ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ
ਫਤਹਿਗੜ੍ਹ ਚੂੜੀਆਂ, 20 ਨਵੰਬਰ (ਅਵਤਾਰ ਸਿੰਘ ਰੰਧਾਵਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕੱਤਰਤਾ ਪਿੰਡ ਮੰਜਿਆਂਵਾਲੀ ਵਿਖੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਅਤੇ ਦਲਜੀਤ ਸਿੰਘ ਚਿਤੌੜਗੜ੍ਹ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਸਰਬਸੰਮਤੀ ਨਾਲ 11 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿਚ ਪ੍ਰਧਾਨ ਜਰਨੈਲ ਸਿੰਘ, ਸੁੱਚਾ ਸਿੰਘ ਕਵੀਸ਼ਰ ਸਕੱਤਰ, ਖਜ਼ਾਨਚੀ ਬਲਵਿੰਦਰ ਸਿੰਘ, ਮੀਤ ਪ੍ਰਧਾਨ ਹਰਜਿੰਦਰ ਸਿੰਘ, ਸਹਾਇਕ ਸਕੱਤਰ ਸੁਰਜੀਤ ਸਿੰਘ, ਮੈਂਬਰ ਲਖਵਿੰਦਰ ਸਿੰਘ, ਸੁੱਚਾ ਸਿੰਘ, ਤਰਸੇਮ ਸਿੰਘ, ਜਸਵੰਤ ਸਿੰਘ, ਨਰਿੰਦਰ ਸਿੰਘ, ਰਣਜੀਤ ਸਿੰਘ ਆਦਿ ਚੁਣੇ ਗਏ।
ਫਤਹਿਗੜ੍ਹ ਚੂੜੀਆਂ, 20 ਨਵੰਬਰ (ਅਵਤਾਰ ਸਿੰਘ ਰੰਧਾਵਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕੱਤਰਤਾ ਪਿੰਡ ਮੰਜਿਆਂਵਾਲੀ ਵਿਖੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਅਤੇ ਦਲਜੀਤ ਸਿੰਘ ਚਿਤੌੜਗੜ੍ਹ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਸਰਬਸੰਮਤੀ ਨਾਲ 11 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿਚ ਪ੍ਰਧਾਨ ਜਰਨੈਲ ਸਿੰਘ, ਸੁੱਚਾ ਸਿੰਘ ਕਵੀਸ਼ਰ ਸਕੱਤਰ, ਖਜ਼ਾਨਚੀ ਬਲਵਿੰਦਰ ਸਿੰਘ, ਮੀਤ ਪ੍ਰਧਾਨ ਹਰਜਿੰਦਰ ਸਿੰਘ, ਸਹਾਇਕ ਸਕੱਤਰ ਸੁਰਜੀਤ ਸਿੰਘ, ਮੈਂਬਰ ਲਖਵਿੰਦਰ ਸਿੰਘ, ਸੁੱਚਾ ਸਿੰਘ, ਤਰਸੇਮ ਸਿੰਘ, ਜਸਵੰਤ ਸਿੰਘ, ਨਰਿੰਦਰ ਸਿੰਘ, ਰਣਜੀਤ ਸਿੰਘ ਆਦਿ ਚੁਣੇ ਗਏ। ਇਸ ਮੌਕੇ 22 ਨਵੰਬਰ ਨੂੰ ਸੂਬਾ ਕਮੇਟੀ ਦੇ ਸੱਦੇ ’ਤੇ ਡੀ.ਐਸ.ਪੀ. ਨਕੋਦਰ ਦੇ ਦਫਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਵਿਚ ਗੁਰਦਾਸਪੁਰ ਤੋਂ ਵੱਡੀ ਸ਼ਮੂਲੀਅਤ ਕਰਨ ਦੀ ਗੱਲ ਕੀਤੀ ਗਈ। ਇਸ ਮੌਕੇ ਨਿਸ਼ਾਨ ਸਿੰਘ, ਕਰਨੈਲ ਸਿੰਘ ਪ੍ਰਤਾਪ ਸਿੰਘ, ਪਰਦੀਪ ਸਿੰਘ, ਮਨਦੀਪ ਸਿੰਘ, ਰਵਿੰਦਰ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ।