇ ਪਿੰਡ ਕ੍ਰਿਸ਼ਨਾ ਨਗਰ ਦੇ ਹਵਾਲਦਾਰ ਦੀ ਬੀਤੇ ਦਿਨੀਂ ਅਣਪਛਾਤਿਆਂ ਵਲੋਂ ਲਿਫਟ ਦੇਣ ਦੇ ਬਹਾਨੇ ਲੁੱਟਣ ਦੀ ਨੀਅਤ ਨਾਲ ਗੋਲੀ ਮਾਰ ਹੱਤਿਆ ਕਰ ਦਿੱਤੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦੀਨਾਨਗਰ ਤੋਂ ਇੰਚਾਰਜ ਕਮਲਜੀਤ ਚਾਵਲਾ ਨੇ ਸਾਥੀਆਂ ਸਮੇਤ ਪੀੜਤ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
ਗੁਰਦਾਸਪੁਰ, 19 ਨਵੰਬਰ (ਅਸ਼ੋਕ ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪੈਂਦੇ ਪਿੰਡ ਕ੍ਰਿਸ਼ਨਾ ਨਗਰ ਦੇ ਹਵਾਲਦਾਰ ਦੀ ਬੀਤੇ ਦਿਨੀਂ ਅਣਪਛਾਤਿਆਂ ਵਲੋਂ ਲਿਫਟ ਦੇਣ ਦੇ ਬਹਾਨੇ ਲੁੱਟਣ ਦੀ ਨੀਅਤ ਨਾਲ ਗੋਲੀ ਮਾਰ ਹੱਤਿਆ ਕਰ ਦਿੱਤੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦੀਨਾਨਗਰ ਤੋਂ ਇੰਚਾਰਜ ਕਮਲਜੀਤ ਚਾਵਲਾ ਨੇ ਸਾਥੀਆਂ ਸਮੇਤ ਪੀੜਤ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਕਮਲਜੀਤ ਚਾਵਲਾ ਨੇ ਕਿਹਾ ਕਿ ਹਵਾਲਦਾਰ ਵਿਨੋਦ ਕੁਮਾਰ ਪੰਜਾਬ ਪੁਲਿਸ ਦਾ ਇਮਾਨਦਾਰ ਕਰਮਚਾਰੀ ਸੀ ਅਤੇ ਲੋਕਾਂ ਦੇ ਦੁੱਖ ਸੁੱਖ ਦੇ ਭਾਈਵਾਲ ਹੋਣ ਨਾਲ ਪਿੰਡ ਅੰਦਰ ਹਰ ਵਰਗ ਦੇ ਲੋਕਾਂ ਦਾ ਸਤਿਕਾਰ ਕਰਦੇ ਸਨ। ਉਨ੍ਹਾਂ ਕਿਹਾ ਕਿ ਇਸ ਘਿਨੌਣੇ ਕਾਂਡ ਨਾਲ ਪਰਿਵਾਰ ਨੂੰ ਬਹੁਤ ਵੱਡਾ ਸਦਮਾ ਲੱਗਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਦੀ ਹਰ ਮਦਦ ਲਈ ਵਚਨਬੱਧ ਹੈ। ਇਸ ਮੌਕੇ ਸੀਨੀਅਰ ਆਗੂ ਪੀ.ਸੀ.ਸੀ. ਮੈਂਬਰ ਦਲਬੀਰ ਸਿੰਘ ਭਟੋਇਆ, ਸਰਕਾਲ ਪ੍ਰਧਾਨ ਜੁਝਾਰ ਸਿੰਘ, ਸਰਕਲ ਪ੍ਰਧਾਨ ਸਰਬਜੀਤ ਸਿੰਘ ਲਾਲੀਆ, ਯੂਧ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ ਨੌਸ਼ਹਿਰਾ, ਹਰਦੀਪ ਸਿੰਘ ਮੇਘੀਆਂ ਆਦਿ ਹਾਜ਼ਰ ਸਨ।