ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਕਾਦੀਆਂ, 20 ਨਵੰਬਰ (ਕੁਲਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਰੇਲਵੇ ਰੋਡ ਤੋਂ ਸਜਾਇਆ ਗਿਆ ਜੋ ਵੱਖ-ਵੱਖ ਖੇਤਰਾਂ ’ਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਮੁਹੱਲਾ ਧਰਮਪੁਰਾ ਵਿਖੇ ਪੁੱਜਿਆ ਜਿੱਥੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਨਗਰ ਕੀਰਤਨ ’ਚ ਗੁਰਦੁਆਰਾ ਸ਼੍ਰੀ ਤੇਗ਼ ਬਹਾਦਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਅਹੁਦੇਦਾਰਾਂ ਤੋਂ ਇਲਾਵਾ ਬਾਬਾ ਚਰਨਜੀਤ ਸਿੰਘ, ਪ੍ਰਧਾਨ ਤਰਸੇਮ ਸਿੰਘ, ਖ਼ਜ਼ਾਨਚੀ ਮਹਿੰਦਰ ਸਿੰਘ, ਸਕੱਤਰ ਹਰਪ੍ਰੀਤ ਸਿੰਘ, ਗੁਰਦੁਆਰਾ ਸਿੰਘ ਸਭਾ ਕਾਦੀਆਂ ਦੇ ਪ੍ਰਧਾਨ ਭਾਈ ਤਰਲੋਕ ਸਿੰਘ ਰਜਾਦਾ, ਗਿਆਨੀ ਸੁਰਜੀਤ ਸਿੰਘ ਆਰੇ ਵਾਲੇ, ਬਲਦੇਵ ਸਿੰਘ, ਹਰਦੇਵ ਸਿੰਘ, ਜਸਵੰਤ ਸਿੰਘ, ਸੁਰਿੰਦਰ ਸਿੰਘ ਬਾਜਵਾ, ਸੁਰਿੰਦਰ ਸਿੰਘ, ਸ.
ਕਾਦੀਆਂ, 20 ਨਵੰਬਰ (ਕੁਲਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਰੇਲਵੇ ਰੋਡ ਤੋਂ ਸਜਾਇਆ ਗਿਆ ਜੋ ਵੱਖ-ਵੱਖ ਖੇਤਰਾਂ ’ਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਮੁਹੱਲਾ ਧਰਮਪੁਰਾ ਵਿਖੇ ਪੁੱਜਿਆ ਜਿੱਥੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਨਗਰ ਕੀਰਤਨ ’ਚ ਗੁਰਦੁਆਰਾ ਸ਼੍ਰੀ ਤੇਗ਼ ਬਹਾਦਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਅਹੁਦੇਦਾਰਾਂ ਤੋਂ ਇਲਾਵਾ ਬਾਬਾ ਚਰਨਜੀਤ ਸਿੰਘ, ਪ੍ਰਧਾਨ ਤਰਸੇਮ ਸਿੰਘ, ਖ਼ਜ਼ਾਨਚੀ ਮਹਿੰਦਰ ਸਿੰਘ, ਸਕੱਤਰ ਹਰਪ੍ਰੀਤ ਸਿੰਘ, ਗੁਰਦੁਆਰਾ ਸਿੰਘ ਸਭਾ ਕਾਦੀਆਂ ਦੇ ਪ੍ਰਧਾਨ ਭਾਈ ਤਰਲੋਕ ਸਿੰਘ ਰਜਾਦਾ, ਗਿਆਨੀ ਸੁਰਜੀਤ ਸਿੰਘ ਆਰੇ ਵਾਲੇ, ਬਲਦੇਵ ਸਿੰਘ, ਹਰਦੇਵ ਸਿੰਘ, ਜਸਵੰਤ ਸਿੰਘ, ਸੁਰਿੰਦਰ ਸਿੰਘ ਬਾਜਵਾ, ਸੁਰਿੰਦਰ ਸਿੰਘ, ਸ. ਅਮਰਜੀਤ ਸਿੰਘ ਭਾਟੀਆ, ਵਿਨੋਦ ਕੁਮਾਰ ਟੋਨੀ, ਰਿੰਪਲ ਸੰਧੂ, ਹਰਦੀਪ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ, ਸਿੱਖ ਨੈਸ਼ਨਲ ਕਾਲਜ ਦੇ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਆਹਲੂਵਾਲੀਆ, ਪ੍ਰੋ. ਸਤਵਿੰਦਰ ਸਿੰਘ, ਡਾ. ਸਿਮਰਤਪਾਲ ਸਿੰਘ, ਪ੍ਰੋ. ਕੌਸ਼ਲ ਕੁਮਾਰ, ਪ੍ਰੋ. ਰਾਕੇਸ਼ ਕੁਮਾਰ, ਪ੍ਰੋ. ਹਰਜਿੰਦਰ ਸਿੰਘ, ਪ੍ਰੋ. ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।