ਸ਼ਮਸ਼ੇਰ ਸਿੰਘ ਨੂੰ ਉਮੀਦਵਾਰ ਐਲਾਨੇ ਜਾਣ ਨਾਲ ਵਿਰੋਧੀ ਖੇਮਿਆਂ ’ਚ ਮਚੀ ਹਲਚਲ-ਆਪ ਆਗੂ
ਦੀਨਾਨਗਰ, 20 ਨਵੰਬਰ (ਸ਼ਾਮ ਸਿੰਘ ਘੁੰਮਣ)- ਆਮ ਆਦਮੀ ਪਾਰਟੀ ਹਾਈਕਮਾਨ ਵਲੋਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਦੀਨਾਨਗਰ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਨਾਲ ਪੂਰੇ ਹਲਕੇ ਵਿਚ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ ਤੇ ਵਰਕਰਾਂ ਵਿਚ ਨਵਾਂ ਜੋਸ਼ ਭਰ ਗਿਆ ਹੈ। ਇਸ ਸਬੰਧੀ ਪਾਰਟੀ ਦੇ ਸੀਨੀਅਰ ਅਹੁਦੇਦਾਰਾਂ ਬਲਾਕ ਪ੍ਰਧਾਨ ਐਡਵੋਕੇਟ ਅਜੇਪਾਲ ਸਿੰਘ, ਬਲਾਕ ਪ੍ਰਧਾਨ ਕਰਨੈਲ ਸਿੰਘ ਲੰਬੜਦਾਰ, ਸਰਪੰਚ ਸੁਤੰਤਰ ਸਿੰਘ ਸਿੱਧਪੁਰ, ਬਲਾਕ ਪ੍ਰਧਾਨ ਬਲਬੀਰ ਸਿੰਘ ਗੁੰਝੀਆਂ ਤੇ ਸਰਪੰਚ ਵਰਿੰਦਰ ਸਿੰਘ ਬਿੰਦੂ ਨੇ ਕਿਹਾ ਕਿ 2027 ਦੀਆਂ ਚੋਣਾਂ ਵਿਚ ਦੀਨਾਨਗਰ ਦੀ ਸੀਟ ਵੱਡੇ ਫਰਕ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਜਾਵੇਗੀ।
ਦੀਨਾਨਗਰ, 20 ਨਵੰਬਰ (ਸ਼ਾਮ ਸਿੰਘ ਘੁੰਮਣ)- ਆਮ ਆਦਮੀ ਪਾਰਟੀ ਹਾਈਕਮਾਨ ਵਲੋਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਦੀਨਾਨਗਰ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਨਾਲ ਪੂਰੇ ਹਲਕੇ ਵਿਚ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ ਤੇ ਵਰਕਰਾਂ ਵਿਚ ਨਵਾਂ ਜੋਸ਼ ਭਰ ਗਿਆ ਹੈ। ਇਸ ਸਬੰਧੀ ਪਾਰਟੀ ਦੇ ਸੀਨੀਅਰ ਅਹੁਦੇਦਾਰਾਂ ਬਲਾਕ ਪ੍ਰਧਾਨ ਐਡਵੋਕੇਟ ਅਜੇਪਾਲ ਸਿੰਘ, ਬਲਾਕ ਪ੍ਰਧਾਨ ਕਰਨੈਲ ਸਿੰਘ ਲੰਬੜਦਾਰ, ਸਰਪੰਚ ਸੁਤੰਤਰ ਸਿੰਘ ਸਿੱਧਪੁਰ, ਬਲਾਕ ਪ੍ਰਧਾਨ ਬਲਬੀਰ ਸਿੰਘ ਗੁੰਝੀਆਂ ਤੇ ਸਰਪੰਚ ਵਰਿੰਦਰ ਸਿੰਘ ਬਿੰਦੂ ਨੇ ਕਿਹਾ ਕਿ 2027 ਦੀਆਂ ਚੋਣਾਂ ਵਿਚ ਦੀਨਾਨਗਰ ਦੀ ਸੀਟ ਵੱਡੇ ਫਰਕ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਜਾਵੇਗੀ। ਆਗੂਆਂ ਨੇ ਕਿਹਾ ਕਿ ਸ਼ਮਸ਼ੇਰ ਸਿੰਘ ਇਕ ਜ਼ਮੀਨੀ ਪੱਧਰ ਦੇ ਮਿਹਨਤੀ, ਇਮਾਨਦਾਰ ਤੇ ਲੋਕਾਂ ਦੇ ਹਰਮਨ ਪਿਆਰੇ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਹਲਕੇ ਵਿਚ ਪਾਰਟੀ ਦਾ ਆਧਾਰ ਦਿਨੋਂ ਦਿਨ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਮਸ਼ੇਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਹਲਕੇ ਦੇ ਲੋਕਾਂ ਦੀ ਦਿਨ-ਰਾਤ ਸੇਵਾ ਕਰ ਰਹੇ ਹਨ ਤੇ ਹਰ ਵਰਗ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੁੰਦੇ ਹਨ, ਉਨ੍ਹਾਂ ਹਮੇਸ਼ਾ ਅੱਗੇ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਹੈ। ਉਨ੍ਹਾਂ ਨੂੰ ਉਮੀਦਵਾਰ ਐਲਾਨੇ ਜਾਣ ਨਾਲ ਪਾਰਟੀ ਵਰਕਰਾਂ ਦੇ ਹੌਸਲੇ ਹੋਰ ਬੁਲੰਦ ਹੋਏ ਹਨ ਤੇ ਵਿਰੋਧੀ ਖੇਮਿਆਂ ਵਿਚ ਹਲਚਲ ਮਚ ਗਈ ਹੈ। ਆਗੂਆਂ ਕਿਹਾ ਕਿ ਹਲਕੇ ਦੇ ਸਮੂਹ ਬਲਾਕ ਪ੍ਰਧਾਨ, ਸਰਪੰਚ, ਪੰਚ ਤੇ ਪਾਰਟੀ ਵਲੰਟੀਅਰ 2027 ਦੇ ਮਿਸ਼ਨ ਨੂੰ ਫਤਿਹ ਕਰਨ ਲਈ ਪੂਰੀ ਤਰ੍ਹਾਂ ਕਮਰਕੱਸੇ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਸ਼ਮਸ਼ੇਰ ਸਿੰਘ ਨੂੰ ਹਲਕੇ ਵਿਚੋਂ ਇਤਿਹਾਸਿਕ ਤੇ ਰਿਕਾਰਡਤੋੜ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਜਾਵੇਗਾ।