20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਦੇ ਵਿਦਿਆਰਥੀਆਂ ਦਾ ਧਾਰਮਿਕ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ

ਧਾਰੀਵਾਲ, 20 ਨਵੰਬਰ (ਸਵਰਨ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਈ ਗਈ ਨੈਤਿਕ ਸਿੱਖਿਆ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ। ਵਿਦਿਆਰਥੀਆਂ ਨੇ ਆਪਣੀ ਮਿਹਨਤ ਤੇ ਗਿਆਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕੀਤੀਆਂ ਜਿਸ ਵਿਚ ਨਿਮਰਜੋਤ ਸਿੰਘ, ਅਰਪਨ ਕੁਮਾਰੀ ਤੇ ਅਵਨੀਤ ਕੌਰ ਨੇ ਪਹਿਲਾ, ਗੁਰਕਰਮਵੀਰ ਸਿੰਘ ਨੇ ਦੂਜਾ, ਜਸਨੂਰ ਸਿੰਘ, ਹਰਜੋਤ ਸਿੰਘ, ਜਪਨੀਤ ਕੌਰ, ਅਭਿਜੋਤ ਸਿੰਘ, ਹਰਪ੍ਰੀਤ ਕੌਰ ਤੇ ਪਲਕਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ।

Ad Position 21
No active advertisement
ਨਵਰਾਜ ਸਿੰਘ ਪਿਤਾ-ਗੁਰਮਨਿੰਦਰਪ੍ਰੀਤ ਸਿੰਘ ਮਾਤਾ-ਬਲਜਿੰਦਰ ਕੌਰ ਵਾਸੀ-ਪਿੰਡ ਲੇਹਲ (ਗੁਰਦਾਸਪੁਰ) 21-11-2026
ਧਾਰੀਵਾਲ, 20 ਨਵੰਬਰ (ਸਵਰਨ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਈ ਗਈ ਨੈਤਿਕ ਸਿੱਖਿਆ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ। ਵਿਦਿਆਰਥੀਆਂ ਨੇ ਆਪਣੀ ਮਿਹਨਤ ਤੇ ਗਿਆਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕੀਤੀਆਂ ਜਿਸ ਵਿਚ ਨਿਮਰਜੋਤ ਸਿੰਘ, ਅਰਪਨ ਕੁਮਾਰੀ ਤੇ ਅਵਨੀਤ ਕੌਰ ਨੇ ਪਹਿਲਾ, ਗੁਰਕਰਮਵੀਰ ਸਿੰਘ ਨੇ ਦੂਜਾ, ਜਸਨੂਰ ਸਿੰਘ, ਹਰਜੋਤ ਸਿੰਘ, ਜਪਨੀਤ ਕੌਰ, ਅਭਿਜੋਤ ਸਿੰਘ, ਹਰਪ੍ਰੀਤ ਕੌਰ ਤੇ ਪਲਕਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ। ਪਹਿਲੇ ਸਥਾਨ ਲਈ 3 ਟਰਾਫੀਆਂ, ਦੂਜੇ ਲਈ 1 ਤੇ 6 ਤਮਗੇ ਪ੍ਰਾਪਤ ਕੀਤੇ। ਜੇਤੂ ਵਿਦਿਆਰਥੀਆਂ ਨੂੰ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਤੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੀ ਮਹਿੰਦਰਪਾਲ ਸਿੰਘ, ਐਮ.ਟੈਕ.ਐਮ.ਬੀ.ਏ. ਸੀਨੀਅਰ ਪੁਲਾੜ ਵਿਗਿਆਨੀ, ਯੂ.ਆਰ. ਰਾਓ ਸੈਟੇਲਾਈਟ ਸੈਂਟਰ, ਇਸਰੋ, ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਵਲੋਂ ਸਨਮਾਨਿਤ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਇਸ ਸਫ਼ਲਤਾ ਲਈ ਅਧਿਆਪਕਾ ਸੁਖਵਿੰਦਰ ਕੌਰ ਤੇ ਹਰਦੀਪ ਕੌਰ ਦੇ ਵਿਸ਼ੇਸ਼ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਿੰ. ਹਰਤਾਜ ਸਿੰਘ ਸਿੱਧੂ ਨੇ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਰਾਹੀਂ ਬੱਚਿਆਂ ਨੂੰ ਸਿੱਖ ਇਤਿਹਾਸ, ਗੁਰਬਾਣੀ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਜੀਵਨ ਦੀਆਂ ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਪ੍ਰਾਪਤ ਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਪਿੰਡ ਅਠਵਾਲ ਵਿਖੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਅਗਲੀ ਖ਼ਬਰ 2 ਰੋਜ਼ਾ ਸਬਜੈਕਟ ਫੇਅਰ ਸਫ਼ਲਤਾਪੂਰਵਕ ਸਮਾਪਤ
Ad Position 24