‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੱਢੀ ਗਈ ਮੋਟਰਸਾਈਕਲ ਰੈਲੀ
ਬਟਾਲਾ, 19 ਨਵੰਬਰ (ਸਤਿੰਦਰ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਵਿਖੇ ਵਿਸ਼ਾਲ ਮੋਟਰਸਾਈਕਲ ਰੈਲੀ ਕੱਢੀ ਗਈ। ਉਸਮਾਨਪੁਰ ਸਿਟੀ ਬਟਾਲਾ ਤੋਂ ਸ਼ੁਰੂ ਹੋਈ ਇਸ ਰੈਲੀ ਵਿਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੰਕਲਪ ਲਿਆ।
ਬਟਾਲਾ, 19 ਨਵੰਬਰ (ਸਤਿੰਦਰ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਵਿਖੇ ਵਿਸ਼ਾਲ ਮੋਟਰਸਾਈਕਲ ਰੈਲੀ ਕੱਢੀ ਗਈ। ਉਸਮਾਨਪੁਰ ਸਿਟੀ ਬਟਾਲਾ ਤੋਂ ਸ਼ੁਰੂ ਹੋਈ ਇਸ ਰੈਲੀ ਵਿਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੰਕਲਪ ਲਿਆ। ਮੋਟਰਸਾਈਕਲ ਰੈਲੀ ਉਸਮਾਨਪੁਰ ਸਿਟੀ ਬਟਾਲਾ ਰਿਹਾਇਸ਼ ਵਿਧਾਇਕ ਬਟਾਲਾ ਦੇ ਤੋਂ ਸ਼ੁਰੂ ਹੋ ਕੇ ਜੀ.ਟੀ. ਰੋਡ ਤੋਂ ਗਾਂਧੀ ਕੈਂਪ, ਗਾਂਧੀ ਕੈਂਪ ਤੋਂ ਵਾਇਆ ਪੁਲਿਸ ਲਾਈਨ ਰੋਡ ਪੁਲਿਸ ਪੋਸਟ ਸਿੰਬਲ ਚੌਕ, ਵਿਸ਼ਾਲ ਮੈਗਾ ਮਾਰਟ ਤੋਂ ਆਰ.ਆਰ. ਬਾਵਾ ਕਾਲਜ, ਜੱਸਾ ਸਿੰਘ ਰਾਮਗੜ੍ਹੀਆ ਹਾਲ ਤੋਂ ਲਵ-ਕੁਸ਼ ਚੌਕ, ਖਜੂਰੀ ਗੇਟ ਤੋਂ ਡੀ.ਏ.ਵੀ. ਕਾਲਜ, ਡੀ.ਏ.ਵੀ. ਕਾਲਜ ਤੋਂ ਬੇਰਿੰਗ ਕਾਲਜ, ਬੇਰਿੰਗ ਕਾਲਜ ਤੋਂ ਵਿਸ਼ਾਲ ਮੈਗਾ ਮਾਰਟ, ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ, ਕਾਹਨੂੰਵਾਨ ਚੁੰਗੀ ਤੋਂ ਪੋਲੀਟੈਕਨਿਕ ਕਾਲਜ, ਕਾਹਨੂੰਵਾਨ ਰੋਡ ਤੋਂ ਵਾਪਸ ਉਸਮਾਨਪੁਰ ਸਿਟੀ ਵਿਚ ਪਹੁੰਚ ਕੇ ਸਮਾਪਤ ਹੋਈ। ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ, ਜ਼ਿਲ੍ਹਾ ਪ੍ਰਧਾਨ ਤੇ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ, ਮਨਦੀਪ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਮੈਨੇਜਰ ਅਤਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਜਗਜੀਤ ਸਿੰਘ ਪਿੰਟਾ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਅਨਮੋਲ ਰੰਧਾਵਾ ਉਪ ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ, ਚੇਅਰਮੈਨ ਗਗਨਦੀਪ ਸਿੰਘ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਆਦਿ ਮੌਜੂਦ ਸਨ।