ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ’ਚ ਮਾਰੀਆਂ ਮੱਲਾਂ
ਕੋਟਲੀ ਸੂਰਤ ਮੱਲ੍ਹੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਦੇ ਵਿਦਿਆਰਥੀਆਂ ਨੇ ਬੀਤੇ ਵਡਾਲਾ ਗ੍ਰੰਥੀਆਂ ਵਿਖੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਵਿਚ ਬੜੇ ਉਤਸ਼ਾਹ, ਸ਼ਰਧਾ ਨਾਲ ਭਾਗ ਲਿਆ। ਪ੍ਰਿੰਸੀਪਲ ਡਾ.
ਕੋਟਲੀ ਸੂਰਤ ਮੱਲ੍ਹੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਦੇ ਵਿਦਿਆਰਥੀਆਂ ਨੇ ਬੀਤੇ ਵਡਾਲਾ ਗ੍ਰੰਥੀਆਂ ਵਿਖੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਵਿਚ ਬੜੇ ਉਤਸ਼ਾਹ, ਸ਼ਰਧਾ ਨਾਲ ਭਾਗ ਲਿਆ। ਪ੍ਰਿੰਸੀਪਲ ਡਾ. ਰੇਨੂੰ ਪੰਚਾਲ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਦਸਤਾਰ, ਚਾਰਟ, ਗੁਰਬਾਣੀ ਕੰਠ ਤੇ ਕੀਰਤਨ ਮੁਕਾਬਲੇ ਵਿਚ ਆਪਣੀ ਕਲਾ, ਪ੍ਰਤਿਭਾ ਤੇ ਧਾਰਮਿਕ ਰੁਚੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਵੱਖ-ਵੱਖ ਇਨਾਮ ਤੇ ਪੁਜ਼ੀਸ਼ਨਾਂ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਸ਼ਾਨਦਾਰ ਸਫ਼ਲਤਾ ’ਤੇ ਪ੍ਰਿੰਸੀਪਲ ਡਾ. ਰੇਨੂ ਪੰਚਾਲ, ਸੰਸਥਾ ਦੇ ਐਮ.ਡੀ. ਤੇਜਪ੍ਰਤਾਪ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਸਾਰੇ ਜੇਤੂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।