21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਲਾਤਵੀਆ ਜਾਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ, ਨੌਕਰੀ ਸਮੇਤ ਮਿਲੇਗਾ 2 ਸਾਲ ਦਾ ਵਰਕ ਪਰਮਿਟ : ਜਤਿੰਦਰ ਸਿੰਘ ਰੰਧਾਵਾ

ਬਟਾਲਾ, 20 ਨਵੰਬਰ (ਸਤਿੰਦਰ ਸਿੰਘ)- ਵਿਦੇਸ਼ਾਂ ਵਿਚ ਰੁਜ਼ਗਾਰ ਦੇ ਬਿਹਤਰ ਮੌਕਿਆਂ ਦੀ ਭਾਲ ਕਰ ਰਹੇ ਪੰਜਾਬੀ ਨੌਜਵਾਨਾਂ ਲਈ ਯੂਰਪੀ ਦੇਸ਼ ਲਾਤਵੀਆ ’ਚ ਨੌਕਰੀ ਕਰਨ ਦਾ ਮੌਕਾ ਸਾਹਮਣੇ ਆਇਆ ਹੈ। ਇਸ ਸਬੰਧੀ ਈ.

Ad Position 21
No active advertisement
ਐਮ.ਡੀ. ਜਤਿੰਦਰ ਸਿੰਘ ਰੰਧਾਵਾ 21-11-2026
ਬਟਾਲਾ, 20 ਨਵੰਬਰ (ਸਤਿੰਦਰ ਸਿੰਘ)- ਵਿਦੇਸ਼ਾਂ ਵਿਚ ਰੁਜ਼ਗਾਰ ਦੇ ਬਿਹਤਰ ਮੌਕਿਆਂ ਦੀ ਭਾਲ ਕਰ ਰਹੇ ਪੰਜਾਬੀ ਨੌਜਵਾਨਾਂ ਲਈ ਯੂਰਪੀ ਦੇਸ਼ ਲਾਤਵੀਆ ’ਚ ਨੌਕਰੀ ਕਰਨ ਦਾ ਮੌਕਾ ਸਾਹਮਣੇ ਆਇਆ ਹੈ। ਇਸ ਸਬੰਧੀ ਈ.ਐੱਸ.ਐੱਚ. ਇੰਗਲਿਸ਼ ਪਲੈਨਟ ਵਲੋਂ ਲਾਤਵੀਆ ਲਈ ਨੌਕਰੀ ਸਮੇਤ 2 ਸਾਲ ਦੇ ਵਰਕ ਪਰਮਿਟ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਸੰਸਥਾ ਦੇ ਡਾਇਰੈਕਟਰ ਜਤਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਲਾਤਵੀਆ ’ਚ ਰੁਜ਼ਗਾਰ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਵੱਖ-ਵੱਖ ਖੇਤਰਾਂ ’ਚ ਨੌਕਰੀਆਂ ਦੇ ਮੌਕੇ ਉਪਲਬਧ ਹਨ। ਜਤਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਪੇਸ਼ਕਸ਼ ਤਹਿਤ ਉਮੀਦਵਾਰਾਂ ਨੂੰ ਦੋ ਸਾਲ ਦਾ ਵਰਕ ਪਰਮਿਟ ਨੌਕਰੀ ਸਮੇਤ ਦਿੱਤਾ ਜਾਵੇਗਾ ਤੇ ਇਸ ਦੇ ਨਾਲ ਦੋ ਸਾਲ ਦਾ ਟੈਂਪਰੇਰੀ ਰੈਜ਼ੀਡੈਂਸ ਕਾਰਡ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਨੌਕਰੀਆਂ ਮੁੱਖ ਤੌਰ ’ਤੇ ਤਿੰਨ ਖੇਤਰਾਂ ਵਿਚ ਉਪਲੱਬਧ ਹਨ, ਜਿਨ੍ਹਾਂ ਵਿਚ ਵੇਅਰਹਾਊਸ (ਗੋਦਾਮ), ਖੇਤੀਬਾੜੀ ਤੇ ਕੰਸਟਰਕਸ਼ਨ ਖੇਤਰ ਵਿਚ ਹੈਲਪਰ ਦੀਆਂ ਅਸਾਮੀਆਂ ਸ਼ਾਮਲ ਹਨ। ਇਨ੍ਹਾਂ ਖੇਤਰਾਂ ਵਿਚ ਕੰਮ ਕਰਨ ਦੇ ਚਾਹਵਾਨ ਨੌਜਵਾਨ ਇਸ ਮੌਕੇ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਰਕ ਪਰਮਿਟ ਗਾਰੰਟੀ ਨਾਲ ਲਗਵਾ ਕੇ ਦਿੱਤਾ ਜਾਵੇਗਾ। ਇਸ ਲਈ ਚਾਹਵਾਨ ਕੋਲ ਪਾਸਪੋਰਟ ਤੇ ਪੁਲਿਸ ਕਲੀਅਰੈਂਸ ਸਰਟੀਫਿਕੇਟ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਸ ਪੇਸ਼ਕਸ਼ ਦੀ ਇਕ ਵਿਸ਼ੇਸ਼ ਗੱਲ ਇਹ ਹੈ ਕਿ ਉਮੀਦਵਾਰ ਵਲੋਂ ਸਾਰੀ ਅਦਾਇਗੀ ਵੀਜ਼ਾ ਲੱਗਣ ਤੋਂ ਬਾਅਦ ਹੀ ਕੀਤੀ ਜਾਣੀ ਹੈ। ਡਾਇਰੈਕਟਰ ਜਤਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਈ.ਐਸ.ਐਚ. ਇੰਗਲਿਸ਼ ਪਲੈਨਟ ਵਲੋਂ ਨੌਜਵਾਨਾਂ ਲਈ ਵਿਦੇਸ਼ਾਂ ’ਚ ਰੁਜ਼ਗਾਰ ਦੇ ਮੌਕਿਆਂ ਸਬੰਧੀ ਜਾਣਕਾਰੀ ਤੇ ਮਾਰਗਦਰਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਤਵੀਆ ਵਿਚ ਕੰਮ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਵਰਕ ਪਰਮਿਟ, ਨੌਕਰੀ ਦੀਆਂ ਸ਼੍ਰੇਣੀਆਂ ਅਤੇ ਲੋੜੀਂਦੇ ਦਸਤਾਵੇਜ਼ਾਂ ਸਬੰਧੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਹੜੇ ਵੀ ਨੌਜਵਾਨ ਵਿਦੇਸ਼ ਜਾਣ ਦੇ ਚਾਹਵਨ ਉਹ ਅੱਜ ਹੀ ਇੰਗਲਿਸ਼ ਪਲੈਨਟ ਦੇ ਦਫ਼ਤਰ ਜਲੰਧਰ ਰੋਡ ਸਾਹਮਣੇ ਰੋਡਵੇਜ਼ ਡੀਪੂ ਵਿਖੇ ਆ ਕੇ ਮਿਲ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਮਨਸੋਤਰਾ ਬਰਾਦਰੀ ਦਾ ਸਾਲਾਨਾ ਮੇਲ 24 ਨੂੰ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ
Ad Position 24