ਪਿੰਡ ਨੌਸ਼ਹਿਰਾ ਵਿਖੇ ਸਬਮਰਸੀਬਲ ਮੋਟਰਾਂ ਦੀਆਂ ਨਿਰੰਤਰ ਤਾਰਾਂ ਚੋਰੀ ਨਾਲ ਕਿਸਾਨ ਪ੍ਰੇਸ਼ਾਨ
*ਚੋਰ ਘਟਨਾ ਨੂੰ ਦੂਜੇ-ਤੀਜੇ ਦਿਨ ਦੇ ਰਹੇ ਅੰਜਾਮ, ਕਿਸਾਨਾਂ ਦਾ ਹੋ ਰਿਹਾ ਭਾਰੀ ਨੁਕਸਾਨ
ਗੁਰਦਾਸਪੁਰ, 20 ਨਵੰਬਰ (ਅਸ਼ੋਕ ਸ਼ਰਮਾ)- ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਚਾਵਾ ਅਤੇ ਨੌਸ਼ਹਿਰਾ ਦੇ ਖੇਤਾਂ ਵਿਚ ਲੱਗੀਆਂ ਸਿੰਚਾਈ ਵਾਲੀਆਂ ਮੋਟਰਾਂ ਦੇ ਸਬਮਰਸੀਬਲ ਪੰਪਾਂ ਦੀਆਂ ਕੀਮਤੀ ਤਾਰਾਂ ਚੋਰੀ ਹੋਣ ਨਾਲ ਕਿਸਾਨ ਡਾਢੇ ਪ੍ਰੇਸ਼ਾਨ ਹਨ। ਚੋਰਾਂ ਵਲੋਂ ਦੂਜੇ-ਤੀਜੇ ਦਿਨ ਇਸ ਘਟਨਾ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ ਪਰ ਪੁਲਿਸ ਨੂੰ ਸ਼ਿਕਾਇਤਾਂ ਕਰਨ ਦੇ ਬਾਵਜੂਦ ਤਾਰਾਂ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।
ਸ
ਸਬਮਰਸੀਬਲ ਮੋਟਰ ਜਿਸ ਤੋਂ ਤਾਰਾਂ ਚੋਰੀ ਕੀਤੀਆਂ ਗਈਆਂ। ਤਸਵੀਰ: ਅਸ਼ੋਕ ਸ਼ਰਮਾ
21-11-2026
ਗੁਰਦਾਸਪੁਰ, 20 ਨਵੰਬਰ (ਅਸ਼ੋਕ ਸ਼ਰਮਾ)- ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਚਾਵਾ ਅਤੇ ਨੌਸ਼ਹਿਰਾ ਦੇ ਖੇਤਾਂ ਵਿਚ ਲੱਗੀਆਂ ਸਿੰਚਾਈ ਵਾਲੀਆਂ ਮੋਟਰਾਂ ਦੇ ਸਬਮਰਸੀਬਲ ਪੰਪਾਂ ਦੀਆਂ ਕੀਮਤੀ ਤਾਰਾਂ ਚੋਰੀ ਹੋਣ ਨਾਲ ਕਿਸਾਨ ਡਾਢੇ ਪ੍ਰੇਸ਼ਾਨ ਹਨ। ਚੋਰਾਂ ਵਲੋਂ ਦੂਜੇ-ਤੀਜੇ ਦਿਨ ਇਸ ਘਟਨਾ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ ਪਰ ਪੁਲਿਸ ਨੂੰ ਸ਼ਿਕਾਇਤਾਂ ਕਰਨ ਦੇ ਬਾਵਜੂਦ ਤਾਰਾਂ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸ ਸੰਬੰਧੀ ਕਿਸਾਨ ਸਵਰਨ ਸਿੰਘ ਪੁੱਤਰ ਖਜਾਨ ਸਿੰਘ, ਮੱਖਣ ਸਿੰਘ ਪੁੱਤਰ ਭਾਨ ਸਿੰਘ ਤੇ ਚਾਵਾ ਦੇ ਕਿਸਾਨ ਰਾਮ ਸਿੰਘ ਦੀਆਂ ਸਬਮਰਸੀਬਲ ਮੋਟਰਾਂ ਦੀਆਂ ਤਾਰਾਂ ਚੋਰੀ ਹੋਈਆਂ ਹਨ। ਇਨ੍ਹਾਂ ਘਟਨਾਵਾਂ ਨੂੰ ਨਸ਼ੇੜੀ ਨੌਜਵਾਨਾਂ ਵਲੋਂ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤਿੰਨ ਤੋਂ ਚਾਰ ਮੋਟਰਾਂ ਦੀਆਂ ਤਾਰਾਂ ਚੋਰੀ ਹੋਈਆਂ ਸਨ ਅਤੇ ਇਕ ਮੋਟਰ ’ਤੇ ਤਿੰਨ ਤੋਂ ਚਾਰ ਹਜ਼ਾਰ ਦੇ ਕਰੀਬ ਖਰਚ ਆ ਰਿਹਾ ਹੈ ਜਿਸ ਕਰਕੇ ਕਿਸਾਨ ਕਾਫੀ ਦੁਖੀ ਹਨ। ਉਨ੍ਹਾਂ ਦੱਸਿਆ ਕਿ ਪਿੰਡ ਦੇ ਲੋਕਾਂ ਨੇ ਪਹਿਲਾਂ ਇਕ ਚੋਰ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ ਸੀ ਤੇ ਹੁਣ ਉਹ ਚੋਰ ਜੇਲ੍ਹ ਤੋਂ ਬਾਹਰ ਆਉਣ ਕਰ ਕੇ ਦੂਜੇ ਤੀਜੇ ਦਿਨ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਥਾਣਾ ਪੁਰਾਣਾ ਸ਼ਾਲਾ ਅੰਦਰ ਸਬਮਰਸੀਬਲ ਮੋਟਰਾਂ ਦੀਆਂ ਤਾਰਾਂ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ, ਜਿਸ ਨਾਲ ਅਗਾਂਹ ਤੋਂ ਹੋਰ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ। ਉਨ੍ਹਾਂ ਇਸ ਘਟਨਾ ਦੀ ਸੂਚਨਾ ਪੁਰਾਣਾ ਸ਼ਾਲਾ ਪੁਲਿਸ ਨੂੰ ਦੇ ਦਿੱਤੀ ਹੈ।