20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਦੀ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੂੰ ਮਿਲਿਆ ‘ਸਹੋਦਿਆ ਬੈਸਟ ਸਟੂਡੈਂਟ ਐਵਾਰਡ’

ਅਲੀਵਾਲ, 20 ਨਵੰਬਰ (ਸੁੱਚਾ ਸਿੰਘ ਬੁੱਲੋਵਾਲ)- ਬੀਤੇ ਦਿਨੀ ਮੈਰੀਗੋਲਡ ਪਬਲਿਕ ਸਕੂਲ ਦੀ ਜਮਾਤ ਬਾਰ੍ਹਵੀਂ ਦੀ ਹੋਣਹਾਰ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੂੰ ‘ਬੈਸਟ ਸਟੂਡੈਂਟ ਦੇ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਸਕੂਲ਼ ਦੇ ਮੈਨੇਜਿੰਗ ਡਾਇਰੈਕਟਰ ਗੁਰਵਿੰਦਰ ਸਿੰਘ ਪੰਨੂ ਨੇ ਦੱਸਿਆ ਕਿ ਸਹੋਦਿਆ ਕੰਪਲੈਕਸ ਵਲੋਂ ਬਾਲ ਦਿਵਸ ਦੇ ਮੌਕੇ ’ਤੇ ਇੱਕ ਵਿਸ਼ੇਸ਼ ਸਮਾਗਮ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 21-11-2026
ਅਲੀਵਾਲ, 20 ਨਵੰਬਰ (ਸੁੱਚਾ ਸਿੰਘ ਬੁੱਲੋਵਾਲ)- ਬੀਤੇ ਦਿਨੀ ਮੈਰੀਗੋਲਡ ਪਬਲਿਕ ਸਕੂਲ ਦੀ ਜਮਾਤ ਬਾਰ੍ਹਵੀਂ ਦੀ ਹੋਣਹਾਰ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੂੰ ‘ਬੈਸਟ ਸਟੂਡੈਂਟ ਦੇ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਸਕੂਲ਼ ਦੇ ਮੈਨੇਜਿੰਗ ਡਾਇਰੈਕਟਰ ਗੁਰਵਿੰਦਰ ਸਿੰਘ ਪੰਨੂ ਨੇ ਦੱਸਿਆ ਕਿ ਸਹੋਦਿਆ ਕੰਪਲੈਕਸ ਵਲੋਂ ਬਾਲ ਦਿਵਸ ਦੇ ਮੌਕੇ ’ਤੇ ਇੱਕ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਮੌਕੇ ਮੈਰੀਗੋਲਡ ਪਬਲਿਕ ਸਕੂਲ, ਅਲੀਵਾਲ ਦੀ ਪ੍ਰਬੰਧਨ ਵਲੋਂ ਪੂਰੇ ਸਕੂਲ ਵਿੱਚੋਂ ਜਮਾਤ ਬਾਰ੍ਹਵੀਂ ਦੀ ਵਿਦਿਆਰਥਣ ਅਨਮੋਲਪ੍ਰੀਤ ਕੌਰ ਦੀ ਚੋਣ ਕੀਤੀ ਗਈ। ਉਸ ਦੀ ਮਿਹਨਤ, ਅਨੁਸ਼ਾਸਨ, ਵਿੱਦਿਅਕ ਪ੍ਰਾਪਤੀਆਂ ਤੇ ਸਮੁੱਚੀ ਸ਼ਖ਼ਸੀਅਤ ਨੂੰ ਧਿਆਨ ਵਿੱਚ ਰੱਖਦਿਆਂ ਉਸ ਨੂੰ ਇਸ ਵੱਕਾਰੀ ਸਨਮਾਨ ਲਈ ਚੁਣਿਆ ਗਿਆ। ਸਮਾਗਮ ਦੌਰਾਨ ਉਸ ਨੂੰ ਇਹ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਵਿੰਦਰ ਸਿੰਘ ਪੰਨੂੰ ਤੇ ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਨੇ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੂੰ ਹਾਰਦਿਕ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ 6ਵੀਂ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਸਕੂਲ ਵੈਨ ਨੂੰ ਕਾਰ ਨੇ ਮਾਰੀ ਟੱਕਰ, ਤਿੰਨ ਬੱਚੇ ਜ਼ਖ਼ਮੀ
Ad Position 24