ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਪਿੰਡ ਅਠਵਾਲ ਵਿਖੇ ਕਾਂਗਰਸੀ ਆਗੂਆਂ ਨਾਲ ਮੀਟਿੰਗ
ਨੌਸ਼ਹਿਰਾ ਮੱਝਾ ਸਿੰਘ, 20 ਨਵੰਬਰ (ਰਵੀ ਭਗਤ)- ਸਥਾਨਕ ਪਿੰਡ ਅਠਵਾਲ ਵਿਖੇ ਬਲਾਕ ਸੰਮਤੀ ਮੈਂਬਰ ਗੁਰਦੇਵ ਸਿੰਘ ਅਠਵਾਲ ਤੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਅਠਵਾਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਵਿਸ਼ਾਲ ਮੀਟਿੰਗ ਹੋਈ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਵਿਧਾਨ ਸਭਾ ਹਲਕਾ ਬਟਾਲਾ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਸਿਰਫ ਕਾਂਗਰਸ ਪਾਰਟੀ ਨੇ ਹੀ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰੇਕ ਵਰਗ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਤੇ ਜਿਸ ਤਰ੍ਹਾਂ ਪੰਜਾਬ ਅੰਦਰ ਨਸ਼ਿਆਂ, ਨਿੱਤ ਹੋ ਰਹੀ ਗੋਲੀਬਾਰੀ ਤੇ ਫਿਰੌਤੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਉਸ ਨਾਲ ਲੋਕਾਂ ’ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਜਿਸ ਦੇ ਰੋਸ ਵਜੋਂ ਲੋਕ ਹੁਣ ਸੂਬਾ ਸਰਕਾਰ ਤੋਂ ਦੁਖੀ ਹੋ ਕੇ ਆਗਾਮੀ 2027 ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਦਿਖਾਈ ਦੇ ਰਹੇ ਹਨ।
ਨੌਸ਼ਹਿਰਾ ਮੱਝਾ ਸਿੰਘ, 20 ਨਵੰਬਰ (ਰਵੀ ਭਗਤ)- ਸਥਾਨਕ ਪਿੰਡ ਅਠਵਾਲ ਵਿਖੇ ਬਲਾਕ ਸੰਮਤੀ ਮੈਂਬਰ ਗੁਰਦੇਵ ਸਿੰਘ ਅਠਵਾਲ ਤੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਅਠਵਾਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਵਿਸ਼ਾਲ ਮੀਟਿੰਗ ਹੋਈ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਵਿਧਾਨ ਸਭਾ ਹਲਕਾ ਬਟਾਲਾ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਸਿਰਫ ਕਾਂਗਰਸ ਪਾਰਟੀ ਨੇ ਹੀ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰੇਕ ਵਰਗ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਤੇ ਜਿਸ ਤਰ੍ਹਾਂ ਪੰਜਾਬ ਅੰਦਰ ਨਸ਼ਿਆਂ, ਨਿੱਤ ਹੋ ਰਹੀ ਗੋਲੀਬਾਰੀ ਤੇ ਫਿਰੌਤੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਉਸ ਨਾਲ ਲੋਕਾਂ ’ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਜਿਸ ਦੇ ਰੋਸ ਵਜੋਂ ਲੋਕ ਹੁਣ ਸੂਬਾ ਸਰਕਾਰ ਤੋਂ ਦੁਖੀ ਹੋ ਕੇ ਆਗਾਮੀ 2027 ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਦਿਖਾਈ ਦੇ ਰਹੇ ਹਨ। ਇਸ ਦੌਰਾਨ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਏ ਕਈ ਪਰਿਵਾਰਾਂ ਨੇ ਆਪਣੇ ਸਮਰਥਕਾਂ ਸਮੇਤ ਵਿਧਾਨ ਸਭਾ ਚੋਣਾਂ ’ਚ ਐਡਵੋਕੇਟ ਅਮਨਦੀਪ ਜੈਂਤੀਪੁਰ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਬੱਲਾ ਬਿਸ਼ਨੀਵਾਲ, ਜਸਪਾਲ ਸਿੰਘ ਤੱਤਲਾ, ਕੌਂਸਲਰ ਕਸਤੂਰੀ ਲਾਲ, ਡਾ. ਸੰਤੋਖ਼ ਬਿਧੀਪੁਰ, ਸਾਬਕਾ ਸਰਪੰਚ ਬਲਵਿੰਦਰ ਸਿੰਘ ਅਠਵਾਲ, ਸਾਬਕਾ ਸਰਪੰਚ ਮਨਜੀਤ ਸਿੰਘ ਮੂਲਿਆਂਵਾਲ, ਗੁਰਨਾਮ ਸੈਕਟਰੀ, ਕੇਵਲ ਸਿੰਘ, ਮਸਤਾਨ ਸਿੰਘ ਅਠਵਾਲ, ਸੁਖਦੇਵ ਸਿੰਘ ਕੇ.ਕੇ., ਸਾਬਕਾ ਸਰਪੰਚ ਮਨਦੀਪ ਸਿੰਘ ਨੌਸ਼ਹਿਰਾ ਮੱਝਾ ਸਿੰਘ, ਮਨਦੀਪ ਸਿੰਘ ਹਾਈਫਾਈਵ, ਨਿਰੰਜਨ ਸਿੰਘ ਸਰਪੰਚ ਕਲੇਰ ਖੁਰਦ, ਪਲਵਿੰਦਰ ਸਿੰਘ ਭਲਵਾਨ, ਵਿਲੀਅਮ ਸਤਕੋਹਾ, ਜੇ.ਈ. ਤਰਸੇਮ ਸਿੰਘ, ਪ੍ਰਕਾਸ਼ ਚੰਦ ਨੰਬਰਦਾਰ, ਉਦੇ ਅਠਵਾਲ, ਦਿਲਬਾਗ ਸਿੰਘ ਸੁਚੇਤਗੜ੍ਹ, ਬਲਵਿੰਦਰ ਸਿੰਘ ਚੌਧਰਪੁਰ, ਸੁਖਦੇਵ ਸੰਤ ਨਗਰ, ਹਰਬੰਸ ਸਿੰਘ ਉੱਪਲ, ਡਾ. ਤਿਲਕ ਰਾਜ ਸੁਚੇਤਗੜ੍ਹ, ਅਸ਼ੋਕ ਕੁਮਾਰ, ਜੇ.ਈ. ਇੰਦਰਜੀਤ ਸਿੰਘ, ਹੰਸਪਾਲ ਗੋਰਾ, ਰਿੰਕੂ ਆਦਿ ਹਾਜ਼ਰ ਸਨ।