21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪਿੰਡ ਗੁਰਚੱਕ ਦੇ ਮੌਜੂਦਾ ਤੇ ਸਾਬਕਾ ਸਰਪੰਚ ਸਾਥੀਆਂ ਸਮੇਤ ਭਗਵਾਨਪੁਰੀਆ ਟੀਮ ’ਚ ਸ਼ਾਮਿਲ

ਡੇਰਾ ਬਾਬਾ ਨਾਨਕ, 20 ਨਵੰਬਰ (ਹੀਰਾ ਸਿੰਘ ਮਾਂਗਟ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਅੱਜ ਜੱਗੂ ਭਗਵਾਨਪੁਰੀਆ ਦੀ ਪਤਨੀ ਡਾਕਟਰ ਅਮਨਦੀਪ ਕੌਰ ਭਗਵਾਨਪੁਰ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦ ਪਿੰਡ ਗੁਰਚੱਕ ਦੇ ਮੌਜੂਦਾ ਸਰਪੰਚ ਅਮਰਜੀਤ ਸਿੰਘ ਤੇ ਕਾਂਗਰਸ ਦੇ ਸਾਬਕਾ ਸਰਪੰਚ ਗੁਰਮੁਖ ਸਿੰਘ ਨੇ ਸਾਥੀਆਂ ਸਮੇਤ ਭਗਵਾਨਪੁਰੀਆ ਟੀਮ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਪਿੰਡ ਗੁਰਚੱਕ ਵਿਖੇ ਕਰਵਾਏ ਇਕ ਪ੍ਰਭਾਵਸ਼ਾਲੀ ਸਮਾਗਮ ਮੌਕੇ ਭਗਵਾਨਪੁਰੀਆ ਟੀਮ ਵਿਚ ਸ਼ਾਮਿਲ ਹੋਣ ਵਾਲੇ ਮੌਜੂਦਾ ਸਰਪੰਚ ਅਮਰਜੀਤ ਸਿੰਘ, ਸਾਬਕਾ ਸਰਪੰਚ ਗੁਰਮੁਖ ਸਿੰਘ, ਬਚਿੱਤਰ ਸਿੰਘ, ਰਣਜੀਤ ਸਿੰਘ, ਹਰਪਾਲ ਸਿੰਘ, ਮਨੀ ਮਸੀਹ, ਬੁੱਗਾ ਮਸੀਹ , ਪਿੰਡ ਮੇਘਾ ਦੇ ਸਾਬਕਾ ਸਰਪੰਚ ਕਾਬਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਡਾ.

Ad Position 21
No active advertisement
ਅਜੀਤ ਡੈਸਕ 21-11-2026
ਡੇਰਾ ਬਾਬਾ ਨਾਨਕ, 20 ਨਵੰਬਰ (ਹੀਰਾ ਸਿੰਘ ਮਾਂਗਟ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਅੱਜ ਜੱਗੂ ਭਗਵਾਨਪੁਰੀਆ ਦੀ ਪਤਨੀ ਡਾਕਟਰ ਅਮਨਦੀਪ ਕੌਰ ਭਗਵਾਨਪੁਰ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦ ਪਿੰਡ ਗੁਰਚੱਕ ਦੇ ਮੌਜੂਦਾ ਸਰਪੰਚ ਅਮਰਜੀਤ ਸਿੰਘ ਤੇ ਕਾਂਗਰਸ ਦੇ ਸਾਬਕਾ ਸਰਪੰਚ ਗੁਰਮੁਖ ਸਿੰਘ ਨੇ ਸਾਥੀਆਂ ਸਮੇਤ ਭਗਵਾਨਪੁਰੀਆ ਟੀਮ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਪਿੰਡ ਗੁਰਚੱਕ ਵਿਖੇ ਕਰਵਾਏ ਇਕ ਪ੍ਰਭਾਵਸ਼ਾਲੀ ਸਮਾਗਮ ਮੌਕੇ ਭਗਵਾਨਪੁਰੀਆ ਟੀਮ ਵਿਚ ਸ਼ਾਮਿਲ ਹੋਣ ਵਾਲੇ ਮੌਜੂਦਾ ਸਰਪੰਚ ਅਮਰਜੀਤ ਸਿੰਘ, ਸਾਬਕਾ ਸਰਪੰਚ ਗੁਰਮੁਖ ਸਿੰਘ, ਬਚਿੱਤਰ ਸਿੰਘ, ਰਣਜੀਤ ਸਿੰਘ, ਹਰਪਾਲ ਸਿੰਘ, ਮਨੀ ਮਸੀਹ, ਬੁੱਗਾ ਮਸੀਹ , ਪਿੰਡ ਮੇਘਾ ਦੇ ਸਾਬਕਾ ਸਰਪੰਚ ਕਾਬਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਡਾ. ਅਮਨਦੀਪ ਕੌਰ ਭਗਵਾਨਪੁਰ ਤੇ ਚੇਅਰਪਰਸਨ ਰਾਜਵਿੰਦਰ ਕੌਰ ਵਲੋਂ ਜੀ ਆਇਆ ਕਹਿੰਦਿਆਂ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਮਨਦੀਪ ਕੌਰ ਭਗਵਾਨਪੁਰ ਨੇ ਕਿਹਾ ਕਿ ਅਸੀਂ ਹਲਕੇ ਦੇ ਉਨ੍ਹਾਂ ਲੋਕਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਾਂ, ਜੋ ਸਾਡੇ ਸਮਾਜ ਸੇਵਾ ਦੇ ਕੰਮਾਂ ਨੂੰ ਦੇਖਦਿਆਂ ਧੜਾਧੜ ਸਾਡੀ ਟੀਮ ਵਿਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਭਗਵਾਨਪੁਰੀਆ ਟੀਮ ਦੇ ਹੱਕ ਵਿਚ ਵੋਟਾਂ ਪਾ ਕੇ ਹੂੰਝਾਫੇਰ ਜਿੱਤ ਹਾਸਲ ਕਰਾਉਣਗੇ। ਇਸ ਮੌਕੇ ਦਲਬੀਰ ਸਿੰਘ ਭਿੱਲਾ ਸਰਪੰਚ ਕੋਟਲੀ ਸੂਰਤ ਮੱਲ੍ਹੀ, ਜਗਦੀਪ ਸਿੰਘ ਜੱਗੀ ਸਮਰਾ, ਬਾਬਾ ਸੋਨੂੰ, ਬਲਬੀਰ ਸਿੰਘ ਘੁੰਮਣ, ਊਧਮ ਸਿੰਘ, ਸਰਵਣ ਸਿੰਘ ਤੇ ਪ੍ਰੇਮ ਮਸੀਹ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਰੋਧੀ ਖੇਮਿਆਂ ’ਚ ਹਲਚਲ ਤੇਜ਼ ਅਗਲੀ ਖ਼ਬਰ ਮੌਜੂਦਾ ਮੁੱਦਿਆਂ ਨੂੰ ਲੈ ਕੇ 22 ਨਵੰਬਰ ਨੂੰ ਹੋਵੇਗੀ ਅਹਿਮ ਮੀਟਿੰਗ- ਹਰਵਿੰਦਰ ਸੋਨੀ
Ad Position 24