21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਜਿੱਤੀ ਓਵਰਆਲ ਟਰਾਫ਼ੀ

ਧਾਰੀਵਾਲ, 20 ਨਵੰਬਰ (ਸਵਰਨ ਸਿੰਘ) - ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਧਾਰੀਵਾਲ ਦੇ ਵਿਦਿਆਰਥੀਆਂ ਨੇ ਬਾਬਾ ਅਜੈ ਸਿੰਘ ਖ਼ਾਲਸਾ ਕਾਲਜ, ਗੁਰਦਾਸਨੰਗਲ ਵਿਖੇ ਕਰਵਾਏ ਗਏ ਅੰਤਰ-ਸਕੂਲ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਟਰਾਫ਼ੀ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਐਥਲੈਟਿਕਸ, ਬੈਡਮਿੰਟਨ ਤੇ ਵੱਖ-ਵੱਖ ਟੀਮ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 21-11-2026
ਧਾਰੀਵਾਲ, 20 ਨਵੰਬਰ (ਸਵਰਨ ਸਿੰਘ) - ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਧਾਰੀਵਾਲ ਦੇ ਵਿਦਿਆਰਥੀਆਂ ਨੇ ਬਾਬਾ ਅਜੈ ਸਿੰਘ ਖ਼ਾਲਸਾ ਕਾਲਜ, ਗੁਰਦਾਸਨੰਗਲ ਵਿਖੇ ਕਰਵਾਏ ਗਏ ਅੰਤਰ-ਸਕੂਲ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਟਰਾਫ਼ੀ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਐਥਲੈਟਿਕਸ, ਬੈਡਮਿੰਟਨ ਤੇ ਵੱਖ-ਵੱਖ ਟੀਮ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-17 ਵਰਗ ਵਿਚ ਜਸਕੀਰਤ ਸਿੰਘ ਨੇ 200 ਮੀਟਰ ਦੌੜ ਵਿਚ ਦੂਜਾ ਅਤੇ ਲੰਬੀ ਛਾਲ ਵਿਚ ਪਹਿਲਾ ਸਥਾਨ ਹਾਸਲ ਕੀਤਾ। ਸਾਹਿਬ ਸਿੰਘ ਨੇ ਸ਼ਾਟਪੁੱਟ ਵਿਚ ਪਹਿਲਾ ਤੇ ਅਰਪਨਪ੍ਰੀਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਤਿੰਨ ਲੱਤਾਂ ਵਾਲੀ ਦੌੜ ’ਚ ਗੁਰਬਖਸ਼ ਸਿੰਘ ਤੇ ਧਰੁਵ ਨੇ ਪਹਿਲਾ, ਦਮਨਪ੍ਰੀਤ ਸਿੰਘ ਤੇ ਸਾਹਿਬ ਸਿੰਘ ਨੇ ਤੀਜਾ, ਜਦਕਿ ਲੜਕੀਆਂ ਵਿਚ ਸੋਨੀਆ ਤੇ ਮਨਰੀਤ ਨੇ ਪਹਿਲਾ, ਜਸਮੀਤ ਕੌਰ ਨੇ ਡਿਸਕਸ ਥਰੋ ’ਚ ਪਹਿਲਾ ਤੇ ਅੰਡਰ-19 ਵਰਗ ਵਿਚ ਮੋਹਿਤ ਨੇ 100 ਮੀਟਰ ਦੌੜ ਵਿਚ ਪਹਿਲਾ, ਮਨਜਿੰਦਰ ਸਿੰਘ ਨੇ ਦੂਜਾ, ਵੰਸ਼ ਨੇ 800 ਮੀਟਰ ਤੇ ਦਕਸ਼ ਨੇ 200 ਮੀਟਰ ਦੌੜ ਵਿਚ ਦੂਜਾ ਜਦਕਿ ਰਾਜਬੀਰ ਸਿੰਘ ਨੇ 200 ਮੀਟਰ ਦੌੜ ’ਚ ਤੀਜਾ ਸਥਾਨ ਹਾਸਲ ਕੀਤਾ। 4 ਗੁਣਾ100 ਮੀਟਰ ਰਿਲੇਅ ਦੌੜ ਵਿਚ ਲੜਕਿਆਂ ਤੇ ਲੜਕੀਆਂ ਦੋਵਾਂ ਦੀਆਂ ਟੀਮਾਂ ਨੇ ਪਹਿਲਾ, ਸ਼ਾਟ ਪੁੱਟ ’ਚ ਮਨਜਿੰਦਰ ਸਿੰਘ ਨੇ ਪਹਿਲਾ, ਗੁਰਸੇਵਕ ਸਿੰਘ ਨੇ ਦੂਜਾ ਤੇ ਪ੍ਰਭਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਰਾਜਬੀਰ ਸਿੰਘ ਨੇ ਡਿਸਕਸ ਥਰੋ ਵਿਚ ਪਹਿਲਾ, ਬੈਡਮਿੰਟਨ ’ਚ ਲੜਕਿਆਂ ਦੀ ਟੀਮ ਦਾਨਿਸ਼ ਖੋਸਲਾ ਤੇ ਦਾਨਿਸ਼ ਸ਼ਰਮਾ ਤੇ ਲੜਕੀਆਂ ਦੀ ਟੀਮ ਪੂਰਵਾ ਤੇ ਬਲੇਸੀ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਅੰਡਰ-19 ਵਾਲੀਬਾਲ ਟੀਮ ਨੇ ਤੀਜਾ ਤੇ ਅੰਡਰ-17 ਰੱਸਾਕਸ਼ੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਬੰਧਕ ਕਮੇਟੀ ਤੇ ਪ੍ਰਿੰਸੀਪਲ ਡਾ. ਗਗਨਜੀਤ ਕੌਰ ਨੇ ਜੇਤੂ ਵਿਦਿਆਰਥੀਆਂ, ਕੋਚਾਂ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਘੁੰਮਣ ਦੀ ਅਗਵਾਈ ਹੇਠ ਪਿੰਡ ਡੋਗਰ ਮਹੇਸ਼ ਵਿਖੇ 20 ਪਰਿਵਾਰ ‘ਆਪ’ ਤੇ ਕਾਂਗਰਸ ਛੱਡ ਕੇ ਅਕਾਲੀ ਦਲ ’ਚ ਸ਼ਾਮ...
Ad Position 24